ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ਦੇ ਐਡੀਸ਼ਨਲ ਸੈਸ਼ਨ ਜੱਜ ਅਜੀਤ ਪਾਲ ਸਿੰਘ ਦੀ ਅਦਾਲਤ ਨੇ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ, ਕਾਨੂੰਨਗੋ ਸੰਤੋਖ ਸਿੰਘ ਅਤੇ ਪਟਵਾਰੀ ਮਨਜੀਤ ਸਿੰਘ ਨੂੰ ਭ੍ਰਿਸ਼ਟਾਚਾਰ ਰੋਕਥਾਮ ਐਕਟ ਅਤੇ ਆਈ. ਪੀ. ਸੀ. ਦੀਆਂ ਧਾਰਾਵਾਂ ਤਹਿਤ 5 ਸਾਲ ਦੀ ਸਖ਼ਤ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਸ ਸਬੰਧ ’ਚ 31 ਅਗਸਤ 2016 ਨੂੰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਪੁਲਸ ਸਟੇਸ਼ਨ ’ਚ ਐੱਫ. ਆਈ. ਆਰ. ਨੰਬਰ 12 ਦਰਜ ਕੀਤੀ ਗਈ ਸੀ। ਐੱਫ. ਆਈ. ਆਰ. ’ਚ ਪਟਵਾਰੀ ਮਨਜੀਤ ਸਿੰਘ ’ਤੇ ਸ਼ਿਕਾਇਤਕਰਤਾ ਤੋਂ ਉਸਦੇ ਪਿਤਾ ਦੀ ਜ਼ਮੀਨ ਦਾ ਇੰਤਕਾਲ ਉਸਦੇ ਹੱਕ ’ਚ ਕਰਨ ਲਈ ਰਿਸ਼ਵਤ ਲੈਣ ਦਾ ਦੋਸ਼ ਲਾਇਆ ਗਿਆ ਸੀ। ਉਸਨੇ ਦੱਸਿਆ ਕਿ ਪਟਵਾਰੀ ਨੇ ਮਾਮਲੇ ਨੂੰ ਲੰਬੇ ਸਮੇਂ ਤੱਕ ਲਟਕਾਈ ਰੱਖਿਆ ਅਤੇ ਸ਼ਿਕਾਇਤਕਰਤਾ ਤੋਂ ਵਾਰ-ਵਾਰ ਰਿਸ਼ਵਤ ਮੰਗੀ।
ਸ਼ਿਕਾਇਤਕਰਤਾ ਨੇ ਪਟਵਾਰੀ ਦੀ ਰਿਸ਼ਵਤ ਲੈਂਦੇ ਸਮੇਂ ਦੀ ਵੀਡੀਓ ਕਲਿੱਪ ਵੀ ਬਣਾਈ ਅਤੇ ਵਿਜੀਲੈਂਸ ਬਿਊਰੋ ਦੇ ਟੋਲ ਫ੍ਰੀ ਨੰਬਰ ਰਾਹੀਂ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਸ਼ਿਕਾਇਤ ਦਰਜ ਕਰਨ ਮਗਰੋਂ ਇਹ ਵੀ ਪਾਇਆ ਗਿਆ ਕਿ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਅਤੇ ਕਾਨੂੰਨਗੋ ਸੰਤੋਖ ਸਿੰਘ ਨੇ ਪਟਵਾਰੀ ਮਨਜੀਤ ਸਿੰਘ ਨੂੰ ਅਖੌਤੀ ਰੂਪ ਨਾਲ ਬਚਾਉਣ ਲਈ ਕੰਪਿਊਟਰ ਰਿਕਾਰਡ ’ਚ ਜਲਦੀ ਨਾਲ ਇੰਤਕਾਲ ਨੂੰ ਮਨਜ਼ੂਰੀ ਦੇ ਦਿੱਤੀ। ਇਸ ਮਾਮਲੇ ’ਚ ਅਦਾਲਤ ਨੇ ਪਾਇਆ ਕਿ ਸਾਰੇ ਦੋਸ਼ੀਆਂ ਦਾ ਆਪਸ ’ਚ ਗਠਜੋੜ ਸੀ। ਅਦਾਲਤ ਨੇ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦੋਸ਼ੀ ਠਹਿਰਾਇਆ ਅਤੇ ਸਜ਼ਾ ਦੇ ਨਾਲ ਹਰ ਦੋਸ਼ੀ ’ਤੇ 15000 ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।
NRI ਪਤੀ ਦਾ ਕਾਰਾ ਜਾਣ ਹੋਵੋਗੇ ਹੈਰਾਨ, ਵਿਆਹੁਤਾ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ
NEXT STORY