ਜਲੰਧਰ (ਸੋਨੂੰ)- ਜਲੰਧਰ-ਲੁਧਿਆਣਾ ਹਾਈਵੇਅ ਵਿਖੇ ਕੋਸਮੋ ਏਜੰਸੀ ਨੇੜੇ ਖੜ੍ਹੀਆਂ ਪੁਰਾਣੀਆਂ ਗੱਡੀਆਂ ਨੂੰ ਅੱਗ ਲੱਗ ਗਈ। ਘਟਨਾ ਵਿੱਚ 7 ਗੱਡੀਆਂ ਰਾਖ ਹੋ ਗਈਆਂ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਲੱਗੀ ਹੋਈ ਜਗ੍ਹਾ 'ਤੇ ਪੁੱਜੀ। ਇਸ ਦੌਰਾਨ ਸਭ ਤੋਂ ਪਹਿਲਾਂ ਕੈਂਟ ਤੋਂ ਗੱਡੀ ਭੇਜੀ ਗਈ ਅੱਗ ਜ਼ਿਆਦਾ ਹੋਣ ਦੇ ਕਾਰਨ ਹੈੱਡਕੁਆਰਟਰ ਤੋਂ ਦੂਜੀ ਗੱਡੀ ਵੀ ਭੇਜੀ ਗਈ ਦਮਕਲ ਵਿਭਾਗ ਦੇ ਕਰਮਚਾਰੀ ਦੱਸਿਆ ਹੈ ਕਿ ਪਨਤਾਲੀ ਮਿੰਟ ਦੀ ਮੁਸ਼ੱਕਤ ਤੋਂ ਬਾਅਦ ਅੱਗ ਉੱਤੇ ਕਾਬੂ ਪਾ ਦਿੱਤਾ ਗਿਆ ਹੈ ਘਟਨਾ ਵਾਲੀ ਥਾਂ ਦੇ ਉੱਪਰ ਹਾਈ ਵੋਲਟੇਜ਼ ਦੀਆਂ ਤਾਰਾਂ ਨਿਕਲਦੀਆਂ ਹਨ।
ਇਹ ਵੀ ਪੜ੍ਹੋ: ਅਹਿਮ ਖ਼ਬਰ, ਇਸ ਦਿਨ ਤੋਂ ਚੱਲੇਗੀ ਦਿੱਲੀ ਏਅਰਪੋਰਟ ਲਈ ਵੋਲਵੋ ਬੱਸ, ਅੱਧੇ ਕਿਰਾਏ ’ਚ ਮਿਲੇਗਾ ‘ਲਗਜ਼ਰੀ ਸਫ਼ਰ’
ਇਸ ਦੇ ਕਾਰਨ ਸ਼ਾਰਟ ਸਰਕਿਟ ਹੋਣ ਤੋਂ ਝਾੜੀਆਂ ਵਿੱਚ ਅੱਗ ਲੱਗ ਗਈ। ਜਿਸ ਦੀ ਲਪੇਟ ਵਿੱਚ ਕਾਰਾਂ ਆ ਗਈਆਂ। ਇਹੀ ਨਹੀਂ ਅੱਗ ਦੇ ਨਾਲ ਦੇ ਪਲਾਂਟ ਵਿਚ ਵੀ ਫੈਲ ਗਈ ਸੀ ਪਰ ਸਮਾਂ ਰਹਿੰਦੇ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਉਤੇ ਕਾਬੂ ਪਾ ਲਿਆ। ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਜਲਦ ਮਾਮਲੇ ਦੀ ਰਿਪੋਰਟ ਬਣਾ ਕੇ ਪੁਲਸ ਅਧਿਕਾਰੀਆਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਵੱਲੋਂ ਸ੍ਰੀ ਆਨੰਦਪੁਰ ਸਾਹਿਬ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਦਾ ਖ਼ੁਲਾਸਾ, ਮਾਨ ਸਰਕਾਰ 'ਤੇ ਚੁੱਕੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਆਸਟ੍ਰੇਲੀਆ ਜਾਣ ਦੇ ਕੁੱਝ ਘੰਟੇ ਪਹਿਲਾਂ ਹੀ ਧਰਮਸੌਤ ਦੇ ਸਾਬਕਾ OSD ਨੂੰ ਕੀਤਾ ਗਿਆ ਗ੍ਰਿਫ਼ਤਾਰ
NEXT STORY