ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਅਰਨੀਵਾਲਾ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਨੇ ਸਾਰੇ ਇਲਾਕੇ ਨੂੰ ਦਹਿਸ਼ਤ 'ਚ ਪਾ ਦਿੱਤਾ ਹੈ। ਇੱਥੇ ਝਾੜੀਆਂ 'ਚੋਂ ਤਿਰਪਾਲ ਦੇ ਬੈਗ 'ਚੋਂ 14 ਸਾਲਾ ਮੁੰਡੇ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਜੋ ਕਿ 2 ਦਿਨਾਂ ਤੋਂ ਲਾਪਤਾ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਬੱਚੇ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਅਰਨੀਵਾਲਾ ਵਜੋਂ ਹੋਈ ਹੈ। ਮ੍ਰਿਤਕ ਬੱਚੇ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਉਸ ਦੇ ਪੁੱਤ ਦਾ ਕਤਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡਾ ਐਲਾਨ, ਅੱਜ ਤੋਂ ਘਰਾਂ 'ਚ ਸਿੱਧੀ ਕੁੰਡੀ ਪਾ ਕੇ...
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤ ਗੁਆਂਢੀਆਂ ਘਰ ਖੇਡਣ ਗਿਆ ਸੀ। ਕੁੱਝ ਸਮੇਂ ਬਾਅਦ ਗੁਆਂਢੀ ਉਨ੍ਹਾਂ ਦੇ ਘਰ ਪੁੱਤ ਦਾ ਸਾਈਕਲ ਦੇ ਕੇ ਚਲਾ ਗਿਆ ਅਤੇ ਕਿਹਾ ਕਿ ਉਨ੍ਹਾਂ ਦਾ ਪੁੱਤ ਖੇਡਣ ਗਿਆ ਹੋਇਆ ਹੈ। ਕਾਫੀ ਸਮਾਂ ਬੀਤ ਜਾਣ 'ਤੇ ਵੀ ਮੁੰਡਾ ਘਰ ਨਹੀਂ ਆਇਆ ਤਾਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਅਤੇ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ। ਲਾਪਤਾ ਹਰਪ੍ਰੀਤ ਸਿੰਘ ਦੀ ਲਾਸ਼ ਅੱਜ ਸਥਾਨਕ ਵਾਟਰ ਵਰਕਸ ਨੇੜੇ ਝਾੜੀਆਂ 'ਚੋਂ ਇਕ ਤਿਰਪਾਲ ਦੇ ਬੈਗ 'ਚੋਂ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ : ਸਕੂਲਾਂ 'ਚ ਸਰਦੀਆਂ ਦੀਆਂ ਛੁੱਟੀਆਂ! ਬੱਚਿਆਂ ਨਾਲ ਮਾਪਿਆਂ ਦੇ ਲੱਗਣ ਵਾਲੇ ਹਨ ਖੂਬ ਨਜ਼ਾਰੇ
ਪੁੱਤ ਦੀ ਲਾਸ਼ ਦੇਖਦੇ ਹੀ ਮਾਪਿਆਂ ਦੀ ਧਾਹਾਂ ਨਿਕਲ ਗਈਆਂ ਅਤੇ ਉਨ੍ਹਾਂ ਨੂੰ ਸੰਭਾਲਣਾ ਔਖਾ ਹੋ ਗਿਆ। ਉਨ੍ਹਾਂ ਦੇ ਹੰਝੂ ਰੁਕਣ ਦਾ ਨਾਂ ਨਹੀਂ ਲੈ ਰਹੀ ਸੀ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ। ਮੌਕੇ 'ਤੇ ਫਾਰੈਂਸਿਕ ਟੀਮ ਨੂੰ ਵੀ ਬੁਲਾਇਆ ਗਿਆ ਹੈ। ਪੀੜਤ ਪਰਿਵਾਰ ਵਲੋਂ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ! ਕਮਰੇ 'ਚੋਂ ਮਿਲਿਆ ਸੁਸਾਈਡ ਨੋਟ, ਦੋ ਬੱਚਿਆਂ ਦਾ ਪਿਓ ਸੀ ਮੁਲਾਜ਼ਮ
NEXT STORY