Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    5:07:02 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਕੈਬਨਿਟ ਦੀ ਮੀਟਿੰਗ ’ਚ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇਣ ਸਣੇ ਲਏ ਗਏ ਕਈ ਅਹਿਮ ਫ਼ੈਸਲੇ

PUNJAB News Punjabi(ਪੰਜਾਬ)

ਪੰਜਾਬ ਕੈਬਨਿਟ ਦੀ ਮੀਟਿੰਗ ’ਚ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇਣ ਸਣੇ ਲਏ ਗਏ ਕਈ ਅਹਿਮ ਫ਼ੈਸਲੇ

  • Updated: 11 Mar, 2023 05:48 AM
Chandigarh
several important decisions punjab cabinet meeting approve excise policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ’ਚ ਲਿਆ ਗਿਆ। ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ’ਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪ੍ਰਚੂਨ ਵਿਕਰੀ ਲਾਇਸੈਂਸ ਐੱਲ-2/ਐੱਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ

ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕ੍ਰੋਬਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ’ਤੇ ਲੱਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ’ਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ’ਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐੱਲ-50 ਪਰਮਿਟ ਦੀ ਸਾਲਾਨਾ ਫ਼ੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐੱਲ-50 ਪਰਮਿਟ ਦੀ ਫ਼ੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ ਐੱਲ-50 ਪਰਮਿਟ ਜਾਰੀ ਕਰਨ ਲਈ ਲੱਗਦੀ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਐੱਲ-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ    

 ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਮਨਜ਼ੂਰ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ’ਤੇ ਰੇਤਾ ਤੇ ਬੱਜਰੀ ਮੁਹੱਈਆ ਕਰਨ ਲਈ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਦਾ ਮੰਤਵ ਸੂਬੇ ਭਰ ’ਚ ਰੇਤੇ ਤੇ ਬੱਜਰੀ ਦੀ ਮਾਈਨਿੰਗ ਪਾਰਦਰਸ਼ੀ ਤੇ ਕਾਨੂੰਨੀ ਤਰੀਕੇ ਨਾਲ ਕਰਨੀ ਯਕੀਨੀ ਬਣਾਉਣਾ ਹੈ ਤਾਂ ਕਿ ਲੋੜੀਂਦੀ ਮਾਤਰਾ ’ਚ ਰੇਤਾ ਤੇ ਬੱਜਰੀ ਉਪਲੱਬਧ ਹੋਵੇ। ਇਸ ਨੀਤੀ ਅਨੁਸਾਰ ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ. ਐੱਮ. ਐੱਸ.) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ. ਐੱਮ. ਐੱਸ.) ’ਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਨੂੰ ਵੱਖ-ਵੱਖ ਕਲੱਸਟਰਾਂ ’ਚ ਵੰਡਿਆ ਜਾਵੇਗਾ ਅਤੇ ਇਨ੍ਹਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ ਜਾਵੇਗੀ, ਜਦਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਆਮ ਲੋਕਾਂ ਦੇ ਹਿੱਤ ’ਚ ਵਿਭਾਗ ਵੱਲੋਂ ਹੱਥੀਂ ਚਲਾਇਆ ਜਾਵੇਗਾ। ਇਨ੍ਹਾਂ ਦੋਵਾਂ ਕਮਰਸ਼ੀਅਲ ਮਾਈਨਿੰਗ ਸਾਈਟਾਂ ਅਤੇ ਪਬਲਿਕ ਮਾਈਨਿੰਗ ਸਾਈਟਾਂ ’ਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਸਾਧਾਰਨ ਮਿੱਟੀ ਅਤੇ ਸਾਧਾਰਨ ਕਲੇਅ ਦੀ ਖ਼ੁਦਾਈ ’ਤੇ ਕੋਈ ਰਾਇਲਟੀ ਨਹੀਂ ਲਾਈ ਜਾਵੇਗੀ, ਜਿਸ ਦੀ ਵਰਤੋਂ ਕਿਸਾਨਾਂ ਵਲੋਂ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਤੋਂ ਇਲਾਵਾ ਹੋਰ ਸਰਗਰਮੀਆਂ ਲਈ ਕੀਤੀ ਜਾਵੇਗੀ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿਚ ਗੈਰ-ਵਪਾਰਕ ਪ੍ਰਾਜੈਕਟਾਂ ਲਈ ਸਿਰਫ਼ ਸਾਧਾਰਨ ਮਿੱਟੀ ਦੀ ਹੱਥੀਂ ਖ਼ੋਦਾਈ ਦੀ ਇਜਾਜ਼ਤ ਹੋਵੇਗੀ। ਇਸ ਨੀਤੀ ਨਾਲ ਰੇਤੇ ਤੇ ਬੱਜਰੀ ਦੀਆਂ ਕੀਮਤਾਂ ਹੇਠਾਂ ਆਉਣਗੀਆਂ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ

 ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਨੂੰ ਸਹਿਮਤੀ

ਸਰਕਾਰੀ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਵਡੇਰੇ ਜਨਤਕ ਹਿੱਤ ’ਚ ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਕਈ ਆਸਾਮੀਆਂ ਸਿਰਜਣ ਅਤੇ ਸਮੇਂ ਦੇ ਨਾਲ-ਨਾਲ ਮਹੱਤਵ ਗੁਆ ਚੁੱਕੀਆਂ ਆਸਾਮੀਆਂ ਨੂੰ ਖ਼ਤਮ ਕਰਨ ਦੀ ਲੋੜ ਹੈ। ਇਸ ਦੇ ਆਧਾਰ ’ਤੇ 1278 ਨਵੀਆਂ ਆਸਾਮੀਆਂ ਦੀ ਰਚਨਾ ਕੀਤੀ ਗਈ, ਜਦਕਿ 708 ਆਸਾਮੀਆਂ ਨੂੰ ਡਾਇੰਗ ਕਾਡਰ ਐਲਾਨਿਆ ਗਿਆ ਅਤੇ ਬੇਲਦਾਰਾਂ ਦੀਆਂ 957 ਆਸਾਮੀਆਂ ਸਿਰਜੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦਾ ਪਹਿਲਾ ਪੁਨਰਗਠਨ ਸਾਲ 2020 ’ਚ ਕੀਤਾ ਗਿਆ ਸੀ। ਇਸ ਪੁਨਰਗਠਨ ਯੋਜਨਾ ਨਾਲ ਨਾ ਸਿਰਫ਼ ਮਨੁੱਖੀ ਸਰੋਤਾਂ ਦੀ ਬਿਹਤਰ ਤਰੀਕੇ ਨਾਲ ਵਰਤੋਂ ਯਕੀਨੀ ਬਣੇਗੀ, ਸਗੋਂ ਇਸ ਨਾਲ ਸਾਲਾਨਾ 74.74 ਕਰੋੜ ਰੁਪਏ ਬਚਣਗੇ। ਕੈਬਨਿਟ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ (ਐੱਸ. ਟੀ. ਸੀ.) ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ। ਐੱਸ. ਟੀ. ਸੀ. ਦੇ ਪੁਨਰਗਠਨ ਨਾਲ ਅਸਾਮੀਆਂ ਦੀ ਗਿਣਤੀ ਵਧੇਗੀ, ਜਿਸ ਨਾਲ ਲੋਕਾਂ ਦੇ ਟਰਾਂਸਪੋਰਟ ਵਾਹਨਾਂ ਸਬੰਧੀ ਕੰਮ ਜ਼ਿਲਾ ਹੈੱਡਕੁਾਰਟਰਾਂ ’ਤੇ ਹੀ ਹੋ ਸਕਣਗੇ। ਲਾਇਸੈਂਸਿੰਗ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਆਸਾਨੀ ਨਾਲ ਹੋ ਸਕੇਗਾ, ਜੋ ਸੂਬਾ ਵਾਸੀਆਂ ਲਈ ਵੱਡੀ ਰਾਹਤ ਹੋਵੇਗੀ।

 ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਜ਼ਮੀਨੀ ਪੱਧਰ ’ਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ’ਚ ਜ਼ਿਲ੍ਹਾ ਪੱਧਰ ’ਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ।

ਸੂਬੇ ਦੀਆਂ ਜੇਲ੍ਹਾਂ ’ਚ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਲਈ ਕੇਸ ਭੇਜਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ’ਚ ਉਮਰ ਕੈਦ ਕੱਟ ਰਹੇ ਦੋ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਦੇ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫ਼ੀ/ਅਗੇਤੀ ਰਿਹਾਈ ਵਾਲੇ ਇਹ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

  • Punjab Cabinet
  • Chief Minister Bhagwant Mann
  • Excise Policy
  • Important Decisions
  • ਪੰਜਾਬ ਕੈਬਨਿਟ
  • ਮੁੱਖ ਮੰਤਰੀ ਭਗਵੰਤ ਮਾਨ
  • ਆਬਕਾਰੀ ਨੀਤੀ
  • ਅਹਿਮ ਫ਼ੈਸਲੇ

ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ

NEXT STORY

Stories You May Like

  • a crucial meeting of the punjab cabinet will be held today at 2 pm
    ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਕਈ ਵੱਡੇ ਫੈਸਲੇ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • banking sector  cabinet approves sale of idbi bank
    ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ ਮਨਜ਼ੂਰੀ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • farmers meeting
    ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ
  • delhi cm  rekha cabinet
    ਦਿੱਲੀ ਉਦਯੋਗਿਕ ਨੀਤੀ ਨੂੰ ਰੇਖਾ ਕੈਬਨਿਟ ਦੀ ਪ੍ਰਵਾਨਗੀ, ‘ਉਧਮਸ਼੍ਰੀ’ ਯੋਜਨਾ ’ਤੇ ਖ਼ਰਚ ਹੋਣਗੇ 1000 ਕਰੋੜ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • lpu violence case two more boys arrested
      LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +