ਅੰਮ੍ਰਿਤਸਰ - ਪੰਜਾਬ ਸਰਕਾਰ ਵੱਲੋਂ ਜਨਤਾ ਨੂੰ ਚੰਗੀਆਂ ਸਹੂਲਤਾਂ ਦੇਣ ਲਈ ਨਗਰ ਦੇ ਵੱਖ-ਵੱਖ ਇਲਾਕਿਆਂ 'ਚ ਸੇਵਾ ਕੇਂਦਰਾਂ ਨੂੰ ਸਥਾਪਿਤ ਕੀਤਾ ਗਿਆ ਹੈ ਪਰ ਇਨ੍ਹਾਂ ਸੇਵਾਂ ਕੇਂਦਰਾਂ 'ਚ ਸੇਵਾ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਕਈ-ਕਈ ਮਹੀਨਿਆਂ ਤੱਕ ਤਨਖਾਹ ਲਈ ਉਡੀਕ ਕਰਨੀ ਪੈਂਦੀ ਹੈ। ਸੇਵਾਂ ਕੇਂਦਰਾਂ ਦੇ ਕਰਮਚਾਰੀਆਂ ਨੇ ਆਪਣਾ ਨਾਂ ਲੁਕਾਉਣ 'ਤੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੇਵਾ ਕੇਂਦਰਾਂ 'ਚ ਰੱਖਿਆ ਗਿਆ ਸੀ ਤਾਂ ਉਨ੍ਹਾਂ ਨੇ ਇਹ ਸੋਚਿਆ ਸੀ ਕਿ ਹੁਣ ਉਨ੍ਹਾਂ ਦੇ ਬੁਰੇ ਦਿਨ ਬੀਤ ਗਏ ਹਨ ਤੇ ਉਨ੍ਹਾਂ ਦੇ ਘਰ ਹੁਣ ਹਨੇਰੇ ਦੀ ਜਗ੍ਹਾ ਰੌਸ਼ਨੀ ਹੋਵੇਗੀ ਪਰ ਉਨ੍ਹਾਂ ਨੂੰ ਕਈ-ਕਈ ਮਹੀਨਿਆਂ ਤੱਕ ਤਨਖਾਹ ਲਈ ਉੱਚ ਅਧਿਕਾਰੀਆਂ ਦੇ ਦਰਵਾਜ਼ੇ ਖੜਕਾਉਣੇ ਪੈਂਦੇ ਹਨ ਪਰ ਕੋਈ ਉਨ੍ਹਾਂ ਦੀ ਸਾਰ ਲੈਣ ਵਾਲਾ ਨਹੀਂ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਆਪਣੇ ਘਰਾਂ 'ਚ ਕਈ-ਕਈ ਦਿਨ ਖਾਣ-ਪੀਣ ਦਾ ਸੰਤਾਪ ਵੀ ਝੱਲਣਾ ਪੈਂਦਾ ਹੈ। ਸਮੂਹ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਦਿੱਤੀ ਜਾਣ ਵਾਲੀ ਤਨਖਾਹ ਹਰ ਮਹੀਨੇ ਸਮੇਂ 'ਤੇ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਜਾਵੇ।
ਗੁਰਦੁਆਰਾ ਸਾਹਿਬ 'ਚ ਨਿਹੰਗ ਸਿੰਘ ਨੇ ਸ਼ਰੇਆਮ ਧੜ ਤੋਂ ਵੱਖ ਕੀਤਾ ਮੁੱਖ ਸੇਵਾਦਾਰ ਦਾ ਸਿਰ (ਵੀਡੀਓ)
NEXT STORY