Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    8:03:25 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ! ਸਰਟੀਫਿਕੇਟਾਂ ਲਈ ਭਟਕ ਰਹੇ ਨੇ ਸੈਂਕੜੇ ਲੋਕ

PUNJAB News Punjabi(ਪੰਜਾਬ)

ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ! ਸਰਟੀਫਿਕੇਟਾਂ ਲਈ ਭਟਕ ਰਹੇ ਨੇ ਸੈਂਕੜੇ ਲੋਕ

  • Edited By Sandeep Kumar,
  • Updated: 03 Sep, 2026 08:54 AM
Jalandhar
seva missing from sewa kendras
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਚੋਪੜਾ) : ਜ਼ਿਲ੍ਹਾ ਜਲੰਧਰ ਵਿਚ 35 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਲਗਭਗ 450 ਸਰਕਾਰੀ ਸੇਵਾਵਾਂ ਉਪਲਬਧ ਕਰਵਾਉਣ ਦੇ ਸਰਕਾਰੀ ਦਾਅਵੇ ਹੁਣ ਕਾਗਜ਼ਾਂ ਤੱਕ ਸੀਮਤ ਹੁੰਦੇ ਨਜ਼ਰ ਆ ਰਹੇ ਹਨ। ਹਾਲਾਤ ਇੰਨੇ ਬਦਤਰ ਹੋ ਚੁੱਕੇ ਹਨ ਕਿ ਸੇਵਾ ਕੇਂਦਰਾਂ ਦੇ ਮਾਧਿਅਮ ਨਾਲ ਤਿੰਨ-ਤਿੰਨ ਮਹੀਨੇ ਪਹਿਲਾਂ ਅਰਜ਼ੀ ਦੇਣ ਦੇ ਬਾਵਜੂਦ ਸੈਂਕੜੇ ਲੋਕਾਂ ਨੂੰ ਐੱਸ. ਸੀ., ਇਨਕਮ, ਜਨਮ-ਮੌਤ, ਮੈਰਿਜ, ਰੈਜ਼ੀਡੈਂਟ, ਹੈਲਥ ਅਤੇ ਹੋਰ ਜ਼ਰੂਰੀ ਸਰਟੀਫਿਕੇਟ ਤੱਕ ਨਸੀਬ ਨਹੀਂ ਹੋ ਰਹੇ।

ਸਰਕਾਰੀ ਸਿਸਟਮ ਤੋਂ ਉਮੀਦ ਲਗਾ ਕੇ ਬੈਠੇ ਲੋਕ ਹੁਣ ਆਪਣੇ ਹੀ ਦਸਤਾਵੇਜ਼ ਹਾਸਲ ਕਰਨ ਲਈ ਰੋਜ਼ਾਨਾ ਡਿਪਟੀ ਕਮਿਸ਼ਨਰ ਦਫ਼ਤਰ ਦੇ ਚੱਕਰ ਕੱਟਣ ਲਈ ਮਜਬੂਰ ਹਨ। ਸਭ ਤੋਂ ਹੈਰਾਨੀਜਨਕ ਸਥਿਤੀ ਇਹ ਹੈ ਕਿ ਸੇਵਾ ਕੇਂਦਰ ਵਿਚ ਅਰਜ਼ੀ ਦਾ ਸਟੇਟਸ ਪੁੱਛਣ ’ਤੇ ਬਿਨੈਕਾਰ ਨੂੰ ਤਹਿਸੀਲਦਾਰ ਕੋਲ ਭੇਜ ਦਿੱਤਾ ਜਾਂਦਾ ਹੈ। ਤਹਿਸੀਲਦਾਰ ਦਫ਼ਤਰ ਪਹੁੰਚਣ ’ਤੇ ਕਰਮਚਾਰੀ ਪਟਵਾਰੀ ਕੋਲ ਜਾਣ ਲਈ ਕਹਿੰਦੇ ਹਨ ਅਤੇ ਪਟਵਾਰੀ ਵੱਲੋਂ ਤਹਿਸੀਲਦਾਰ ਦਫ਼ਤਰ ਦੇ ਕਲਰਕਾਂ ਤੋਂ ਜਾਣਕਾਰੀ ਲੈਣ ਦੀ ਸਲਾਹ ਦੇ ਦਿੱਤੀ ਜਾਂਦੀ ਹੈ। ਭਾਵ ਇਕ ਬਿਨੈਕਾਰ ਸਰਕਾਰੀ ਦਫ਼ਤਰਾਂ ਦੀ ਅਜਿਹੀ ‘ਯਾਤਰਾ’ ’ਤੇ ਨਿਕਲਦਾ ਹੈ, ਜਿਸ ਦੀ ਟਿਕਟ ਤਾਂ ਉਸ ਨੇ ਨਹੀਂ ਲਈ, ਪਰ ਚੱਕਰ ਪੂਰੇ ਕਰਨ ਦੀ ਗਾਰੰਟੀ ਜ਼ਰੂਰ ਮਿਲ ਜਾਂਦੀ ਹੈ। ਪ੍ਰਸ਼ਾਸਨਿਕ ਵਿਵਸਥਾ ਦੀ ਸਭ ਤੋਂ ਵੱਡੀ ਤ੍ਰਾਸਦੀ ਇਹ ਹੈ ਕਿ ਸੰਬੰਧਤ ਅਧਿਕਾਰੀ, ਪਟਵਾਰੀ ਜਾਂ ਕਰਮਚਾਰੀ ਦੀ ਆਈ. ਡੀ. ਵਿਚ ਫਾਈਲ ਕਿੰਨੇ ਦਿਨਾਂ ਤੋਂ ਪੈਂਡਿੰਗ ਪਈ ਹੈ, ਇਸ ਦਾ ਸਪੱਸ਼ਟ ਜਵਾਬ ਕਿਸੇ ਕੋਲ ਨਹੀਂ ਹੈ। ਦੂਜੇ ਪਾਸੇ ਤਹਿਸੀਲਦਾਰ ਦਫ਼ਤਰ ਦਾ ਸਟਾਫ਼ ਆਪਣੀਆਂ ਸੀਟਾਂ ਤੋਂ ਗਾਇਬ ਦਿਖਾਈ ਦਿੰਦਾ ਹੈ। ਲੋਕ ਘੰਟਿਆਂਬੱਧੀ ਦਫ਼ਤਰਾਂ ਦੇ ਬਾਹਰ ਇੰਤਜ਼ਾਰ ਕਰਦੇ ਹਨ, ਪਰ ਉਨ੍ਹਾਂ ਨੂੰ ਅਧਿਕਾਰੀ ਅਤੇ ਕਰਮਚਾਰੀ ਲੱਭੇ ਨਹੀਂ ਮਿਲਦੇ।

ਇਹ ਵੀ ਪੜ੍ਹੋ : ਲੁਟੇਰਿਆਂ ਨੇ ਪਹਿਲਾਂ ਲੁੱਟਿਆ ਮੋਟਰਸਾਈਕਲ, ਫ਼ਿਰ Accident ਮਗਰੋਂ ਐਕਟਿਵਾ ਖੋਹ ਕੇ ਹੋਏ ਫ਼ਰਾਰ

ਜ਼ਿਕਰਯੋਗ ਹੈ ਕਿ ਭਾਰੀ ਗਰਮੀ ਦੇ ਬਾਵਜੂਦ ਰੋਜ਼ਾਨਾ ਸੈਂਕੜੇ ਲੋਕ ਡੀ. ਸੀ. ਦਫ਼ਤਰ ਪਹੁੰਚ ਰਹੇ ਹਨ। ਕਿਸੇ ਨੇ ਆਪਣੇ ਬੱਚੇ ਦਾ ਸਰਟੀਫਿਕੇਟ ਕਾਲਜ ਵਿਚ ਜਮ੍ਹਾ ਕਰਵਾਉਣਾ ਹੈ ਤਾਂ ਕੋਈ ਐੱਸ. ਆਈ. ਆਰ. ਦੌਰਾਨ ਵੋਟ ਕੱਟਣ ਤੋਂ ਬਚਾਉਣ ਲਈ ਜ਼ਰੂਰੀ ਦਸਤਾਵੇਜ਼ ਹਾਸਲ ਕਰਨਾ ਚਾਹੁੰਦਾ ਹੈ ਪਰ ਸਰਕਾਰੀ ਦਫ਼ਤਰਾਂ ਵਿਚ ਉਨ੍ਹਾਂ ਦੀ ਸਮੱਸਿਆ ਸੁਣਨ ਵਾਲਾ ਹੀ ਨਜ਼ਰ ਨਹੀਂ ਆਉਂਦਾ। ਸਵੇਰੇ ਉਮੀਦ ਲੈ ਕੇ ਪਹੁੰਚਣ ਵਾਲੇ ਕਈ ਲੋਕ ਘੰਟਿਆਂਬੱਧੀ ਧੱਕੇ ਖਾਣ ਤੋਂ ਬਾਅਦ ਖਾਲੀ ਹੱਥ ਪਰਤਣ ਲਈ ਮਜਬੂਰ ਹਨ। ਈ-ਸੇਵਾਵਾਂ ਨੂੰ ਲੈ ਕੇ ਡੀ. ਸੀ. ਆਫ਼ਿਸ ਨਾਲ ਸਬੰਧਤ ਸੇਵਾਵਾਂ ਦਾ ਜੇਕਰ ਇਹ ਹਾਲ ਹੈ ਤਾਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੇਵਾ ਕੇਂਦਰਾਂ ਰਾਹੀਂ ਟਰਾਂਸਪੋਰਟ ਵਿਭਾਗ, ਪਾਵਰਕਾਮ, ਨਗਰ ਨਿਗਮ ਸਮੇਤ ਹੋਰ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਲੈ ਕੇ ਆਮ ਜਨਤਾ ਨੂੰ ਕਿਸ ਕਦਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੋਵੇਗਾ। ਸਵਾਲ ਇਹ ਵੀ ਹੈ ਕਿ ਜਦੋਂ ਜ਼ਿਲਾ ਮੁੱਖ ਦਫ਼ਤਰ ’ਤੇ ਹੀ ਵਿਵਸਥਾ ਪਟੜੀ ਤੋਂ ਲੱਥੀ ਹੈ ਤਾਂ ਬਾਕੀ ਵਿਭਾਗਾਂ ਦੀ ਮਾਨੀਟਰਿੰਗ ਅਤੇ ਜਵਾਬਦੇਹੀ ਦੀ ਸਥਿਤੀ ਕੀ ਹੋਵੇਗੀ?

PunjabKesari

ਪਹਿਲਾਂ ਨਾਗਰਿਕ ਸੇਵਾਵਾਂ ਵਿਚ ਜਲੰਧਰ ਨੰਬਰ-1, ਹੁਣ ਪੈਂਡੈਂਸੀ ਵਿਚ 23ਵੇਂ ਸਥਾਨ ਤੱਕ ਫਿਸਲਿਆ

ਇਕ ਸਮੇਂ ਤਤਕਾਲੀ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਕਾਰਜਕਾਲ ਵਿਚ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਨੂੰ ਲੈ ਕੇ ਜਲੰਧਰ ਜ਼ਿਲਾ ਸੂਬੇ ਵਿਚ ਬਿਹਤਰ ਪ੍ਰਦਰਸ਼ਨ ਲਈ ਪਹਿਲੇ ਸਥਾਨ ’ਤੇ ਜਾਣਿਆ ਜਾਂਦਾ ਸੀ ਪਰ ਮੌਜੂਦਾ ਵਿਵਸਥਾ ਵਿਚ ਹਾਲਾਤ ਇਸ ਦੇ ਬਿਲਕੁਲ ਉਲਟ ਨਜ਼ਰ ਆ ਰਹੇ ਹਨ। ਪੈਂਡੈਂਸੀ ਦੇ ਮਾਮਲੇ ਵਿਚ ਜਲੰਧਰ 23ਵੇਂ ਸਥਾਨ ਤੱਕ ਪਹੁੰਚ ਚੁੱਕਾ ਹੈ। ਈ-ਸੇਵਾ ਪੋਰਟਲ ਦੇ ਅੰਕੜਿਆਂ ਅਨੁਸਾਰ ਜ਼ਿਲੇ ਵਿਚ ਇਕ ਲੱਖ ਤੋਂ ਵੱਧ ਫਾਈਲਾਂ ਮਨਜ਼ੂਰੀ ਲਈ ਪੈਂਡਿੰਗ ਹਨ, ਜਦਕਿ ਅਰਜ਼ੀਆਂ ਦੀ ਪੈਂਡੈਂਸੀ 17.70 ਪ੍ਰਤੀਸ਼ਤ ਦੇ ਚਿੰਤਾਜਨਕ ਪੱਧਰ ਤੱਕ ਪਹੁੰਚ ਗਈ ਹੈ। ਇਸ ਦੇ ਬਾਵਜੂਦ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਇਸ ਗੰਭੀਰ ਸਥਿਤੀ ਨੂੰ ਲੈ ਕੇ ਨਾ ਤਾਂ ਡਿਪਟੀ ਕਮਿਸ਼ਨਰ ਤੇ ਉੱਚ ਅਧਿਕਾਰੀ ਗੰਭੀਰ ਹਨ ਅਤੇ ਨਾ ਹੀ ਜ਼ਿੰਮੇਵਾਰ ਤੇ ਸਬੰਧਤ ਅਧੀਨ ਅਧਿਕਾਰੀ ਸੰਜੀਦਾ ਰੋਲ ਅਦਾ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਦੀ ਮਾਨੀਟਰਿੰਗ ਆਖਿਰ ਕਿੱਥੇ ਹੈ?

ਇੰਨੀ ਵੱਡੀ ਗਿਣਤੀ ਵਿਚ ਫਾਈਲਾਂ ਮਹੀਨਿਆਂ ਤੋਂ ਪੈਂਡਿੰਗ ਹਨ ਤਾਂ ਉਨ੍ਹਾਂ ਦੀ ਰੋਜ਼ਾਨਾ ਸਮੀਖਿਆ ਕੌਣ ਕਰ ਰਿਹਾ ਹੈ? ਕਿਸ ਅਧਿਕਾਰੀ ਦੀ ਆਈ. ਡੀ. ਵਿਚ ਕਿੰਨੀਆਂ ਫਾਈਲਾਂ ਪਈਆਂ ਹਨ? ਕਿਹੜਾ ਪਟਵਾਰੀ ਕਿੰਨੀਆਂ ਅਰਜ਼ੀਆਂ ਰੋਕੀ ਬੈਠਾ ਹੈ? ਕਿਸ ਕਲਰਕ ਦੀ ਆਈ. ਡੀ. ਵਿਚ ਕਿੰਨੀ ਗਿਣਤੀ ਵਿਚ ਅਤੇ ਆਖਿਰ ਕਿਉਂ ਫਾਈਲਾਂ ਅਟਕੀਆਂ ਹੋਈਆਂ ਹਨ? ਕੀ ਡਿਪਟੀ ਕਮਿਸ਼ਨਰ ਪੱਧਰ ’ਤੇ ਪੈਂਡੈਂਸੀ ਦੀ ਨਿਯਮਤ ਸਮੀਖਿਆ ਹੋ ਰਹੀ ਹੈ? ਕੀ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟਾਰਗੈੱਟ ਦੇ ਕੇ ਫਾਈਲਾਂ ਨਿਪਟਾਉਣ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ? ਜੇਕਰ ਮਾਨੀਟਰਿੰਗ ਹੋ ਰਹੀ ਹੈ ਤਾਂ ਪੈਂਡੈਂਸੀ ਵਿਚ ਜ਼ਿਲਾ 23ਵੇਂ ਸਥਾਨ ਤੱਕ ਕਿਵੇਂ ਪਹੁੰਚਿਆ ਅਤੇ ਜੇਕਰ ਮਾਨੀਟਰਿੰਗ ਨਹੀਂ ਹੋ ਰਹੀ ਤਾਂ ਫਿਰ ਜਨਤਾ ਦੀਆਂ ਸ਼ਿਕਾਇਤਾਂ ਸੁਣੇਗਾ ਕੌਣ?

ਤਹਿਸੀਲਦਾਰ ਦਾ ਅਜੀਬੋ-ਗਰੀਬ ਤਰਕ-ਲੋਕ ਕਰਮਚਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਹਨ, ਇਸ ਲਈ ਕਿਤੇ ਹੋਰ ਬੈਠ ਕੇ ਕੰਮ ਕਰ ਰਹੇ

ਇਸ ਪੂਰੇ ਮਾਮਲੇ ਨੂੰ ਲੈ ਕੇ ਜਦੋਂ ਤਹਿਸੀਲਦਾਰ ਜਲੰਧਰ-1 ਸਵਪਨਦੀਪ ਕੌਰ ਨਾਲ ਗੱਲ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਉਨ੍ਹਾਂ ਦੇ ਸਟਾਫ਼ ਦੇ ਕਰਮਚਾਰੀ ਆਪਣੀਆਂ ਸੀਟਾਂ ’ਤੇ ਦਿਨ ਭਰ ਕਿਉਂ ਨਜ਼ਰ ਨਹੀਂ ਆਉਂਦੇ ਅਤੇ ਪਬਲਿਕ ਡੀਲਿੰਗ ਦੌਰਾਨ ਦਫ਼ਤਰ ਵਿਚ ਉਨ੍ਹਾਂ ਦੀ ਮੌਜੂਦਗੀ ਕਿਉਂ ਨਹੀਂ ਰਹਿੰਦੀ, ਤਾਂ ਉਨ੍ਹਾਂ ਦਾ ਅਜੀਬੋ-ਗਰੀਬ ਜਵਾਬ ਵੀ ਵਿਵਸਥਾ ਦੀ ਗੰਭੀਰਤਾ ’ਤੇ ਸਵਾਲ ਖੜ੍ਹੇ ਕਰਨ ਵਾਲਾ ਰਿਹਾ। ਤਹਿਸੀਲਦਾਰ ਦਾ ਕਹਿਣਾ ਸੀ ਕਿ ਲੋਕ ਸਰਟੀਫਿਕੇਟ ਦੇ ਸਬੰਧ ਵਿਚ ਉਨ੍ਹਾਂ ਦੇ ਕਰਮਚਾਰੀਆਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਦੇ ਹਨ, ਜਿਸ ਨਾਲ ਕਰਮਚਾਰੀਆਂ ਦੇ ਕੰਮ ਵਿਚ ਵਿਘਨ ਪੈਂਦਾ ਹੈ। ਇਸੇ ਕਾਰਨ ਸਰਟੀਫਿਕੇਟ ਅਤੇ ਹੋਰ ਕੰਮਾਂ ਦੀ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਉਨ੍ਹਾਂ ਨੇ ਦਫ਼ਤਰ ਤੋਂ ਬਾਹਰ ਕਿਤੇ ਹੋਰ ਬਿਠਾ ਰੱਖਿਆ ਹੈ। ਜਦੋਂ ‘ਬਾਹਰ’ ਬਿਠਾਏ ਗਏ ਕਰਮਚਾਰੀਆਂ ਦੀ ਜਗ੍ਹਾ ਬਾਰੇ ਜਾਣਕਾਰੀ ਮੰਗੀ ਗਈ ਤਾਂ ਤਹਿਸੀਲਦਾਰ ਨੇ ਸਪੱਸ਼ਟ ਕੀਤਾ ਕਿ ਕਰਮਚਾਰੀ ਡੀ. ਸੀ. ਆਫ਼ਿਸ ਵਿਚ ਹੀ ਕਿਤੇ ਬਾਹਰ ਬੈਠ ਕੇ ਕੰਮ ਕਰ ਰਹੇ ਹਨ। ਤਹਿਸੀਲਦਾਰ-1 ਨੇ ਇਹ ਵੀ ਕਿਹਾ ਕਿ ਐੱਸ. ਆਈ. ਆਰ. ਦੀ ਡਿਊਟੀ ਲੱਗੀ ਹੋਣ ਕਾਰਨ ਉਹ ਕਈ ਵਾਰ ਦਫ਼ਤਰ ਵਿਚ ਮੌਜੂਦ ਨਹੀਂ ਰਹਿੰਦੀ।

ਜਨਤਾ ਪ੍ਰੇਸ਼ਾਨ, ਏਜੰਟਾਂ ਦੀ ਚਾਂਦੀ!

ਸਰਕਾਰੀ ਵਿਵਸਥਾ ਦੀ ਇਸ ਕਥਿਤ ਸੁਸਤੀ ਦਾ ਸਭ ਤੋਂ ਵੱਡਾ ਫਾਇਦਾ ਹੁਣ ਏਜੰਟਰਾਜ ਨੂੰ ਮਿਲਦਾ ਦਿਖਾਈ ਦੇ ਰਿਹਾ ਹੈ। ਜਿੱਥੇ ਆਮ ਵਿਅਕਤੀ ਮਹੀਨਿਆਂ ਤੋਂ ਆਪਣੀ ਫਾਈਲ ਅਤੇ ਸਰਟੀਫਿਕੇਟ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ, ਉੱਥੇ ਹੀ ਏਜੰਟਾਂ ਰਾਹੀਂ ਕੰਮ ਕਰਵਾਉਣ ਵਾਲਿਆਂ ਦੀਆਂ ਫਾਈਲਾਂ ਅਨੁਪਾਤਕ ਤੌਰ ’ਤੇ ਤੇਜ਼ੀ ਨਾਲ ਅੱਗੇ ਵਧਣ ਦੀ ਚਰਚਾ ਆਮ ਹੈ। ਲੋਕਾਂ ਦਾ ਦੋਸ਼ ਹੈ ਕਿ ਸਰਕਾਰੀ ਪ੍ਰਕਿਰਿਆ ਇੰਨੀ ਉਲਝਾਅ ਦਿੱਤੀ ਗਈ ਹੈ ਕਿ ਆਮ ਬਿਨੈਕਾਰ ਨੂੰ ਆਖਿਰਕਾਰ ਏਜੰਟ ਦਾ ਸਹਾਰਾ ਲੈਣ ਲਈ ਮਜਬੂਰ ਹੋਣਾ ਪੈਂਦਾ ਹੈ। ਜਿਸ ਕੰਮ ਲਈ ਸਰਕਾਰ ਨੇ ਸੇਵਾ ਕੇਂਦਰ ਬਣਾਏ ਹਨ, ਉਸੇ ਕੰਮ ਲਈ ਜਨਤਾ ਨੂੰ ਦਲਾਲਾਂ ਅਤੇ ਵਿਚੋਲਿਆਂ ਦੇ ਦਰਵਾਜ਼ੇ ਤੱਕ ਪਹੁੰਚਣਾ ਪੈ ਰਿਹਾ ਹੈ। ਸਥਿਤੀ ਇਹ ਬਣ ਚੁੱਕੀ ਹੈ ਕਿ ਆਮ ਆਦਮੀ ਘੰਟਿਆਂਬੱਧੀ ਲਾਈਨ ਅਤੇ ਦਫ਼ਤਰਾਂ ਦੇ ਚੱਕਰ ਕੱਟਦਾ ਰਹੇ, ਜਦਕਿ ‘ਜੇਬ ਗਰਮ’ ਕਰਨ ਦੀ ਸਮਰੱਥਾ ਰੱਖਣ ਵਾਲਾ ਵਿਅਕਤੀ ਆਪਣਾ ਕੰਮ ਪਹਿਲਾਂ ਕਰਵਾਉਣ ਦੀ ਉਮੀਦ ਲਗਾਏ ਬੈਠਾ ਹੈ। ਜੇਕਰ ਇਹ ਦੋਸ਼ ਸਹੀ ਹਨ ਤਾਂ ਇਹ ਸਿਰਫ਼ ਪ੍ਰਸ਼ਾਸਨਿਕ ਲਾਪਰਵਾਹੀ ਨਹੀਂ ਬਲਕਿ ਪੂਰੀ ਨਾਗਰਿਕ ਸੇਵਾ ਵਿਵਸਥਾ ’ਤੇ ਗੰਭੀਰ ਸਵਾਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Sewa kendra
  • System
  • Certificates
  • People wandering

ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ 2.17 ਕਰੋੜ ਦਾ ਜੁਰਮਾਨਾ

NEXT STORY

Stories You May Like

  • service centers remain open despite holidays
    ਛੁੱਟੀ ਦੇ ਬਾਵਜੂਦ ਖੁੱਲ੍ਹੇ ਰਹੇ ਸੇਵਾ ਕੇਂਦਰ, ਲੋਕਾਂ ’ਚ ਬਣਿਆ ਰਿਹਾ ਭੰਬਲ-ਭੂਸਾ
  • mumbai  gsb seva mandal  ganesh utsav  insurance
    ਮੁੰਬਈ ਦੇ ਜੀਸੀਬੀ ਸੇਵਾ ਮੰਡਲ ਨੇ ਗਣੇਸ਼ ਉਤਸਵ ਲਈ 703 ਕਰੋੜ ਰੁਪਏ ਦਾ ਬੀਮਾ ਕਰਵਾਇਆ
  • kar sewa of footwear house begins at takht sri patna sahib
    ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਵੇਂ ਜੋੜਾਘਰ ਦੀ ਕਾਰ ਸੇਵਾ ਸ਼ੁਰੂ, ਭੂਰੀ ਵਾਲਿਆਂ ਦੇ ਸੰਪਰਦਾਇ ਵੱਲੋਂ ਨਿਭਾਈ ਜਾਵੇਗੀ...
  • service center  complete closure  employees
    15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • repair and painting work begins at gurdwara guru ke mahal
    ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਤੇ ਰੰਗ-ਰੋਗਨ ਸੇਵਾ ਸ਼ੁਰੂ
  • silence during service excitement upon retirement
    ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
  • service sector activity picks up  growth slowest since march 2022
    ਸੇਵਾ ਖੇਤਰ ਦੀਆਂ ਗਤੀਵਿਧੀਆਂ ’ਚ ਤੇਜ਼ੀ, ਵਾਧੇ ਦੀ ਰਫਤਾਰ ਮਾਰਚ 2022 ਤੋਂ ਬਾਅਦ ਸਭ ਤੋਂ ਹੌਲੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • power outage pspcl
      ਪੰਜਾਬ 'ਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਵੱਡੀ ਖ਼ਬਰ, ਜਾਣੋ ਕੀ ਹਨ ਤਾਜ਼ਾ...
    • vehicle punjab challan
      ਪੰਜਾਬ : ਇਨ੍ਹਾਂ ਵਾਹਨਾਂ 'ਤੇ ਹੋ ਗਈ ਸਖ਼ਤ ਕਾਰਵਾਈ, ਧੜਾ-ਧੜ ਕੱਟੇ ਚਲਾਨ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • horrific accident on the jalandhar amritsar national highway
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
    • sukhjinder randhawa wrote a letter union finance minister nirmala sitaraman
      ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨੂੰ ਲਿਖੀ ਚਿੱਠੀ! ਚੁੱਕਿਆ ਅਹਿਮ...
    • mansa news hospital
      ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ,...
    • youth  murder  police
      ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਹਥਿਆਰ ਦੇ ਵਾਰ ਕਾਰਣ ਟੁੱਟ ਗਈਆਂ ਸਿਰ ਦੀਆਂ ਹੱਡੀਆਂ
    • penang s 125 year old wadda gurdwara sahib restored traditional appearance
      ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +