ਤਰਨਤਾਰਨ (ਰਮਨ) : ਜ਼ਿਲ੍ਹੇ ਦੇ ਥਾਣਾ ਸਦਰ ਪੱਟੀ ਅਧੀਨ ਆਉਂਦੇ ਪਿੰਡ ਘਰਿਆਲਾ ਵਿਖੇ ਬੀਤੀ ਦੇਰ ਰਾਤ ਘਰ ਵਿਚ ਦਾਖਲ ਹੋ ਜਿਮ ਮਾਲਕ ਰਣਜੀਤ ਸਿੰਘ ਰਾਣਾ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਸਾਰੀ ਘਟਨਾ ਘਰ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਸੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਸਨ। ਇਸ ਵਾਰਦਾਤ ਤੋਂ ਘੰਟੇ ਬਾਅਦ ਹੀ ਥਾਣਾ ਸਦਰ ਪੱਟੀ ਦੀ ਪੁਲਸ ਨੇ ਇਸ ਕਤਲ ਕੇਸ ਨੂੰ ਹੱਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਦਾ ਕਤਲ ਉਸਦੀ ਪਤਨੀ ਵੱਲੋਂ ਆਪਣੇ ਆਸ਼ਕ ਨਾਲ ਮਿਲ ਕੇ ਹੀ ਕਰਵਾਇਆ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਘਰਿਆਲਾ ਜੋ ਕਰੀਬ ਅੱਠ ਸਾਲ ਵਿਦੇਸ਼ ਵਿੱਚ ਕੰਮ ਕਰਨ ਤੋਂ ਬਾਅਦ ਸੱਤ ਮਹੀਨੇ ਪਹਿਲਾਂ ਹੀ ਪਿੰਡ ਪੁੱਜਾ ਸੀ ਅਤੇ ਜਿਮ ਦਾ ਕਾਰੋਬਾਰ ਸ਼ੁਰੂ ਕੀਤਾ ਗਿਆ।
ਇਹ ਵੀ ਪੜ੍ਹੋ : ਫਿਰ ਸੁਰਖੀਆਂ ’ਚ ਜਲੰਧਰ ਦਾ ਮਸ਼ਹੂਰ ਕੁੱਲੜ ਪਿੱਜ਼ਾ ਕਪਲ, ਗੁਰਪ੍ਰੀਤ ਕੌਰ ਨੇ ਕੈਮਰੇ ਸਾਹਮਣੇ ਆਖੀ ਵੱਡੀ ਗੱਲ
ਬੀਤੀ ਰਾਤ ਕਰੀਬ ਡੇਢ ਵਜੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਰਣਜੀਤ ਸਿੰਘ ਦੇ ਘਰ ਅੰਦਰ ਦਾਖਲ ਹੁੰਦੇ ਹੋਏ ਉਸ ਨੂੰ ਅੰਨ੍ਹੇਵਾਹ ਉਸ ਵੇਲੇ ਗੋਲੀਆਂ ਮਾਰ ਦਿੱਤੀਆਂ ਜਦੋਂ ਉਹ ਕਮਰੇ ਵਿਚ ਆਪਣੀ ਪਤਨੀ ਅਤੇ ਬੇਟੇ ਨਾਲ ਸੁੱਤਾ ਪਿਆ ਸੀ। ਰਣਜੀਤ ਸਿੰਘ ਦੇ ਸਰੀਰ ਉੱਪਰ ਪੰਜ ਗੋਲੀਆਂ ਵੱਜਣ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਪੱਟੀ ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਰਣਜੀਤ ਸਿੰਘ ਦਾ ਕਤਲ ਕਰਨ ਪਿੱਛੇ ਉਸਦੀ ਪਤਨੀ ਦਾ ਹੱਥ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਪਤਨੀ ਬਲਜੀਤ ਕੌਰ ਪਾਸੋਂ ਕੀਤੀ ਗਈ ਪੁੱਛਗਿੱਛ ਦੌਰਾਨ ਉਸਨੇ ਕਬੂਲ ਕੀਤਾ ਹੈ ਕਿ ਉਸਦੇ ਪਿੰਡ ਲਾਖਣਾ ਦੇ ਮਹਾਵੀਰ ਸਿੰਘ ਨਾਲ ਨਾਜਾਇਜ਼ ਸਬੰਧ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਮੁੜ ਵੱਡੀ ਵਾਰਦਾਤ, ਘਰ ਅੰਦਰ ਵੜ ਕੇ ਜਿਮ ਮਾਲਕ ਦਾ ਪੰਜ ਗੋਲ਼ੀਆਂ ਮਾਰ ਕੇ ਕਤਲ
ਡੀ.ਐੱਸ. ਪੀ. ਨੇ ਦੱਸਿਆ ਕਿ ਰਣਜੀਤ ਸਿੰਘ ਦੀ ਪਤਨੀ ਬਲਜੀਤ ਕੌਰ ਦੇ ਪਿਤਾ ਵੱਲੋਂ ਬੀਤੇ ਕੁਝ ਮਹੀਨੇ ਪਹਿਲਾਂ ਇਕ ਹਲਫੀਆ ਬਿਆਨ ਵੀ ਦਿੱਤਾ ਗਿਆ ਸੀ ਕਿ ਉਸਦੀ ਬੇਟੀ ਭਵਿੱਖ ਵਿਚ ਅਜਿਹੀ ਕੋਈ ਵੀ ਗਲਤੀ ਨਹੀਂ ਕਰੇਗੀ। ਉਨ੍ਹਾਂ ਦੱਸਿਆ ਕਿ ਮਹਾਂਵੀਰ ਸਿੰਘ ਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਰਣਜੀਤ ਸਿੰਘ ਦਾ ਗੋਲੀਆਂ ਮਾਰ ਕਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਣਜੀਤ ਸਿੰਘ ਦੇ ਪਿਤਾ ਮਲੂਕ ਸਿੰਘ ਦੇ ਬਿਆਨਾਂ ਹੇਠ ਪਤਨੀ ਬਲਜੀਤ ਕੌਰ, ਮਹਾਂਵੀਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖ਼ਿਲਾਫ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਬਠਿੰਡਾ ’ਚ ਹੋਏ ਢਾਬਾ ਮਾਲਕ ਦੇ ਕਤਲ ਕਾਂਡ ’ਚ ਨਵਾਂ ਮੋੜ, ਇਸ ਵੱਡੀ ਕਾਰਵਾਈ ਦੀ ਤਿਆਰੀ ’ਚ ਪੁਲਸ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ 'ਚ 9 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
NEXT STORY