ਚੰਡੀਗੜ੍ਹ (ਅੰਕੁਰ)- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਨਸਨੀਖ਼ੇਜ਼ ਅੰਮ੍ਰਿਤਸਰ ਲੁੱਟ ਕੇਸ ਨੂੰ ਹੱਲ ਕਰਦਿਆਂ ਪੀੜਤ ਦੇ ਡਰਾਈਵਰ ਦੀ ਧੀ ਤੇ ਡਕੈਤੀ ਦੀ ਪੂਰੀ ਸਾਜ਼ਿਸ਼ ਰਚਣ ਵਾਲੇ ਉਸ ਦੇ ਮੰਗੇਤਰ ਸਮੇਤ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦਾ ਕਹਿਣਾ ਹੈ ਕਿ ਪੀੜਤ ਦੇ ਡਰਾਈਵਰ ਦੀ ਧੀ ਅਤੇ ਉਸ ਦੇ ਮੰਗੇਤਰ ਨੇ ਲੁੱਟ ਦੀ ਪੂਰੀ ਸਾਜ਼ਿਸ਼ ਰਚੀ ਸੀ।
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸ਼ਿਵਾਨੀ (28) ਵਾਸੀ ਅਮਰ ਐਵੀਨਿਊ ਖੰਡਵਾਲਾ ਛੇਹਰਟਾ ਤੇ ਉਸ ਦੇ ਮੰਗੇਤਰ ਗੁਰਟੇਕ ਸਿੰਘ ਵਾਸੀ ਅਜਨਾਲਾ ਤੇ ਇਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਵਾਸੀ ਮਜੀਠਾ ਰੋਡ ਅੰਮ੍ਰਿਤਸਰ, ਸੰਦੀਪ ਸਿੰਘ ਵਾਸੀ ਜੰਡਿਆਲਾ, ਦੀਪਕ ਕੁਮਾਰ ਪਿੰਡ ਮਾਹਲ, ਹਰਦੇਵ ਸਿੰਘ ਅਜਨਾਲਾ ਤੇ ਹਰਪਾਲ ਸਿੰਘ ਰਾਜਾਸਾਂਸੀ ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਸਵੇਰੇ-ਸਵੇਰੇ ਵਾਪਰਿਆ ਰੇਲ ਹਾਦਸਾ! ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ਹੋਈ ਬਲਾਕ (ਵੀਡੀਓ)
ਜਾਣਕਾਰੀ ਅਨੁਸਾਰ ਬੁੱਧਵਾਰ ਤੜਕੇ 4 ਹਥਿਆਰਬੰਦ ਵਿਅਕਤੀਆਂ ਨੇ ਘਰ ’ਚ ਦਾਖ਼ਲ ਹੋ ਕੇ 90 ਲੱਖ ਰੁਪਏ ਤੇ 3 ਕਿੱਲੋ ਦੇ ਗਹਿਣਿਆਂ ਦੀ ਲੁੱਟ ਕੀਤੀ। ਪੰਜਾਬ ਪੁਲਸ ਦੀਆਂ ਟੀਮਾਂ ਨੇ ਤਿੰਨ ਮੁਲਜ਼ਮਾਂ ਗੁਰਪ੍ਰੀਤ, ਸੰਦੀਪ ਤੇ ਦੀਪਕ ਨੂੰ ਮਹਾਰਾਸ਼ਟਰ ਪੁਲਸ ਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅੰਤਰਰਾਜੀ ਕਾਰਵਾਈ ਤਹਿਤ ਮਹਾਰਾਸ਼ਟਰ ਦੇ ਧੂਲੇ ਜ਼ਿਲੇ ਤੋਂ ਗ੍ਰਿਫ਼ਤਾਰ ਕੀਤਾ ਜਦਕਿ ਬਾਕੀ 4 ਵਿਅਕਤੀਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ 41.40 ਲੱਖ ਰੁਪਏ ਦੀ ਨਕਦੀ ਤੇ 800 ਗ੍ਰਾਮ ਸੋਨਾ ਵੀ ਬਰਾਮਦ ਕੀਤਾ ਹੈ।
ਇਸ ਸਬੰਧੀ ਪੁਲਸ ਕਮਿਸ਼ਨਰ ਅੰਮ੍ਰਿਤਸਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਏ. ਡੀ. ਸੀ. ਪੀ. ਸਿਟੀ-2 ਅਭਿਮੰਨਿਊ ਰਾਣਾ ਤੇ ਏ. ਸੀ. ਪੀ. ਉੱਤਰੀ ਵਿਜੇ ਕੁਮਾਰ ਦੀ ਦੇਖ-ਰੇਖ ਹੇਠ ਸਿਵਲ ਲਾਈਨ ਪੁਲਸ ਸਟੇਸ਼ਨ, ਸੀ.ਆਈ.ਏ.-1 ਤੇ ਸੀ.ਆਈ.ਏ.-2 ਦੀਆਂ ਪੁਲਸ ਟੀਮਾਂ ਨੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਪੁਲਸ ਟੀਮਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ ’ਚ ਕੇਸ ਨੂੰ ਟਰੇਸ ਕਰਨ ’ਚ ਕਾਮਯਾਬੀ ਹਾਸਲ ਕੀਤੀ ਤੇ 24 ਘੰਟਿਆਂ ’ਚ ਮਹਾਰਾਸ਼ਟਰ ਤੋਂ 3 ਮੁਲਜ਼ਮਾਂ ਨੂੰ ਜਾ ਦਬੋਚਿਆ ਜਦਕਿ ਬਾਕੀ 4 ਮੁਲਜ਼ਮਾਂ ਨੂੰ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ! ਤੜਕਸਾਰ ਮਿਲੀ ਖ਼ੂਨ ਨਾਲ ਭਿੱਜੀ ਲਾਸ਼
ਸੀ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਮਾਮਲੇ ’ਚ ਸ਼ਾਮਲ ਦੋ ਹੋਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਤੇ ਉਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧ ਲੱਭਣ ਲਈ ਜਾਂਚ ਜਾਰੀ ਹੈ। ਇਸ ਸਬੰਧੀ ਐੱਫ. ਆਈ. ਆਰ. ਨੰ. 107 ਮਿਤੀ 26-06-2024 ਨੂੰ ਆਈ.ਪੀ.ਸੀ. ਦੀ ਧਾਰਾ 394 ਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਵਲ ਲਾਈਨ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਗਏ ਪਤੀ ਨੂੰ ਛੱਡ ਕੇ ਪਤਨੀ ਨੇ ਕਰਵਾਇਆ ਦੂਜਾ ਵਿਆਹ, ਮਾਮਲਾ ਦਰਜ
NEXT STORY