ਜਲੰਧਰ (ਮਹੇਸ਼) : ਜਲੰਧਰ ਹਾਈਟਸ-2 ਦੀ 14ਵੀਂ ਮੰਜ਼ਿਲ ਤੋਂ ਡਿੱਗੀ 24 ਸਾਲ ਦੀ ਇਕ ਲੜਕੀ ਦੀ ਮੌਤ ਹੋ ਗਈ। ਇਹ ਹਾਦਸਾ ਹੈ ਜਾਂ ਖੁਦਕੁਸ਼ੀ, ਇਸ ਨੂੰ ਲੈ ਕੇ ਪੁਲਸ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਕਤ ਸੂਚਨਾ ਮਿਲਦੇ ਹੀ ਕਮਿਸ਼ਨਰੇਟ ਪੁਲਸ ਦੇ ਥਾਣਾ ਸਦਰ ਜਮਸ਼ੇਰ ਦੀ ਪੁਲਸ ਚੌਕੀ ਜਲੰਧਰ ਹਾਈਟਸ ਵਿਚ ਤਾਇਨਾਤ ਏ. ਐੱਸ. ਆਈ. ਦਿਲਬਾਗ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਖੂਨ ਨਾਲ ਲਥਪਥ ਹਾਲਤ ਵਿਚ ਜ਼ਮੀਨ ’ਤੇ ਪਈ ਲੜਕੀ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕੀਤੀ।

ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਜੈਸਮੀਨ, ਜੋ ਕਿ ਐੱਸ. ਪੀ. ਰੈਂਕ ਦੇ ਪੁਲਸ ਅਧਿਕਾਰੀ ਦੀ ਬੇਟੀ ਸੀ, ਵਜੋਂ ਹੋਈ ਹੈ। ਮ੍ਰਿਤਕਾ ਆਪਣੀ ਮਾਂ ਨਾਲ ਜਲੰਧਰ ਹਾਈਟਸ-2 ਦੇ ਸਮਾਰਟ ਹੋਮਜ਼ ਵਿਚ 5ਵੀਂ ਮੰਜ਼ਿਲ ’ਤੇ ਰਹਿੰਦੀ ਸੀ ਪਰ ਉਸ ਦੀ ਮੌਤ 14ਵੀਂ ਮੰਜ਼ਿਲ ਤੋਂ ਡਿੱਗਣ ਨਾਲ ਹੋਈ ਹੈ।
ਇਹ ਵੀ ਪੜ੍ਹੋ : ਗੱਡੀ 'ਚੋਂ ਧੂੰਆਂ ਨਿਕਲਣ 'ਤੇ ਬੋਨਟ ਖੋਲ੍ਹ ਕੇ ਚੈੱਕ ਕਰਨ ਗਿਆ ਡਰਾਈਵਰ, ਮਗਰੋਂ ਲੈਪਟੋਪ ਵਾਲਾ ਬੈਗ ਹੋ ਗਿਆ ਚੋਰੀ
ਮ੍ਰਿਤਕਾ ਨੇ ਪੋਲੀਟੀਕਲ ਸਾਇੰਸ ਵਿਚ ਐੱਮ. ਏ. ਕੀਤੀ ਹੋਈ ਸੀ ਅਤੇ ਉਸ ਨੇ ਆਪਣੀ ਮੁੱਢਲੀ ਪੜ੍ਹਾਈ ਸੇਂਟ ਜੋਸੇਫ ਸਕੂਲ ਤੋਂ ਪੂਰੀ ਕੀਤੀ ਸੀ। ਜਾਂਚ ਅਧਿਕਾਰੀ ਨੇ ਕਿਹਾ ਕਿ ਜੈਸਮੀਨ ਦੀ ਮੌਤ ਦੇ ਕਾਰਨ ਹਾਲੇ ਸਪੱਸ਼ਟ ਨਹੀਂ ਹੋਏ ਹਨ ਅਤੇ ਨਾ ਹੀ ਪਰਿਵਾਰ ਵੱਲੋਂ ਪੁਲਸ ਨੂੰ ਕੋਈ ਬਿਆਨ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕਰਦੇ ਹੋਏ ਮੰਗਲਵਾਰ ਨੂੰ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਮਾਰ ਕੈਦੀਆਂ ਨੂੰ ਜ਼ਮਾਨਤ ਨਾ ਦੇਣ ਤੋਂ ਪਹਿਲਾਂ ‘ਨਿਆਂ ਦੀ ਰੀੜ੍ਹ’ ਦਿਖਾਵੇ ਜੱਜ: ਹਾਈ ਕੋਰਟ
NEXT STORY