Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    6:51:43 PM

  • big incident in ludhiana

    ਵੱਡੀ ਖ਼ਬਰ: 4 ਦਿਨ ਪਹਿਲਾਂ ਪੰਜਾਬ ਆਈ NRI ਮਹਿਲਾ...

  • speed records owner s son dead on road accident

    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ...

  • narendra modi india poverty historic decline world bank report

    ਭਾਰਤ 'ਚ ਗਰੀਬੀ 'ਚ ਇਤਿਹਾਸਕ ਗਿਰਾਵਟ : PM ਮੋਦੀ...

  • hotel  room  cleanliness  people  hospital  police

    ਹੋਟਲ ਦੇ ਚੈਂਬਰ 'ਚ ਸਫ਼ਾਈ ਕਰਨ ਗਏ 4 ਲੋਕਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਬਾਰੇ ਪਾਸ ਕੀਤੇ ਗਏ ਕਈ ਅਹਿਮ ਮਤੇ

  • Edited By Shivani Bassan,
  • Updated: 28 Mar, 2025 10:34 PM
Amritsar
several important resolutions passed budget session of the sgpc
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ, ਜਰਨੈਲ ਸਿੰਘ ਖ਼ਾਲਸਾ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿਚ ਦਿੱਤੇ ਬਿਆਨ ਦੀ ਨਿਖੇਧੀ, ਪੰਜਾਬ ਤੋਂ ਬਾਹਰ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਹੇ ਨਫ਼ਰਤੀ ਮਾਹੌਲ ਦੀ ਨਿਖੇਧੀ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ, ਫ਼ੌਜ ਵਿਚ ਸਿੱਖਾਂ ਦਾ ਰਾਖਵਾਂ ਕੋਟਾਂ ਨਿਰਧਾਰਤ ਕਰਨ, ਬੰਦੀ ਸਿੰਘਾਂ ਦੀ ਰਿਹਾਈ, ਕਿਸਾਨੀ ਸੰਘਰਸ਼ ਆਦਿ ਨਾਲ ਸਬੰਧਤ ਮਤੇ ਸ਼ਾਮਲ ਹਨ।

ਜਨਰਲ ਇਜਲਾਸ ਵਿਚ ਪਾਸ ਕੀਤੇ ਗਏ ਅਹਿਮ ਮਤੇ ਰਾਹੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ। ਇਸ ਸਬੰਧ ਵਿਚ ਇਕ ਪੰਥਕ ਨੁਮਾਇੰਦਿਆਂ ਦੀ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ, ਜੋ ਇਸ ਕਾਰਜ ਨੂੰ ਮੁਕੰਮਲ ਕਰੇਗੀ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਵੰਬਰ 2025 ਵਿਚ ਮਨਾਈ ਜਾ ਰਹੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਮਤੇ ਵਿਚ ਇਸ ਪਵਿੱਤਰ ਮੌਕੇ ਨੂੰ ਯਾਦਗਾਰੀ ਬਣਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ਅਤੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਲਈ ਭਾਰਤ ਸਰਕਾਰ ਨੂੰ ਢੁੱਕਵੀਂ ਯਾਦਗਾਰ ਸਥਾਪਤ ਕਰਨ ਦੀ ਅਪੀਲੀ ਕੀਤੀ ਗਈ। ਮਤੇ ਵਿਚ ਗੁਰੂ ਸਾਹਿਬ ਦੇ ਨਾਂ ’ਤੇ ਕੌਮੀ ਪੱਧਰ ਦੀ ਸਿੱਖਿਆ ਸੰਸਥਾ ਜਾਂ ਖੋਜ ਕੇਂਦਰ ਸਥਾਪਤ ਕਰਨ, ਵਿਸ਼ੇਸ਼ ਡਾਕ ਟਿਕਟ ਅਤੇ ਯਾਦਗਾਰੀ ਸਿੱਕੇ ਜਾਰੀ ਕਰਨ ਦੀ ਵੀ ਮੰਗ ਕੀਤੀ ਗਈ।

ਇਸੇ ਤਰ੍ਹਾਂ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚ ਸਿੱਖਾਂ ਵਿਰੁੱਧ ਪੈਦਾ ਕੀਤੇ ਜਾ ਰਿਹੇ ਨਫ਼ਰਤੀ ਮਾਹੌਲ ’ਤੇ ਚਿੰਤਾ ਪ੍ਰਗਟ ਕਰਦਿਆਂ ਫ਼ਿਰਕੂ ਅਨਸਰਾਂ ਵਿਰੁੱਧ ਕਾਰਵਾਈ ਦੀ ਇਕ ਮਤੇ ਰਾਹੀਂ ਮੰਗ ਕੀਤੀ ਗਈ। ਮਤੇ ਵਿਚ ਹਾਲ ਹੀ ਅੰਦਰ ਹਿਮਾਚਲ ਪ੍ਰਦੇਸ਼ ਅੰਦਰ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਂਦੇ ਸਿੱਖ ਸ਼ਰਧਾਲੂਆਂ ਨੂੰ ਕੁਝ ਲੋਕ ਵੱਲੋਂ ਨਿਸ਼ਾਨਾ ਬਣਾਏ ਜਾਣ, ਸਿੱਖ ਯਾਤਰੂਆਂ ਦੇ ਵਾਹਨਾਂ ’ਤੇ ਲੱਗੇ ਸਿੱਖ ਨਾਇਕਾਂ ਦੀਆਂ ਤਸਵੀਰਾਂ ਵਾਲੇ ਝੰਡੇ ਜਬਰੀ ਪਾੜਨ ਬਾਰੇ ਜ਼ਿਕਰ ਕਰਦਿਆਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਇਸ ਗੰਭੀਰ ਮੁੱਦੇ ’ਤੇ ਸੰਜੀਦਾ ਪਹੁੰਚ ਅਪਨਾਉਣ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਗਿਆ। ਮਤੇ ਵਿਚ ਇਸ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਚੁੱਪ ਧਾਰਨ ’ਤੇ ਵੀ ਸਵਾਲ ਉਠਾਏ ਗਏ ਹਨ।

ਪਾਸ ਕੀਤੇ ਇਕ ਮਤੇ ਵਿਚ ਦਿੱਲੀ ਵਿਖੇ ਨਵੰਬਰ 1984 ਵਿਚ ਹੋਈ ਸਿੱਖ ਨਸਲਕੁਸ਼ੀ ਦੇ ਸਰਸਵਤੀ ਵਿਹਾਰ ਨਾਲ ਸਬੰਧਤ ਇਕ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵੱਲੋਂ ਦਿੱਤੀ ਸਜ਼ਾ ਦਾ ਸਵਾਗਤ ਕਰਦਿਆਂ ਹੋਰ ਮਾਮਲਿਆਂ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਅਤੇ ਪੀੜ੍ਹਤਾਂ ਨੂੰ ਇਨਸਾਫ਼ ਦੀ ਮੰਗ ਕੀਤੀ ਗਈ। 
ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨਾਲ ਸਬੰਧਤ ਇਤਿਹਾਸਕ ਥਾਵਾਂ ਅਤੇ ਇਮਾਰਤਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਇਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਜਿਥੇ-ਜਿਥੇ ਵੀ ਸਿੱਖ ਵਿਰਾਸਤ ਮੌਜੂਦ ਹੈ, ਉਨ੍ਹਾਂ ਦੀ ਵਿਰਾਸਤੀ ਆਭਾ ਨੂੰ ਉਭਾਰਨ ਵਾਸਤੇ ਠੋਸ ਨੀਤੀ ਤਿਆਰ ਕੀਤੀ ਜਾਵੇ। ਇਜਲਾਸ ਨੇ ਇਸ ਕਾਰਜ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੇ ਸਹਿਯੋਗ ਦੀ ਵੀ ਵਚਨਬੱਧਤਾ ਪ੍ਰਗਟਾਈ ਗਈ।

ਇਕ ਮਤੇ ਰਾਹੀਂ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੀ ਸਹੂਲਤ ਲਈ ਵੀਜ਼ਾ ਦਫ਼ਤਰ ਅੰਮ੍ਰਿਤਸਰ ਵਿਖੇ ਖੋਲ੍ਹਣ ਅਤੇ ਸੰਗਤ ਦੀ ਮੰਗ ਅਨੁਸਾਰ ਪਹਿਲਾਂ ਜਾਂਦੇ ਜਥਿਆਂ ਤੋਂ ਇਲਾਵਾ ਆਮ ਦਿਨਾਂ ਦੌਰਾਨ ਵੀ ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਜਾਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪਾਕਿਸਤਾਨ ’ਚ ਵੱਸਦੇ ਸਿੱਖਾਂ ਲਈ ਭਾਰਤ ਅੰਦਰ ਸਿੱਖ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦਾ ਸੁਖਾਲਾ ਪ੍ਰਬੰਧ ਕਰਨ ਦੀ ਵੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ। ਮਤੇ ਵਿਚ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਦੋਹਾਂ ਦੇਸ਼ਾਂ ਵਿਚ ਬੰਦ ਪਏ ਦੁਵੱਲੇ ਵਪਾਰ ਨੂੰ ਮੁੜ ਸ਼ੁਰੂ ਕਰਨ ਲਈ ਵੀ ਕਿਹਾ ਗਿਆ।

ਭਾਰਤੀ ਫ਼ੌਜ ਵਿਚ ਸਿੱਖਾਂ ਲਈ ਵਿਸ਼ੇਸ਼ ਰਾਖਵਾਂ ਕੋਟਾਂ ਨਿਰਧਾਰਤ ਕਰਨ ਦੀ ਵੀ ਇਕ ਮਤੇ ਰਾਹੀਂ ਮੰਗ ਕੀਤੀ ਗਈ। ਮਤੇ ਵਿਚ ਸਿੱਖ ਕੌਮ ਵੱਲੋਂ ਦੇਸ਼ ਦੀ ਰੱਖਿਆ ਲਈ ਕੀਤੀਆਂ ਵੱਡੀਆਂ ਕੁਰਬਾਨੀਆਂ ਅਤੇ ਫ਼ੌਜ ਵਿਚ ਪਾਏ ਮਹੱਤਵਪੂਰਨ ਯੋਗਦਾਨ ਦਾ ਜ਼ਿਕਰ ਕਰਦਿਆਂ ਰੱਖਿਆ ਮੰਤਰਾਲੇ ਨੂੰ ਸਿੱਖਾਂ ਲਈ ਕੋਟਾਂ ਨਿਰਧਾਰਤ ਕਰਨ ਲਈ ਕਿਹਾ ਗਿਆ, ਤਾਂ ਜੋ ਫ਼ੌਜ ਵਿਚ ਸਿੱਖਾਂ ਦੀ ਪ੍ਰੰਪਰਾਗਤ ਭੂਮਿਕਾ ਨੂੰ ਮਜ਼ਬੂਤੀ ਮਿਲੇ।

ਇਜਲਾਸ ਦੌਰਾਨ ਬੰਦੀ ਸਿੰਘਾਂ ਦੇ ਗੰਭੀਰ ਅਤੇ ਸੰਵੇਦਨਸ਼ੀਲ ਮਾਮਲੇ ’ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਭਾਰਤ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸਿੱਖ ਬੰਦੀਆਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਇਨਸਾਫ਼, ਸੱਚਾਈ ਅਤੇ ਹੱਕਾਂ ਦੀ ਰਾਖੀ ਲਈ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਦੇ ਕਈ ਨੌਜੁਆਨ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਹਨ, ਜੋ ਆਪਣੀ ਕਾਨੂੰਨੀ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ। ਉਨ੍ਹਾਂ ਨੂੰ ਰਿਹਾਅ ਨਾ ਕਰਨਾ ਸਾਡੀ ਨਿਆਂ ਪ੍ਰਣਾਲੀ ਅਤੇ ਲੋਕਤੰਤਰ ਲਈ ਵੱਡਾ ਸਵਾਲ ਹੈ।

ਸਰਕਾਰਾਂ ਵੱਲੋਂ ਮੌਜੂਦਾ ਕਿਸਾਨ ਸੰਘਰਸ਼ ਵਿਚ ਅਪਣਾਈ ਗਈ ਨਕਾਰਾਤਮਿਕ ਭੂਮਿਕਾ ਦੀ ਵੀ ਘੋਰ ਨਿੰਦਾ ਕੀਤੀ ਗਈ। ਇਸ ਸਬੰਧੀ ਮਤੇ ਵਿਚ ਕਿਹਾ ਗਿਆ ਕਿ ਕਿਸਾਨ ਭਾਰਤ ਦੀ ਅਰਥ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਜੋ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਸਰਕਾਰਾਂ ਦੀ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਅਣਗਹਿਲੀ ਕੇਵਲ ਖੇਤੀਬਾੜੀ ਖੇਤਰ ਲਈ ਹੀ ਨੁਕਸਾਨਦਾਇਕ ਨਹੀਂ ਹੋਵੇਗੀ, ਸਗੋਂ ਲੋਕਤੰਤਰ ਦੀ ਜੜ੍ਹਾਂ ਨੂੰ ਵੀ ਕਮਜ਼ੋਰ ਕਰੇਗੀ। ਮਤੇ ਵਿਚ ਸਰਕਾਰ ਨੂੰ ਕਿਸਾਨ ਆਗੂਆਂ ’ਤੇ ਦਰਜ ਹੋਏ ਝੂਠੇ ਮੁਕੱਦਮੇ ਵਾਪਸ ਲੈਣ ਅਤੇ ਕਿਸਾਨਾਂ ਦੇ ਹੱਕ ਵਿਚ ਤੁਰੰਤ ਸਹੀ ਫੈਸਲੇ ਕਰਨ ਲਈ ਵੀ ਕਿਹਾ ਗਿਆ।

ਇਕ ਹੋਰ ਮਤਾ ਪਾਸ ਕਰਦਿਆਂ ਮੁਹਾਲੀ ਸਥਿਤ ਸੀਬੀਆਈ ਅਦਾਲਤ ਵੱਲੋਂ ਕਈ ਸਿੱਖ ਨੌਜੁਆਨਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦੇਣ ਦਾ ਸਵਾਗਤ ਕਰਦਿਆਂ ਇਸ ਦਾ ਦਾਇਰਾ ਹੋਰ ਵਿਸ਼ਾਲ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ 1984 ਤੋਂ ਬਾਅਦ ਦੇ ਦਹਾਕੇ ਵਿਚ ਸਰਕਾਰ ਵੱਲੋਂ ਬੇਕਸੂਰ ਸਿੱਖ ਨੌਜੁਆਨਾਂ ਦਾ ਕਿਵੇਂ ਮਿੱਥ ਕੇ ਕਤਲੇਆਮ ਕੀਤਾ ਗਿਆ, ਇਸ ਬਾਰੇ ਪੁਰਾਣੇ ਕੇਸਾਂ ਵਿਚ ਪੁਲਿਸ ਅਧਿਕਾਰੀਆਂ ਨੂੰ ਅਦਾਲਤ ਵੱਲੋਂ ਦਿੱਤੀਆਂ ਸਜ਼ਾਵਾਂ ਤੋਂ ਸਪੱਸ਼ਟ ਹੋ ਚੁੱਕਾ ਹੈ। ਇਸ ਮਤੇ ਵਿਚ ਝੂਠੇ ਪੁਲਿਸ ਮੁਕਾਬਲਿਆਂ ਦਾ ਨਿਸ਼ਾਨਾ ਬਣੇ ਸਿੱਖ ਨੌਜੁਆਨਾਂ ਦੇ ਮਾਮਲੇ ਉਜਾਗਰ ਕਰਦਿਆਂ ਸ਼ਹੀਦ ਹੋਏ ਭਾਈ ਜਸਵੰਤ ਸਿੰਘ ਖਾਲੜਾ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਅਜਿਹੇ ਮਾਮਲਿਆਂ ਵਿਚ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਇਸ ਦੇ ਨਾਲ ਹੀ ਮੌਜੂਦਾ ਸਮੇਂ ਵੀ ਪੁਲਿਸ ਵੱਲੋਂ ਝੂਠੇ ਮੁਕਾਬਲਿਆਂ ਦੇ ਵਰਤਾਰੇ ਦੀ ਨਿੰਦਾ ਕੀਤੀ ਗਈ।

  • Several important resolutions passed
  • Sikh affairs
  • budget session
  • SGPC
  • ਮਤੇ ਪਾਸ
  • ਸਿੱਖ ਮਾਮਲੇ
  • ਬਜਟ ਸੈਸ਼ਨ
  • ਐਸਜੀਪੀਸੀ

ਪੰਜਾਬ 'ਚ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਡੀਜੀਪੀ ਨੇ ਕੀਤਾ ਸਨਸਨੀਖੇਜ਼ ਖੁਲਾਸਾ

NEXT STORY

Stories You May Like

  • several key decisions taken at the meeting of the sgpc executive committee
    ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ, 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ
  • final day of the punjab legislative assembly session have begun
    ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਦੀ ਕਾਰਵਾਈ ਸ਼ੁਰੂ, ਪੇਸ਼ ਕੀਤੇ ਜਾਣਗੇ 5 ਮਤੇ
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ ਤਾਲਮੇਲ ਕਮੇਟੀ
  • shiromani committee hands over cheques to parvinder jhota s injured associates
    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ (ਵੀਡੀਓ)
  • punjab vidhan sabha
    ਪੰਜਾਬ ਵਿਧਾਨ ਸਭਾ 'ਚ 7 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • shiromani akali dal assembly elections
    ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, 2 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ ਜਤਾਇਆ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • ashwani sharma statement
      ਮੋਦੀ ਸਰਕਾਰ ਦੀਆਂ ਨੀਤੀਆਂ ਸਦਕਾ ਕਰੀਬ 50 ਕਰੋੜ ਲੋਕ ਗਰੀਬੀ ਤੋਂ ਬਾਹਰ ਨਿਕਲੇ:...
    • bus driver and conductor attacked with rods after being held at gunpoint
      ਬੱਸ ਡਰਾਈਵਰ ਤੇ ਕੰਡਕਟਰ ’ਤੇ ਪਿਸਤੌਲ ਤਾਣ ਕੇ ਰਾਡਾਂ ਨਾਲ ਜਾਨਲੇਵਾ ਹਮਲਾ, ਦੋਵੇਂ...
    • grand nagar kirtan was organized in aurangabad
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ...
    • joint operation by mining department against illegal mining in pathankot
      ਪਠਾਨਕੋਟ 'ਚ ਗੈਰ-ਕਾਨੂੰਨੀ ਮਾਈਨਿੰਗ ਖ਼ਿਲਾਫ਼ ਪੁਲਸ ਤੇ ਮਾਈਨਿੰਗ ਵਿਭਾਗ ਦੀ ਸਾਂਝੀ...
    • fraud of sending someone to australia
      ਆਸਟ੍ਰੇਲੀਆਂ ਭੇਜਣ ਦੇ ਨਾਮ ’ਤੇ 5 ਲੱਖ 70 ਹਜ਼ਾਰ ਰੁਪਏ ਦੀ ਠੱਗੀ, ਦੋ ਲੋਕਾਂ ਖਿਲਾਫ...
    • farmers should manage stubble instead of burning it  chief agriculture officer
      ਅੱਗ ਲਗਾਉਣ ਦੀ ਬਜਾਏ ਇਨ-ਸੀਟੂ ਤੇ ਐਕਸ-ਸੀਟੂ ਮਸ਼ੀਨਰੀ ਨਾਲ ਪਰਾਲੀ ਪ੍ਰਬੰਧਨ ਕਰਨ...
    • 8 arrested in connection with a major network in punjab
      ਪੰਜਾਬ 'ਚ ਵੱਡੇ ਨੈੱਟਵਰਕ ਨਾਲ ਜੁੜੇ 8 ਗ੍ਰਿਫ਼ਤਾਰ, 11 ਪਿਸਤੌਲਾਂ ਤੇ 2.293...
    • bsf  drone  pakistan
      ਨੌਸ਼ਿਹਰਾ ਢਾਲਾ ਬਾਰਡਰ 'ਤੇ ਬੀ. ਐੱਸ. ਐੱਫ ਨੇ ਬਰਾਮਦ ਕੀਤਾ ਪਾਕਿਸਤਾਨ ਤੋਂ ਆਇਆ...
    • railway gate closed due to technical fault on sujanpur pathankot road
      ਸੁਜਾਨਪੁਰ-ਪਠਾਨਕੋਟ ਰੋਡ ’ਤੇ ਤਕਨੀਕੀ ਖ਼ਰਾਬੀ ਕਾਰਨ ਰੇਲਵੇ ਫਾਟਕ ਬੰਦ, ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +