ਜਲੰਧਰ (ਚੋਪੜਾ)–ਜਲੰਧਰ ਜ਼ਿਲ੍ਹੇ ਅਧੀਨ ਸਾਰੇ ਸੇਵਾ ਕੇਂਦਰ 19 ਅਗਸਤ ਨੂੰ ਰੱਖੜੀ ਦੇ ਤਿਉਹਾਰ ਕਾਰਨ ਸਵੇਰੇ 11 ਤੋਂ ਲੈ ਕੇ ਸ਼ਾਮ 5 ਵਜੇ ਤਕ ਖੁੱਲ੍ਹਣਗੇ। ਇਸ ਸਬੰਧ ਵਿਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੱਖੜੀ ਦੇ ਤਿਉਹਾਰ ਮੌਕੇ ਸਟਾਫ਼ ਅਤੇ ਹੋਰਨਾਂ ਲੋਕਾਂ ਨੇ ਭੈਣ-ਭਰਾ ਦੇ ਇਸ ਪਵਿੱਤਰ ਦਿਨ ਨੂੰ ਮਨਾਉਣਾ ਹੁੰਦਾ ਹੈ, ਜਿਸ ਕਾਰਨ ਤਿਉਹਾਰ ਦੀ ਮਹੱਤਤਾ ਨੂੰ ਵੇਖਦਿਆਂ ਇਸ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਦੀ ਬਜਾਏ 2 ਘੰਟੇ ਦੇਰੀ ਨਾਲ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਹੈ ਤਾਂਕਿ ਬਾਕੀ ਦਿਨ ਆਮ ਲੋਕਾਂ ਨੂੰ ਸੇਵਾ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਨਿਰਵਿਘਨ ਮਿਲ ਸਕਣ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਜੱਗੂ ਭਗਵਾਨਪੁਰੀਆ ਗੈਂਗ ਦੇ 4 ਮੈਂਬਰ ਹਥਿਆਰਾਂ ਨਾਲ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਰਾਤ ਵੇਲੇ ਨਸ਼ਾ ਤਸਕਰਾਂ ਦਾ ਕਾਰਾ, ਕਾਰ ਨਾਲ ਦਰੜੇ 3 ਨੌਜਵਾਨ, ਇਕ ਦੀ ਮੌਤ
NEXT STORY