ਔੜ, (ਛਿੰਜੀ)— ਪਿੰਡ ਬੁਰਜ ਟਹਿਲਦਾਸ ਵਿਖੇ ਖੇਤਾਂ ਤੋਂ ਆਉਂਦੇ ਵਿਅਕਤੀ ਨੂੰ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜਾਣਕਾਰੀ ਦਿੰਦਿਆਂ ਜ਼ਖਮੀ ਦੇ ਭਰਾ ਤੀਰਥ ਸਿੰਘ ਬੁਰਜ ਪੁੱਤਰ ਸੋਹਣ ਸਿੰਘ ਵਾਸੀ ਬੁਰਜ ਟਹਿਲਦਾਸ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਸੁਰਜੀਤ ਸਿੰਘ ਜੀਤਾ (50) ਸਵੇਰੇ 9.30 ਵਜੇ ਦੇ ਕਰੀਬ ਆਪਣੇ ਖੇਤਾ ਤੋਂ ਮੋਟਰਸਾਈਕਲ ਤੇ ਘਰ ਨੂੰ ਆ ਰਿਹਾ ਸੀ ਕਿ ਤਿੰਨ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ।
ਜਦੋਂ ਉਹ ਸਹਾਇਤਾ ਲਈ ਉਸ ਦੇ ਕੋਲ ਪਹੁੰਚਿਆ ਤਾਂ ਉਕਤ ਨੌਜਵਾਨਾਂ ਮੋਟਰਸਾਈਕਲ ’ਤੇ ਫਰਾਰ ਹੋ ਗਏ। ਗੰਭੀਰ ਰੂਪ 'ਚ ਜ਼ਖਮੀ ਹੋਏ ਸੁਰਜੀਤ ਸਿੰਘ ਜੀਤਾ ਨੂੰ ਨਵਾਂਸ਼ਹਿਰ ਦੇ ਨਿੱਜੀ ਹਸਪਤਾਲ ਵਿਚ ਬੇਹੋਸ਼ੀ ਦੀ ਹਾਲਤ ਵਿਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੇ।
ਤੀਰਥ ਸਿੰਘ ਬੁਰਜ ਨੇ ਦੱਸਿਆ ਕਿ ਉਸ ਨੇ ਹਮਲਾਵਰ ਪਹਿਚਾਣ ਲਏ ਹਨ। ਜਦੋਂ ਦੂਜੀ ਧਿਰ ਨਾਲ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਇਸ ਹਮਲੇ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਦਾ ਵੀ ਇਕ ਨੌਜਵਾਨ ਜ਼ਖ਼ਮੀ ਕੀਤਾ ਗਿਆ ਹੈ, ਜੋ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਾਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।
ਜੇਲ ਪ੍ਰਸ਼ਾਸਨ ਹੀ ਕਰੇਗਾ 'ਬੇਬੀ ਕਿੱਲਰ' ਦਰਬਾਰਾ ਸਿੰਘ ਦਾ ਅੰਤਿਮ ਸੰਸਕਾਰ
NEXT STORY