ਮਾਨਸਾ (ਸੰਦੀਪ ਮਿੱਤਲ, ਬਾਂਸਲ) : ਬੋਹਾ ’ਚ ਪ੍ਰੇਮੀ ਜੋੜਾ ਕਤਲ ਕਾਂਡ ਮਾਮਲੇ ਨੂੰ ਸੁਲਝਾਉਂਦੇ ਹੋਏ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਉਥੇ ਹੀ ਮਾਮਲੇ ਦੀ ਪੜਤਾਲ ਨੂੰ ਅੱਗੇ ਵਧਾਉਂਦੇ ਤਿੰਨ ਹੋਰ ਲੋਕਾਂ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਡੀ. ਐੱਸ. ਪੀ ਮਾਨਸਾ ਮਨਮੋਹਨ ਸਿੰਘ ਔਲਖ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ 16 ਮਾਰਚ ਨੂੰ ਹੋਏ ਇਸ ਕਤਲ ਕਾਂਡ ਮਾਮਲੇ ਵਿਚ ਪੁਲਸ ਨੇ ਬੋਹਾ ਪੁਲਸ ਨੇ ਲੜਕੀ ਦੇ ਪਿਤਾ ਅਤੇ ਮ੍ਰਿਤਕ ਦੇ ਬੇਟੇ ਸਮੇਤ 5 ਲੋਕਾਂ ਖਿਲਾਫ਼ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਮਾਮਲੇ ਦੀ ਅਹਿਮੀਅਤ ਨੂੰ ਦੇਖਦੇ ਹੋਏ ਕਾਤਲਾਂ ਨੂੰ ਗ੍ਰਿਫਤਾਰ ਕਰਨ ਲਈ ਐੱਸ.ਐੱਸ.ਪੀ ਡਾ. ਨਾਨਕ ਸਿੰਘ ਦੇ ਨਿਰਦੇਸ਼ ’ਤੇ ਡੀ. ਐੱਸ. ਪੀ ਬੁਢਲਾਡਾ ਮਨਜੀਤ ਸਿੰਘ ਦੀ ਨਿਗਰਾਨੀ ਵਿਚ 19 ਮਾਰਚ ਨੂੰ ਲੜਕੀ ਦੇ ਪਿਤਾ ਸੁਖਪਾਲ ਸਿੰਘ, ਮ੍ਰਿਤਕ ਗੁਰਪ੍ਰੀਤ ਸਿੰਘ ਦੇ ਬੇਟੇ ਅਨਮੋਲ ਜੋਤ ਅਤੇ ਉਸ ਦੇ ਸਾਥੀ ਗੁਰਵਿੰਦਰ ਸਿੰਘ ਉਰਫ ਘੁੱਦਾ ਵਾਸੀ ਗਾਦੜਪੱਤੀ ਬੋਹਾ ਨੂੰ ਵਾਰਦਾਤ ਵਿਚ ਵਰਤੀ ਗਈ ਗੱਡੀ ਐੱਕਸ. ਯੂਵੀ. ਨੰਬਰ ਐੱਚ.ਆਰ 59ਬੀ 8666 ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।
ਇਹ ਵੀ ਪੜ੍ਹੋ : ਭੂਆ ਦੇ ਪੁੱਤ ਦੀ ਪਤਨੀ ਨਾਲ ਕੀਤਾ ਰੇਪ, ਅਸ਼ਲੀਲ ਵੀਡੀਓ ਬਣਾ ਕੇ ਭੇਜੀ ਪਤੀ ਨੂੰ, ਦੇਖ ਉੱਡੇ ਹੋਸ਼
ਗ੍ਰਿਫਤਾਰ ਕੀਤੇ ਗਏ ਸੁਖਪਾਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ (45) ਜੋ ਬਾਲ-ਬੱਚੇ ਦਾਰ ਸੀ, ਨੇ ਉਸ ਦੀ 19 ਸਾਲ ਦੀ ਲੜਕੀ ਗੁਰਪ੍ਰੀਤ ਕੌਰ ਨਾਲ ਨਾਜਾਇਜ਼ ਸਬੰਧ ਬਣਾ ਲਏ ਸਨ ਅਤੇ ਆਪਣਾ ਪਰਿਵਾਰ ਛੱਡ ਕੇ ਉਸ ਦੀ ਲੜਕੀ ਨੂੰ ਲੈ ਕੇ ਕਿਤੇ ਬਾਹਰ ਲਿਜਾ ਕੇ ਰਹਿਣ ਲੱਗਿਆ ਸੀ। ਜਿਸ ਨਾਲ ਉਨ੍ਹਾਂ ਦੇ ਦੋਵੇਂ ਪਰਿਵਾਰਾਂ ਦੀ ਬੋਹਾ ਮੰਡੀ ਵਿਚ ਬਦਨਾਮੀ ਹੋ ਚੁੱਕੀ ਸੀ। ਇਸ ਨੂੰ ਲੈ ਕੇ ਦੋਵੇਂ ਪਰਿਵਾਰਾਂ ਨੇ ਇਨ੍ਹਾਂ ਨੂੰ ਕਤਲ ਕਰਨ ਦੀ ਯੋਜਨਾ ਬਣਾਈ ਅਤੇ 16 ਮਾਰਚ ਨੂੰ ਰਾਤ 9 ਵਜੇ ਕਰੀਬ ਬਹਾਨੇ ਨਾਲ ਦੋਵਾਂ ਨੂੰ ਖੇਤ ਦੀ ਮੋਟਰ ’ਤੇ ਬੁਲਾ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਦੋਵਾਂ ਦਾ ਕਤਲ ਕਰਨ ਤੋਂ ਬਾਅਦ ਲਾਸ਼ਾਂ ਨੂੰ ਖੁਰਦ-ਬੁਰਦ ਕਰਨ ਦੇ ਇਰਾਦੇ ਨਾਲ ਬੋਰੀ ਪੱਲੇ ਵਿਚ ਬੰਨ੍ਹਦੇ ਉਨ੍ਹਾਂ ਨੂੰ ਚਿੱਟੇ ਰੰਗ ਦੀ ਗੱਡੀ ਵਿਚ ਰੱਖਦੇ ਕਿਤੇ ਟਿਕਾਣੇ ਲਗਾ ਦਿੱਤਾ ਗਿਆ। ਦੱਸ ਦਈਏ ਕਿ ਇਸ ਮਾਮਲੇ ਵਿਚ ਲੜਕੀ ਦੀ ਲਾਸ਼ ਬਰਾਮਦ ਹੋ ਚੁੱਕੀ ਹੈ, ਜਦਕਿ ਪ੍ਰੇਮੀ ਗੁਰਪ੍ਰੀਤ ਸਿੰਘ ਦੀ ਲਾਸ਼ ਬਰਾਮਦ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਵਾਲੇ ਮੁੰਡੇ ਦੀ ਮਾਂ ਦੇ ਹੋਏ ਕਤਲ ਕਾਂਡ ’ਚ ਨਵਾਂ ਮੋੜ
ਪੁਲਸ ਨੇ ਮਾਮਲੇ ਦੀ ਤਫਤੀਸ਼ ਨੂੰ ਅੱਗੇ ਵਧਾਉਂਦੇ ਹੋਏ ਚੰਨਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਚੱਕ ਅਲੀਸ਼ੇਰ, ਮਨਪ੍ਰੀਤ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਰੱਤਥੇਹ ਜ਼ਿਲ੍ਹਾ ਫਤਿਆਬਾਦ ਹਰਿਆਣਾ ਅਤੇ ਗੁਰਵਿੰਦਰ ਸਿੰਘ ਉਰਫ ਗੋਰਾ ਪੁੱਤਰ ਵਾਸੀ ਰਾਮਾਨੰਦੀ ਨੂੰ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦੇ ਟਿਕਾਣਿਆਂ ’ਤੇ ਲਗਾਤਾਰ ਰੇਡ ਕਰਦੇ ਉਨ੍ਹਾਂ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅਦਾਲਤ ਵਿਚ ਪੇਸ਼ ਕੀਤੇ ਗਏ ਦੋਸ਼ੀਆ ਦਾ ਪੁਲਸ ਰਿਮਾਂਡ ਹਾਸਿਲ ਕਰਕੇ ਉਨ੍ਹਾਂ ਵਲੋਂ ਵਾਰਦਾਤ ਵਿਚ ਵਰਤੇ ਗਏ ਹਥਿਆਰ ਬਰਾਮਦ ਕਰਕੇ ਤਫਤੀਸ਼ ਨੂੰ ਅੱਗੇ ਵਧਾਇਆ ਜਾਵੇਗਾ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਸਰਕਾਰੀ ਅਧਿਆਪਕਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਹਜ਼ੂਰ ਸਾਹਿਬ ਨੂੰ ਜਾਣ ਵਾਲੀਆਂ ਟ੍ਰੇਨਾਂ ਦਾ ਟਾਈਮ ਟੇਬਲ ਵਧਾਉਣ ਦੀ ਮੰਗ
NEXT STORY