ਮੋਰਿੰਡਾ, (ਖੁਰਾਣਾ)- ਜੇਲ ਪ੍ਰਸ਼ਾਸਨ ਵਲੋਂ ਕੈਦੀਆਂ ਤੇ ਵਿਚਾਰ ਅਧੀਨ ਬੰਦੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਤੇ ਹੋਰ ਜੇਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਬਲਵਿੰਦਰ ਸਿੰਘ ਸੰਧੂ ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਰੂਪਨਗਰ ਨੇ ਅੱਜ ਜ਼ਿਲਾ ਜੇਲ ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਦੇ ਨਾਲ ਹਰਸਿਮਰਨਜੀਤ ਸਿੰਘ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੀ ਮੌਜੂਦ ਸਨ।
ਸੈਸ਼ਨ ਜੱਜ ਨੇ ਪੂਰੀ ਜੇਲ ਦਾ ਮੁਆਇਨਾ ਕੀਤਾ ਤੇ ਜੇਲ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਬੈਰਕਾਂ ਦਾ ਦੌਰਾ ਕਰਕੇ ਬੰਦੀਆਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਖਾਸ ਤੌਰ 'ਤੇ ਜੇਲ ਵਿਚ ਬਣੇ ਹਸਪਤਾਲ ਦਾ ਨਿਰੀਖਣ ਕੀਤਾ ਤੇ ਡਾਕਟਰਾਂ ਨੂੰ ਵਧੀਆ ਮੈਡੀਕਲ ਸਹੂਲਤਾਂ ਮੁਹੱਈਆ ਕਰਨ ਦੀ ਹਦਾਇਤ ਦਿੱਤੀ।
ਉਨ੍ਹਾਂ ਨੇ ਜ਼ਿਲਾ ਜੇਲ ਵਿਚ ਬਣੇ ਲੀਗਲ ਏਡ ਕਲੀਨਿਕ, ਜਿਸ ਵਲੋਂ ਬੰਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਦੇ ਰਿਕਾਰਡ ਦੀ ਪੜਤਾਲ ਵੀ ਕੀਤੀ ਤੇ ਜ਼ਰੂਰੀ ਨਿਰਦੇਸ਼ ਦਿੱਤੇ ਕਿ ਕੋਈ ਵੀ ਲੋੜਵੰਦ ਬੰਦੀ ਕਾਨੂੰਨੀ ਸਹਾਇਤਾ ਤੋਂ ਵਾਂਝਾ ਨਾ ਰਹੇ। ਉਨ੍ਹਾਂ ਨੇ ਜੇਲ ਦੇ ਲੰਗਰ ਹਾਲ ਦਾ ਵਿਸ਼ੇਸ਼ ਦੌਰਾ ਕੀਤਾ ਤੇ ਬਣ ਰਹੇ ਭੋਜਨ ਦਾ ਮੁਆਇਨਾ ਕੀਤਾ।
ਮਾਣਯੋਗ ਜ਼ਿਲਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਬੰਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਪਟਾਰਾ ਕਰਨ ਤੇ ਜੇਲ ਪ੍ਰਬੰਧਾਂ ਨੂੰ ਨਿਯਮਾਂ ਮੁਤਾਬਕ ਚੁਸਤ-ਦਰੁਸਤ ਰੱਖਣ ਲਈ ਅਜਿਹੇ ਦੌਰੇ ਭਵਿੱਖ ਵਿਚ ਵੀ ਜਾਰੀ ਰਹਿਣਗੇ। ਇਸ ਮੌਕੇ ਜੇਲ ਸੁਪਰਡੈਂਟ ਬਲਜੀਤ ਸਿੰਘ ਵੈਦ, ਡਿਪਟੀ ਸੁਪਰਡੈਂਟ ਜੇਲ ਮੋਹਨ ਲਾਲ ਤੇ ਸਬ-ਇੰਸਪੈਕਟ ਦਰਸ਼ਨ ਸਿੰਘ ਆਦਿ ਹਾਜ਼ਰ ਸਨ।
ਝਗੜੇ ਤੋਂ ਬਾਅਦ ਪਤਨੀ ਚਲੀ ਗਈ ਪੇਕੇ ਤਾਂ ਪਤੀ ਨੇ ਲੈ ਲਿਆ ਫਾਹ
NEXT STORY