ਗੁਰਦਾਸਪੁਰ (ਵਿਨੋਦ)- ਦਿਲਬਾਗ ਸਿੰਘ ਜੌਹਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਵੱਲੋਂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ ਦੇ ਅਸਲਾਧਾਰਕਾਂ ਲਈ ਜਾਰੀ ਹੋਏ ਵੱਡੇ ਹੁਕਮ, ਪ੍ਰਸ਼ਾਸਨ ਅਪਣਾਵੇਗਾ ਸਖ਼ਤ ਰੁਖ
ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੀ ਹਰ ਇੱਕ ਬੈਰਕ ਦਾ ਨਿਰੀਖਣ ਕੀਤਾ ਗਿਆ ਅਤੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਵੱਲੋਂ ਜੇਲ੍ਹ ਦੇ ਲੰਗਰ ਹਾਲ ਅਤੇ ਹਸਪਤਾਲ ਦਾ ਦੌਰਾ ਵੀ ਕੀਤਾ ਗਿਆ ਅਤੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਮਿਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।
ਇਹ ਵੀ ਪੜ੍ਹੋ- ਕਲਯੁੱਗੀ ਮਾਪਿਆਂ ਦਾ ਸ਼ਰਮਨਾਕ ਕਾਰਾ, ਸ੍ਰੀ ਹਰਿਮੰਦਰ ਸਾਹਿਬ ਵਿਖੇ...
ਮਾਨਯੋਗ ਜ਼ਿਲਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਕਾਨੂੰਨੀ ਨੁਕਤਿਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਉਨ੍ਹਾਂ ਨੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਦੌਰਾਨ ਜੇਲ੍ਹ ਅਥਾਰਿਟੀ ਨੂੰ ਮੌਕੇ ਤੇ ਹੀ ਨਿਰਦੇਸ਼ ਦੇ ਕੇ ਬੰਦੀਆਂ ਵੱਲੋਂ ਧਿਆਨ ਵਿੱਚ ਲਿਆਂਦੀਆਂ ਗੱਲਾਂ ਦਾ ਨਿਪਟਾਰਾ ਕੀਤਾ ਗਿਆ। ਇਸ ਦੌਰੇ ਦੌਰਾਨ ਕੇਂਦਰੀ ਜੇਲ੍ਹ, ਗੁਰਦਾਸਪੁਰ ਦੇ ਜੇਲ੍ਹ ਸੁਪਰਡੈਂਟ ਨਵਦੀਪ ਰਾਜਾ ਅਤੇ ਡਿਪਟੀ ਜੇਲ੍ਹ ਸੁਪਰਡੈਂਟ ਅੰਮ੍ਰਿਤਪਾਲ ਸਿੰਘ ਤੋਂ ਇਲਾਵਾ ਜੇਲ੍ਹ ਦਾ ਹੋਰ ਸਟਾਫ਼ ਵੀ ਮੌਜੂਦ ਸੀ।
ਇਹ ਵੀ ਪੜ੍ਹੋ- ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ ਅਦਾਕਾਰਾ ਤਾਨੀਆ, ਹਾਲਤ ਨਾਜ਼ੁਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੋਹਾਲੀ ਵਾਲਿਆਂ ਦੀਆਂ ਲੱਗੀਆਂ ਮੌਜਾਂ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
NEXT STORY