Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    6:14:21 PM

  • car occupant  zira  elderly person

    ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ...

  • punjab bandh update

    15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਬਾਰੇ ਪਰਵਿੰਦਰ...

  • parvinder jhota  social media  post

    ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ...

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

PUNJAB News Punjabi(ਪੰਜਾਬ)

ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ ਲੱਗ ਗਈਆਂ ਕਈ ਪਾਬੰਦੀਆਂ

  • Edited By Shivani Bassan,
  • Updated: 04 Aug, 2026 06:42 PM
Gurdaspur
several restrictions imposed in gurdaspur district
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਅਵਾਰਾ ਛੱਡਣਗੇ। ਮਨਾਹੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਕਿ ਕੁਝ ਲੋਕ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ 'ਤੇ ਤੇ ਜਨਤਕ ਥਾਵਾਂ ’ਤੇ ਚਰਾਉਂਦੇ ਹਨ, ਜਿਸ ਕਾਰਨ ਸੜਕਾਂ ’ਤੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ ਅਤੇ ਆਮ ਆਵਾਜਾਈ ਵਿੱਚ ਵਿਘਨ ਪੈਂਦਾ ਹੈ। ਇਸ ਤੋਂ ਇਲਾਵਾ ਜਦੋਂ ਵੀ ਪਸ਼ੂਆਂ ਨੂੰ ਸੜਕਾਂ ’ਤੇ ਖੁੱਲ੍ਹਾ ਛੱਡਿਆ ਜਾਂਦਾ ਹੈ ਤਾਂ ਇਹ ਪਸ਼ੂ ਅਕਸਰ ਬੇਕਾਬੂ ਹੋ ਜਾਂਦੇ ਹਨ ਅਤੇ ਰਾਹ ਜਾਂਦੇ ਵਿਅਕਤੀਆਂ ਦਾ ਨੁਕਸਾਨ ਕਰਦੇ ਹਨ। ਇਸ ਤੋਂ ਇਲਾਵਾ ਪਸ਼ੂ ਫ਼ਸਲਾਂ ਦਾ ਵੀ ਉਜਾੜਾ ਕਰਦੇ ਹਨ। ਉਪਰੋਕਤ ਹਾਲਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਮ ਜਨਤਾ ਨੂੰ ਇਹ ਹੁਕਮ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਦੇ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਣਗੇ ਅਤੇ ਨਾ ਹੀ ਪਸ਼ੂਆਂ ਨੂੰ ਅਵਾਰਾ ਛੱਡਣਗੇ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ! ਅੰਮ੍ਰਿਤਸਰ-ਯੂਕੇ ਲਈ ਸਪੈਸ਼ਲ ਜਹਾਜ਼ ਤਾਇਨਾਤ, ਜਾਣੋ ਖਾਸੀਅਤ

ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪਿੰਡਾਂ ਜਾਂ ਕਸਬਿਆਂ ਵਿੱਚ ਬਾਹਰੋਂ ਆ ਕੇ ਅਸਥਾਈ ਤੌਰ 'ਤੇ ਰਹਿ ਰਹੇ ਜਾਂ ਕਾਰੋਬਾਰ ਕਰ ਰਹੇ ਪਰਿਵਾਰਾਂ ਦੇ ਮੁਖੀ, ਪੁਰਸ਼ ਅਤੇ ਔਰਤਾਂ ਨੂੰ ਆਪਣੇ ਰਿਹਾਇਸ਼ੀ ਜਾਂ ਨਜ਼ਦੀਕੀ ਥਾਣੇ ਵਿੱਚ ਤੁਰੰਤ ਸੂਚਨਾ ਦੇਣੀ ਹੋਵੇਗੀ। ਇਸੇ ਤਰ੍ਹਾਂ ਜੇਕਰ ਕਿਸੇ ਬਾਹਰੀ ਜ਼ਿਲ੍ਹੇ ਦਾ ਵਿਅਕਤੀ ਉਨ੍ਹਾਂ ਨੂੰ ਮਿਲਣ ਆਵੇ ਜਾਂ ਉਨ੍ਹਾਂ ਕੋਲ ਠਹਿਰੇ, ਤਾਂ ਉਸ ਦੀ ਜਾਣਕਾਰੀ ਵੀ ਤੁਰੰਤ ਨਜ਼ਦੀਕੀ ਥਾਣੇ ਵਿੱਚ ਦੇਣੀ ਲਾਜ਼ਮੀ ਹੋਵੇਗੀ। ਇਹ ਸੂਚਨਾ ਹੁਕਮ ਲਾਗੂ ਹੋਣ ਤੋਂ 1 ਹਫ਼ਤੇ ਦੇ ਅੰਦਰ-ਅੰਦਰ ਦੇਣੀ ਪਵੇਗੀ। ਮੌਜੂਦਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਇਹ ਹੁਕਮ ਇੱਕ-ਤਰਫਾ ਜਾਰੀ ਕੀਤਾ ਗਿਆ ਹੈ। ਇਹ ਪਾਬੰਦੀ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹੇਗੀ।

ਮੈਰਿਜ ਪੈਲੇਸਾਂ, ਵਿਦਿਅਕ ਅਦਾਰਿਆਂ ਤੇ ਧਾਰਮਿਕ ਸਥਾਨਾਂ 'ਚ ਹਥਿਆਰ ਲਿਜਾਣ ’ਤੇ ਪਾਬੰਦੀ ਲਗਾਈ

ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਪੈਲੇਸਾਂ 'ਚ ਕੋਈ ਵੀ ਵਿਅਕਤੀ ਵਿਆਹ-ਸ਼ਾਦੀ ਦੇ ਮੌਕੇ 'ਤੇ ਕਿਸੇ ਵੀ ਤਰ੍ਹਾਂ ਦਾ ਹਥਿਆਰ ਲੈ ਕੇ ਦਾਖਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਮੈਰਿਜ ਪੈਲੇਸਾਂ ਦੇ ਮਾਲਕ ਇਹ ਗੱਲ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕਰਨਗੇ ਕਿ ਕੋਈ ਵੀ ਵਿਅਕਤੀ ਮੈਰਿਜ ਪੈਲੇਸ ਵਿੱਚ ਫੰਕਸ਼ਨ ਸਮੇਂ ਹਥਿਆਰ ਲੈ ਕੇ ਨਾ ਜਾਵੇ। ਇਸ ਤੋਂ ਇਲਾਵਾ ਸਕੂਲਾਂ/ਕਾਲਜਾਂ/ਗੁਰਦੁਆਰਿਆਂ ਅਤੇ ਮੰਦਰਾਂ ਵਿੱਚ ਵੀ ਹਥਿਆਰ ਲੈ ਕੇ ਜਾਣ ਦੀ ਪਾਬੰਦੀ ਲਗਾਈ ਗਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏੇ ਇਹ ਹੁਕਮ ਇੱਕ ਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਸਾਈਬਰ ਕੈਫੇ ਦੇ ਮਾਲਕਾਂ ਲਈ ਹਦਾਇਤਾਂ ਜਾਰੀ ਕੀਤੀਆਂ

ਇਸ ਤੋਂ ਇਲਾਵਾ ਇਹ ਹੁਕਮ ਪਾਸ ਕੀਤਾ ਗਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੈਂਦੇ ਸਾਰੇ ਸਾਈਬਰ ਕੈਫੇ ਦੇ ਮਾਲਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਹਿਚਾਣ ਬਾਰੇ ਸਾਈਬਰ ਕੈਫੇ ਦੇ ਮਾਲਕ ਸੁਨਿਸ਼ਚਿਤ ਨਾ ਹੋਵੇ, ਉਸ ਨੂੰ ਸਾਈਬਰ ਕੈਫੇ ਦਾ ਪ੍ਰਯੋਗ ਨਾ ਕਰਨ ਦਿੱਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ ਰਜ਼‌ਿਸਟਰ ਵਿੱਚ ਦਰਜ ਕੀਤੀ ਜਾਵੇ। ਰਜਿਸਟਰ ਵਿੱਚ ਆਉਣ ਵਾਲੇ/ਪ੍ਰਯੋਗ ਕਰਤਾ ਦੀ ਆਪਣੀ ਲਿਖਾਈ ਵਿੱਚ ਉਸਦਾ ਨਾਮ, ਪਤਾ, ਟੈਲੀਫੋਨ ਨੰਬਰ ਅਤੇ ਪਹਿਚਾਣ ਸਬੂਤ ਆਦਿ ਦਰਜ ਕੀਤਾ ਜਾਵੇ। ਆਉਣ ਵਾਲੇ/ਪ੍ਰਯੋਗ ਕਰਤਾ ਦੀ ਪਹਿਚਾਣ, ਪਹਿਚਾਣ ਪੱਤਰ, ਵੋਟਰ ਕਾਰਡ, ਰਾਸ਼ਨ ਕਾਰਡ, ਅਧਾਰ ਕਾਰਡ, ਡਰਾਇਵਿੰਗ ਲਾਈਸੰਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਰਾਹੀਂ ਕੀਤੀ ਜਾਣੀ ਚਾਹੀਦੀ ਹੈ। ਮੇਨ ਸਰਵਰ ਵਿੱਚ ਐਕਟੀਵਿਟੀ ਸਰਵਰ ਲੋਗ ਬਚਾ ਕੇ ਰੱਖਣਾ ਚਾਹੀਦਾ ਹੈ ਅਤੇ ਇਸ ਦਾ ਰਿਕਾਰਡ ਮੇਨ ਸਰਵਰ ਵਿੱਚ ਘੱਟੋ-ਘੱਟ 6 ਮਹੀਨੇ ਤੱਕ ਰੱਖਣਾ ਚਾਹੀਦਾ ਹੈ। ਜੇਕਰ ਆਉਣ ਵਾਲੇ ਵਿਅਕਤੀ ਦੀ ਕੋਈ ਵੀ ਗਤੀਵਿਧੀ ਪ੍ਰਤੀ ਸ਼ੱਕ ਪੈਦਾ ਹੁੰਦਾ ਹੈ ਤਾਂ ਸਾਈਬਰ ਕੈਫੇ ਦੇ ਮਾਲਕ ਨੂੰ ਇਸਦੀ ਸੂਚਨਾ ਪੁਲਸ ਸਟੇਸ਼ਨ ਵਿੱਚ ਦੇਣੀ ਚਾਹੀਦੀ ਹੈ। ਵਿਅਕਤੀ ਵੱਲੋਂ ਪ੍ਰਯੋਗ ਕੀਤੇ ਗਏ ਕੰਪਿਊਟਰ ਦਾ ਰਿਕਾਰਡ ਦਰਜ ਹੋਣਾ ਚਾਹੀਦਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ  

ਵਾਹਨਾਂ ਦੇ ਅੱਗੇ-ਪਿੱਛੇ ਰਿਫਲੈਕਟਰ ਲਗਾਉਣੇ ਹੋਏ ਲਾਜ਼ਮੀ

ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਪਾਸ ਕੀਤਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੋਈ ਵੀ ਵਿਅਕਤੀ ਸਾਈਕਲ/ ਰਿਕਸ਼ਾ/ ਟਰੈਕਟਰ/ ਰੇਹੜੀ ਅਤੇ ਹੋਰ ਕੋਈ ਗੱਡੀ ਜਿਸਦੇ ਅੱਗੇ-ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਨਹੀਂ ਚੱਲੇਗਾ। ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਇਹ ਹੁਕਮ ਮੌਜੂਦਾ ਜਾਬਤਾ ਨੂੰ ਮੁੱਖ ਰੱਖਦੇ ਹੋਏ ਇੱਕਤਰਫਾ ਪਾਸ ਕਰਕੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲੱਗ

ਗੁਰਦਾਸਪੁਰ ਨੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਆਮ ਜਨਤਾ ਕਿਸੇ ਵੱਲੋਂ ਵੀ ਉਲਾਈਵ ਰੰਗ ਦੀਆਂ ਵਰਦੀਆਂ, ਜੀਪਾਂ/ਮੋਟਰਸਾਈਕਲਾਂ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਮਿਲਟਰੀ ਫੋਰਸਿਜ਼ ਅਤੇ ਬੀ.ਐੱਸ.ਐੱਫ਼ ਪਰਸਨਲ ਨੂੰ ਇਨਾਂ ਹੁਕਮਾਂ ਤੋਂ ਛੋਟ ਹੋਵੇਗੀ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਬਿਨਾਂ ਮਨਜ਼ੂਰੀ ਦੇ ਨਹੀਂ ਪੁੱਟੇ ਜਾ ਸਕਣਗੇ ਖੂਹ/ਬੋਰ

ਕੱਚੀਆਂ ਖੂਹੀਆਂ ਪੁੱਟਣ ਕਰਕੇ ਕਈ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਕਾਰਨ ਕਈ ਮੌਤਾਂ ਵੀ ਹੋ ਸਕਦੀਆਂ ਹਨ। ਅਜਿਹੀਆਂ ਦੁਰਘਟਨਾਵਾਂ ਦੀ ਰੋਕਥਾਮ ਕਰਨੀ ਜਰੂਰੀ ਹੈ। ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ ਜਾਂ ਉੱਮ ਮੰਡਲ ਮੈਜਿਸਟਰੇਟ ਜਾਂ ਬੀ.ਡੀ.ਪੀ.ਓ ਜਾਂ ਸਰਪੰਚ ਜਾਂ ਪਬਲਿਕ ਹੈਲਥ/ ਮਿਊਂਸਪੈਲਟੀ ਕਮੇਟੀ ਦੇ ਸਬੰਧਤ ਅਫ਼ਸਰ ਨੂੰ ਸੂਚਿਤ ਕਰਨਗੇ। ਖੂਹ/ਬੋਰ ਲਗਾਉਣ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ਅਰਧ ਸਰਕਾਰੀ/ ਨਿੱਜੀ ਆਦਿ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਲਿਆਉਂਦਿਆਂ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਡਲ 1/2 ਗੁਰਦਾਸਪੁਰ ਪਾਸੋਂ ਅਜਿਹੀਆਂ ਰਜਿਸਟ੍ਰੇਸ਼ਨ ਕਰਾਉਣਗੀਆਂ ਭਾਵ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਗੁਰਦਾਸਪੁਰ ਦੇ ਅਧਿਕਾਰ ਖੇਤਰ ਅਨੁਸਾਰ ਬਿਨਾਂ ਰਜਿਸਟ੍ਰੇਸ਼ਨ/ਲ਼ਿਖ਼ਤੀ ਪ੍ਰਵਾਨਗੀ ਖੂਹ/ਬੋਰ ਨਹੀਂ ਲਗਵਾਏਗਾ।

ਖੂਹ/ਬੋਰ ਲਗਾਉਣ ਵਾਲੀ ਜਗ੍ਹਾ ਦੇ ਨਜ਼ਦੀਕ ਸਾਈਨ ਬੋਰਡ ਉੱਤੇ ਖੂਹ/ਬੋਰ ਲਗਾਉਣ ਵਾਲੀਆਂ ਏਜੰਸੀਆਂ ਦਾ ਪਤਾ ਅਤੇ ਬੋਰ ਦੇ ਮਾਲਕ ਦਾ ਪੂਰਾ ਪਤਾ ਹੋਣਾ ਚਾਹੀਦਾ ਹੈ।  ਖੂਹ/ਬੋਰ ਦੀ ਖੁਦਾਈ ਸਮੇਂ ਉਸ ਜਗਾ ਦੇ ਆਲੇ-ਦੁਆਲੇ ਕੰਡਿਆਲੀ ਤਾਰ ਜਾਂ ਕੋਈ ਉੱਚਿਤ ਬੈਰੀਕੈਡਿੰਗ ਲਗਾਉਣੀ ਹੋਵੇਗੀ। ਖੂਹ/ਬੋਰ ਦੀ ਉਸਾਰੀ ਤੋਂ ਬਾਅਦ ਉਸ ਦੇ ਤਲੇ ਜ਼ਮੀਨ ਦੇ ਪੱਧਰ ਤੋਂ ਉੱਪਰ ਅਤੇ ਥੱਲੇ ਸੀਮੈਂਟ ਅਤੇ ਕੰਕਰੀਟ ਦਾ ਨਿਸਚਿਤ ਪਲੇਟ ਫਾਰਮ ਬਣਾਉਣਾ ਹੋਵੇਗਾ। ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਪੰਪ ਦੀ ਮੁਰੰਮਤ ਦੀ ਸੂਰਤ ਵਿੱਚ ਖੂਹ/ਬੋਰ ਨੂੰ ਖੁੱਲਾ ਨਾ ਛੱਡਿਆ ਜਾਵੇ। ਖੂਹ/ਬੋਰ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਟੋਆ ਮਿੱਟੀ ਨਾਲ ਚੰਗੀ ਤਰਾਂ ਭਰ ਦਿੱਤਾ ਜਾਵੇ। ਨਕਾਰਾ/ਬੰਦ ਪਏ ਖੂਹ ਨੂੰ ਮਿੱਟੀ/ਪੱਥਰ/ਕੰਕਰੀਟ ਵਗੈਰਾ ਨਾਲ ਤਲੇ ਤੋਂ ਲੈ ਕੇ ਉੱਪਰ ਤੱਕ ਚੰਗੀ ਤਰਾਂ ਭਰ ਕੇ ਬੰਦ ਕਰ ਦਿੱਤਾ ਜਾਵੇ। ਖੂਹ/ਬੋਰ ਦੀ ਪਟਾਈ ਦਾ ਕੰਮ ਮੁਕੰਮਲ ਹੋਣ ’ਤੇ ਜਿਸ ਜਗਾ ’ਤੇ ਖੂਹ/ਬੋਰ ਬਣਾਇਆ ਹੈ, ਦੀ ਸਥਿਤੀ ਪਹਿਲਾਂ ਵਾਲੀ ਬਰਕਰਾਰ ਬਣਾਈ ਜਾਵੇ। ਡੀ.ਡੀ.ਪੀ.ਓ. ਗੁਰਦਾਸਪੁਰ ਸਾਰੇ ਜ਼ਿਲ੍ਹੇ ਦੇ ਬੋਰ/ਖੂਹਾਂ ਦੀ ਸੂਚਨਾ ਬੀ.ਡੀ.ਪੀ.ਓਜ਼/ ਸਰਪੰਚਾਂ ਪਾਸੋਂ ਇਕੱਤਰ ਕਰਕੇ ਆਪਣੇ ਦਫ਼ਤਰ ਵਿੱਚ ਤਿਆਰ ਰੱਖਣ।

ਇਹ ਵੀ ਹੁਕਮ ਜਾਰੀ ਕੀਤਾ ਗਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਉਪਰੋਕਤ ਦਰਸਾਈਆਂ ਗਈਆਂ ਹਦਾਇਤਾਂ ਤੋਂ ਬਿਨਾਂ ਕੋਈ ਵੀ ਵਿਅਕਤੀ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਜਾਂ ਹੋਰ ਕੋਈ ਸਬੰਧਿਤ ਵਿਭਾਗਾਂ ਪਾਸੋਂ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਗੈਰ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਾਏਗਾ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਲਾਜ਼ਮੀ ਕਰਾਰ

 ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਹੋਟਲਾਂ, ਰੈਸਟੋਰੈਂਟਾਂ, ਧਰਮਸ਼ਾਲਾਵਾਂ ਦੇ ਮਾਲਕਾਂ/ਮੈਨੇਜਰਾਂ ਵੱਲੋਂ ਓਥੇ ਠਹਿਰਨ ਵਾਲੇ ਵਿਅਕਤੀਆਂ ਦੀ ਸ਼ਨਾਖਤ ਸਬੰਧੀ ਸਬੂਤ ਲੈਣਾ ਅਤੇ ਉਨਾਂ ਸਬੂਤਾਂ ਬਾਰੇ ਐਂਟਰੀਆਂ ਦਾ ਰਜਿਸਟਰ ਵਿੱਚ ਇੰਦਰਾਜ ਕਰਨਾ ਜਰੂਰੀ ਹੋਵੇਗਾ ਅਤੇ ਉਹ ਇਸ ਦੀ ਸੂਚਨਾ ਸਬੰਧਤ ਥਾਣਿਆਂ ਨੂੰ ਦੇਣਗੇ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇਹ ਹੁਕਮ ਇਕਤਰਫਾ ਪਾਸ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਜਾਰੀ ਕੀਤਾ ਜਾਂਦਾ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026  ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

 ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਅਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163  ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਧਾਰਮਿਕ ਅਸਥਾਨਾਂ ਤੇ ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀ ਕਮੇਟੀਆਂ/ ਬੋਰਡ/ਟਰੱਸਟ ਦੇ ਮੁਖੀਆਂ ਦੀ ਜਿੰਮੇਵਾਰੀ ਲਗਾਈ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਨਰੋਈ ਸਿਹਤ ਵਾਲੇ ਬਾਲਗ ਦੇਣਗੇ ਠੀਕਰੀ ਪਹਿਰੇ ਦੀ ਡਿਊਟੀ

 ਜ਼ਿਲ੍ਹੇ ਵਿੱਚ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ-ਮਾਲ ਲਈ ਢੁਕਵੇਂ ਕਦਮ ਉਠਾਉਣ ਦੀ ਜਰੂਰਤ ਨੂੰ ਦੇਖਦੇ ਹੋਏ ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀਆਂ ਦੀ ਡਿਊਟੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 08:00 ਵਜੇ ਤੋਂ ਲੈ ਕੇ ਸਵੇਰੇ 05:00 ਵਜੇ ਤੱਕ ਗਸ਼ਤ ਠੀਕਰੀ ਪਹਿਰਾ/ਰਾਖੀ ਲਈ ਲਗਾਈ ਜਾਂਦੀ ਹੈ। ਇਹ ਵੀ ਹੁਕਮ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਕਰਵਾਉਣਗੀਆਂ। ਡਿਊਟੀ ਦੇਣ ਵਾਲੇ ਵਿਅਕਤੀ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਅਤੇ ਵਧੀਕ ਜ਼ਿਲਾ ਮੈਜਿਸਟਰੇਟ ਦਫ਼ਤਰ ਗੁਰਦਾਸਪੁਰ ਨੂੰ ਦੇਣੀ ਜਰੂਰੀ ਹੋਵੇਗੀ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਘੜੂਕਿਆਂ ਦੀ ਸਵਾਰੀ ਅਤੇ ਸਕੂਲੀ ਬੱਚਿਆਂ ਨੂੰ ਘੜੂਕਿਆਂ ’ਤੇ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾਈ

ਜ਼ਿਲ੍ਹਾ ਗੁਰਦਾਸਪੁਰ ਵਿੱਚ ਘੜੂਕਿਆਂ ਦੀ ਸਵਾਰੀ ਅਤੇ ਘੜੂਕਿਆਂ ’ਤੇ ਸਕੂਲੀ ਬੱਚਿਆਂ ਨੂੰ ਲਿਆਉਣ-ਲਿਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਪਾਸ ਕੀਤੇ ਹਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਸਕੂਲਾਂ ਦੇ ਪਿ੍ਰੰਸੀਪਲ/ਪ੍ਰਬੰਧਕ ਇਹ ਯਕੀਨੀ ਬਣਾਉਣ ਕਿ ਸਕੂਲੀ ਬੱਚਿਆਂ ਨੂੰ ਸਕੂਲਾਂ ਵਿੱਚ ਲਿਆਉਣ-ਲਿਜਾਣ ਲਈ ਆਵਾਜਾਈ ਦਾ ਸਾਧਨ ਉਚਿਤ ਹੋਵੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਕਿਸੇ ਕਿਸਮ ਦੀ ਵੀ ਦੁਰਘਟਨਾ ਹੋਣ ਦੀ ਸੂਰਤ ਵਿਚ ਸਕੂਲ ਦਾ ਪਿ੍ਰੰਸੀਪਲ ਅਤੇ ਪ੍ਰਬੰਧਕ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਅੰਬ ਦੇ ਦਰੱਖਤਾਂ ਦੀ ਕਟਾਈ ’ਤੇ ਰੋਕ ਲਗਾਈ

ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰੱਖਤਾਂ ਦੀ ਕਟਾਈ ’ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰੀਕ੍ਰ‌ਿਆ ਅਪਣਾਈ ਜਾਵੇਗੀ ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫ਼ਾ 4 ਅਤੇ 5 ਅਧੀਨ ਬੰਦ ਰਕਬੇ ਵਿੱਚ ਪ੍ਰਮਿਟ ਦੇਣ ਲਈ ਅਪਣਾਈ ਜਾਂਦੀ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ

ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ ਅੰਦਰ ਉੱਚੀ ਅਵਾਜ਼ ਵਿੱਚ ਚਲਾਏ ਜਾਂਦੇ ਮਿਊਜ਼ਿਕ, ਧਮਾਕਾ ਕਰਨ ਵਾਲੇ ਪਦਾਰਥਾਂ, ਗੱਡੀਆਂ ਦੇ ਪ੍ਰੈਸ਼ਰ ਹਾਰਨਾਂ ਅਤੇ ਸ਼ੋਰ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰ ਚਲਾਉਣ ’ਤੇ ਪਾਬੰਦੀ ਲਗਾਈ ਹੈ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੋਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪਾਬੰਦੀ ਲਗਾਈ

 ਜ਼ਿਲ੍ਹੇ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਣ ਤੋ ਪਹਿਲਾਂ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸੇ ਨਾਲ ਹੀ ਜਿੰਨਾ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਹਨਾ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਗੁਰਦਾਸਪੁਰ ਇਹ ਯਕੀਨੀ ਬਣਾਉਣਗੇ ਕਿ ਸ਼ਹਿਰਾਂ ਅਤੇ ਪਿੰਡਾਂ ਵਿਚ ਜਿੰਨਾ ਲੋਕਾਂ ਨੇ ਆਪਣੇ ਪਾਸ ਗਊ ਵੰਸ਼ ਨੂੰ ਰੱਖਿਆ ਹੋਇਆ ਹੈ, ਉਹ ਉਨ੍ਹਾਂ ਨੂੰ ਰਜਿਸਟਰਡ ਕਰਵਾਉਣ ਲਈ ਏਰੀਏ ਦੇ ਸਬੰਧਿਤ ਪਸ਼ੂ ਪਾਲਣ ਅਫ਼ਸਰ ਪਾਸ ਰਜਿਸਟਰਡ ਕਰਵਾਉਣ।  ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਅੰਤਰਰਾਸ਼ਟਰੀ ਸਰਹੱਦ ਨੇੜੇ ਉੱਚੀਆਂ ਫ਼ਸਲਾਂ, ਰੁੱਖ ਤੇ ਉੱਚੀਆਂ ਇਮਾਰਤਾਂ ਬਣਾਉਣ ’ਤੇ ਪਾਬੰਦੀ ਲਗਾਈ

 ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਕਿਸਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ਅਤੇ ਬਾਰਡਰ ਸੁਰੱਖਿਆ ਫੈਂਸ ਦੇ ਵਿੱਚ ਅਤੇ ਬਾਰਡਰ ਸੁਰੱਖਿਆ ਫੈਂਸ ਤੋਂ ਭਾਰਤੀ ਇਲਾਕੇ ਵਾਲੇ ਪਾਸੇ 50 ਗਜ਼ (150 ਫੁੱਟ) ਦੇ ਇਲਾਕੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫ਼ੈਦੇ, ਬਗੀਚੇ, ਗੰਨਾਂ ਅਤੇ ਹੋਰ ਉੱਚੇ ਕੱਦ ਦੀਆਂ ਫ਼ਸਲਾਂ ਆਦਿ ਨਹੀਂ ਲਗਾਵੇ ਗਾ ਅਤੇ ਨਾ ਹੀ ਇਸ ਏਰੀਏ ਵਿੱਚ ਉੱਚੀਆਂ ਇਮਾਰਤਾਂ ਦੀ ਉਸਾਰੀ ਕਰੇਗਾ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਪਸ਼ੂਆਂ ਦੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ

 ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਦੱਸਿਆ ਹੈ ਪੰਜਾਬ ਰਾਜ ਵਿਚ ਵੱਖ-ਵੱਖ ਥਾਵਾਂ ’ਤੇ ਨਕਲੀ ਅਤੇ ਅਨ-ਅਧਿਕਾਰਤ ਸਮੀਨ ਵਿਕਣ ਦੀਆ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਨ-ਅਧਿਕਾਰਤ ਤੋਰ ’ਤੇ ਵੇਚੇ ਜਾਂ ਖ਼ਰੀਦੇ ਜਾ ਰਹੇ ਸਮੀਨ ਦੀ ਵਰਤੋਂ ਕਰਨ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਨਸਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਮਨ ਦਾ ਅਨ-ਅਧਿਕਾਰਤ ਤੌਰ ’ਤੇ ਭੰਡਾਰ ਕਰਨ, ਟਰਾਂਸਪੋਰਟ ਕਰਨ, ਵਰਤਣ ਜਾਂ ਵੇਚਣ ’ਤੇ ਪਾਬੰਦੀ ਲਗਾਈ ਹੈ।
ਇਹ ਹੁਕਮ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲਾਂ, ਡਿਸਪੈਂਸਰੀਆਂ ਅਤੇ ਪੋਲੀ ਕਲੀਨਿਕਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈੱਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ ਵੱਲੋਂ ਚਲਾਏ ਜਾ ਰਹੇ ਆਰਟੀਫਿਸ਼ਲ ਸੈਂਟਰ, ਕੋਈ ਹੋਰ ਆਰਟੀਫਿਸ਼ਲ ਸੈਂਟਰ ਜੋ ਪਸ਼ੂ ਪਾਲਣ ਵਿਭਾਗ ਵੱਲੋਂ ਪ੍ਰੋਸੈੱਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹੋਣ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਪਬਲਿਕ ਥਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਮਨਾਹੀ ਦੇ ਹੁਕਮ ਜਾਰੀ

 ਗੁਰਦਾਸਪੁਰ ਵਿਚ ਸਮੂਹ ਸਧਾਰਨ ਜਨਤਾ ਨੂੰ ਜਾਂ ਇਸ ਦੇ ਕਿਸੇ ਮੈਂਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਪਾਬੰਦੀ ਦਾ ਇਹ ਹੁਕਮ ਵਿਆਹ-ਸ਼ਾਦੀਆਂ ਅਤੇ ਸ਼ੋਕ ਸਭਾਵਾਂ ’ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਮੀਟਿੰਗਾਂ ’ਤੇ ਜਿੰਨਾ ਦਾ ਸਰਕਾਰ ਪ੍ਰਬੰਧ ਕਰੇ, ਮੰਨਿਆ ਜਾਵੇਗਾ। ਇਹ ਹੁਕਮ ਉਨ੍ਹਾਂ ਮੀਟਿੰਗਾਂ ਜਾਂ ਜਲਸਿਆਂ ’ਤੇ ਵੀ ਨਹੀਂ ਲਾਗੂ ਹੋਵੇਗਾ, ਜਿਸ ਬਾਰੇ ਪਹਿਲਾਂ ਹੀ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁਤੱਲਕਾ ਉਪ ਮੰਡਲ ਮੈਜਿਸਟਰੇਟ ਪਾਸੋਂ ਲਿਖਤੀ ਮਨਜ਼ੂਰੀ ਲਈ ਹੋਵੇਗੀ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਗੁਰਦਾਸਪੁਰ ਸ਼ਹਿਰ ਵਿਚੋਂ ਟਰੱਕਾਂ ਸਮੇਤ ਹੈਵੀ ਗੱਡੀਆਂ ਦੇ ਲੰਘਣ ’ਤੇ ਪਾਬੰਦੀ ਲਗਾਈ

ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਦੇ ਧਿਆਨ ਵਿੱਚ ਆਇਆ ਹੈ ਕਿ ਅੰਮ੍ਰਿਤਸਰ-ਪਠਾਨਕੋਟ ਹਾਈਵੇ ਤੋਂ ਚੱਲਦੀਆਂ ਟਰਾਂਸਪੋਰਟ ਹੈਵੀ ਗੱਡੀਆਂ ਬਾਈਪਾਸ ਬਰਿਆਰ ਵਾਲਾ ਰਸਤਾ ਅਪਣਾਉਣ ਦੀ ਬਜਾਏ ਗੁਰਦਾਸਪੁਰ ਸ਼ਹਿਰ ਰਾਹੀਂ ਲੰਘਦੀਆਂ ਹਨ, ਜਿਸ ਨਾਲ ਟਰੈਫ਼ਿਕ ਵਿੱਚ ਕਾਫ਼ੀ ਰੁਕਾਵਟ ਆਉਂਦੀ ਹੈ ਅਤੇ ਆਮ ਲੋਕ ਵੀ ਪਰੇਸ਼ਾਨ ਹੁੰਦੇ ਹਨ ਅਤੇ ਐਕਸੀਡੈਂਟ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਆਮ ਜਨਤਾ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੈਵੀ ਗੱਡੀਆਂ ਗੁਡਸ ਟਰਾਂਸਪੋਰਟ (ਟਰੱਕ ਵਗ਼ੈਰਾ) ਸਵੇਰੇ 7:00 ਵਜੇ ਤੋਂ ਰਾਤ 10:00 ਵਜੇ ਤੱਕ ਸ਼ਹਿਰ ਵਿਚੋਂ ਲੰਘਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਪੈਸੈਂਜਰ ਗੱਡੀਆਂ (ਬੱਸਾਂ ਵਗ਼ੈਰਾ) ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026  ਤੱਕ ਲਾਗੂ ਰਹਿਣਗੇ।

ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਲੈ ਕੇ ਚੱਲਣ ਦੀ ਮਨਾਹੀ

ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿਚ ਕੋਈ ਵੀ ਵਿਅਕਤੀ ਜਾਂ ਸਮੂਹ ਵਿਅਕਤੀ ਕਿਸੇ ਪਬਲਿਕ ਥਾਂ ’ਤੇ ਕੋਈ ਵੀ ਹਥਿਆਰ ਜਿਨ੍ਹਾਂ ਵਿੱਚ ਲਾਇਸੈਂਸੀ ਹਥਿਆਰ/ਗੋਲੀ ਸਿੱਕਾ, ਗੰਡਾਸਾ, ਚਾਕੂ, ਟਕੂਏ, ਬਰਸੇ, ਲੋਹੇ ਦੀਆਂ ਸਲਾਖ਼ਾਂ, ਲਾਠੀਆਂ, ਛਵ੍ਹੀਆਂ ਅਤੇ ਧਮਾਕਾਖ਼ੇਜ਼ ਪਦਾਰਥ ਜੋ ਕੋਈ ਵੀ ਐਸੀ ਚੀਜ਼ ਜੋ ਜੁਰਮ ਕਰਨ ਲਈ ਹਥਿਆਰ ਵਜੋਂ ਵਰਤੀ ਜਾ ਸਕਦੀ ਹੋਵੇ, ਨੂੰ ਲੈ ਕੇ ਨਹੀਂ ਚੱਲੇਗਾ।
ਮਨਾਹੀ ਦੇ ਇਹ ਹੁਕਮ ਮਿਲਟਰੀ, ਬੀ.ਐੱਸ.ਐੱਫ. ਅਤੇ ਹੋਮ ਗਾਰਡ ਦੇ ਜਵਾਨਾਂ ਤੇ ਵਰਦੀਆਂ ਵਿੱਚ ਡਿਊਟੀ ਸਮੇਂ ਦੌਰਾਨ ਲਾਗੂ ਨਹੀਂ ਹੋਵੇਗਾ। ਇਹ ਹੁਕਮ ਕਾਰਜਕਾਰੀ ਮੈਜਿਸਟਰੇਟਾਂ ਅਤੇ ਵਿਲੇਜ਼ ਡਿਫੈਂਸ ਕਮੇਟੀਆਂ ਦੇ ਮੈਂਬਰਾਂ ’ਤੇ ਵੀ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਸੁਰੱਖਿਆ ਗਾਰਡਾਂ ’ਤੇ ਲਾਗੂ ਮੰਨਿਆ ਜਾਵੇਗਾ ਜੋ ਸੁਰੱਖਿਆ ਲਈ ਵਿਸ਼ੇਸ਼ ਵਿਅਕਤੀਆਂ ਨੂੰ ਸਰਕਾਰ ਵੱਲੋਂ ਮਿਲੇ ਹਨ। ਇਹ ਹੁਕਮ ਉਨ੍ਹਾਂ ਅਸਲਧਾਰੀ ਵਿਅਕਤੀਆਂ ’ਤੇ ਵੀ ਲਾਗੂ ਨਹੀਂ ਮੰਨਿਆ ਜਾਵੇਗਾ ਜਿਨ੍ਹਾਂ ਪਾਸ ਜ਼ਿਲ੍ਹਾ ਮੈਜਿਸਟਰੇਟ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਮੁਤੱਲਕਾ ਉਪ ਮੰਡਲ ਮੈਜਿਸਟਰੇਟ ਵੱਲੋਂ ਜਾਰੀ ਹੋਈ ਮਨਜ਼ੂਰੀ ਪ੍ਰਾਪਤ ਕੀਤੀ ਹੋਵੇਗੀ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਅੰਤਰਰਾਸ਼ਟਰੀ ਸਰਹੱਦ ਨੇੜੇ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾਈ

ਗੁਰਦਾਸਪੁਰ ਵਿੱਚ ਪੈਂਦੀ ਅੰਤਰਰਾਸ਼ਟਰੀ ਸਰਹੱਦ ’ਤੇ ਲੱਗੀ ਕੰਡਿਆਲੀ ਤਾਰ ਦੇ 500 ਮੀਟਰ ਅਤੇ ਜਿੱਥੇ ਕੰਡਿਆਲੀ ਤਾਰ ਨਹੀਂ ਲੱਗੀ ਉੱਥੇ ਸਰਹੱਦ ਤੋਂ 1000 ਮੀਟਰ ਤੱਕ ਦੀ ਦੂਰੀ ਤੱਕ ਸ਼ਾਮ 8:00 ਵਜੇ ਤੋਂ ਸਵੇਰ 5:00 ਵਜੇ ਤੱਕ ਕਿਸੇ ਵੀ ਪ੍ਰਕਾਰ ਦੀ ਗਤੀਵਿਧੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਮਨਾਹੀ ਬੀ.ਐੱਸ.ਐੱਫ, ਪੁਲਿਸ, ਆਰਮੀ, ਸੀ.ਆਰ.ਪੀ.ਐੱਫ. ਪੰਜਾਬ ਹੋਮਗਾਰਡ ਅਤੇ ਐਕਸਾਈਜ਼ ਵਿਭਾਗ ਦੇ ਡਿਊਟੀ ’ਤੇ ਤਾਇਨਾਤ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਵੇਗਾ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਗੁਰਸਿਮਰਨ ਸਿੰਘ ਢਿੱਲੋ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਦੇ ਸਕੂਲ ਗੇਟ ਤੋਂ ਬਾਹਰ ਗੱਡੀਆਂ ਮੋਟਰਾਂ, ਮੋਟਰ ਸਾਈਕਲਾਂ ਜਾਂ ਕਿਸੇ ਵੀ ਤਰਾਂ ਦੇ ਟਰਾਂਸਪੋਰਟ ਸਾਧਨ ਵਿੱਚ ਸਕੂਲੀ ਵਿਦਿਆਰਥੀਆਂ ਨੂੰ ਉਤਾਰਨ ਤੇ ਚੜ੍ਹਾਉਣ ਦੀ ਮੁਕੰਮਲ ਪਾਬੰਦੀ ਲਗਾਈ ਹੈ। ਬੱਚਿਆਂ/ਵਿਦਿਆਰਥੀਆਂ ਨੂੰ ਸਿਰਫ਼ ਸਕੂਲ ਹਦੂਦ ਅੰਦਰ ਹੀ ਉਤਾਰਿਆ ਤੇ ਚੜਾਇਆ ਜਾਵੇ। ਸਕੂਲ ਵੱਲੋਂ ਇਸ ਮੰਤਵ ਲਈ ਬੱਚਿਆਂ/ਵਿਦਿਆਰਥੀਆਂ ਨੂੰ ਚੜਾਉਣ ਤੇ ਉਤਾਰਨ ਲਈ ਢੁਕਵੀਂ ਜਗਾ ਤੇ ਪਾਰਕਿੰਗ ਦਾ ਪ੍ਰਬੰਧ ਹਦੂਦ ਅੰਦਰ ਕੀਤਾ ਜਾਵੇ। ਕੋਈ ਗੱਡੀ, ਮੋਟਰਸਾਈਕਲ ਆਦਿ ਸਕੂਲ ਬਾਹਰ ਖੜ੍ਹਾ ਨਾ ਹੋਵੇ। ਸਕੂਲ ਵੱਲੋਂ ਟਰੈਫ਼ਿਕ ਮਾਰਸ਼ਲ ਲਗਾ ਕੇ ਟਰੈਫ਼ਿਕ ਨੂੰ ਸਕੂਲ ਹਦੂਦ ਦੇ ਅੰਦਰ ਅਤੇ ਬਾਹਰ ਗੇਟ ਦੇ ਸਾਹਮਣੇ ਟਰੈਫ਼ਿਕ ਕੰਟਰੋਲ ਕਰਨ ਦੀ ਜ਼ਿੰਮੇਵਾਰੀ ਸਕੂਲ ਪ੍ਰਿੰਸੀਪਲ ਦੀ ਹੋਵੇਗੀ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ ਸਵੇਰੇ ਸ਼ਾਮ ਹੋਵੇਗੀ ਨੋ ਵਹੀਕਲ ਜੋਨ

 ਗੁਰਦਾਸਪੁਰ ਸ਼ਹਿਰ ਦੇ ਬੀ.ਐੱਸ.ਐੱਨ.ਐੱਲ. ਚੌਂਕ ਤੋਂ ਗੁਰੂ ਰਵਿਦਾਸ ਚੌਂਕ ਤੱਕ ਸੜਕ (ਵਾਇਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਰੀਜਨਲ ਰਿਸਰਚ ਸੈਂਟਰ, ਗੁਰਦਾਸਪੁਰ) ਰੋਜ਼ਾਨਾ ਸਵੇਰੇ 4:00 ਵਜੇ ਤੋਂ 7:00 ਵਜੇ ਤੱਕ ਅਤੇ ਸ਼ਾਮ 6:00 ਵਜੇ ਤੋਂ 7:30 ਵਜੇ ਤੱਕ ਨੋ ਵਹੀਕਲ ਜ਼ੋਨ ਘੋਸ਼ਿਤ ਕੀਤਾ ਜਾਂਦਾ ਹੈ। ਇਸ ਸਮੇਂ ਦੌਰਾਨ ਕੇਵਲ ਸੈਰ, ਦੌੜ, ਬਾਈ ਸਾਈਕਲ ਅਤੇ ਐਮਰਜੈਂਸੀ ਵਹੀਕਲ ਹੀ ਇਸ ਸੜਕ ਦੀ ਵਰਤੋਂ ਕਰ ਸਕਣਗੇ। ਪਾਬੰਦੀ ਦੇ ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026 ਤੱਕ ਲਾਗੂ ਰਹਿਣਗੇ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੈਗਾਬਾਲਿਨ ਦਵਾਈ ਨੂੰ ਵੇਚਣ/ਰੱਖਣ ਉੱਤੇ ਪਾਬੰਦੀ

 ਗੁਰਦਾਸਪੁਰ ਜ਼ਿਲ੍ਹੇ ਵਿੱਚ ਪ੍ਰੈਗਾਬਾਲਿਨ ਸਾਲਟ (Pregabalin 300 Mg) ਨੂੰ ਬਿਨਾਂ ਲਾਇਸੰਸ ਰੱਖਣ, ਮੰਨਜੂਰ ਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ Prescription ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ 20 ਜੁਲਾਈ ਤੋਂ 19 ਸਤੰਬਰ 2026  ਤੱਕ ਲਾਗੂ ਰਹੇਗਾ।

  • Several restrictions
  • Gurdaspur district
  • order
  • ਕਈ ਪਾਬੰਦੀਆਂ
  • ਗੁਰਦਾਸਪੁਰ ਜ਼ਿਲ੍ਹਾ
  • ਹੁਕਮ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਵੱਖ-ਵੱਖ ਫਰਮਾਂ ਦੇ ਲਾਇਸੈਂਸ ਕੀਤੇ ਰੱਦ

NEXT STORY

Stories You May Like

  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • haryana school education board  exam
    ਹਰਿਆਣਾ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਲਈ ਧਾਰਾ 163 ਲਾਗੂ, ਲਗਾਈਆਂ ਕਈ ਪਾਬੰਦੀਆਂ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • major rbi regarding the payments bank
    Paytm ਯੂਜ਼ਰਸ ਧਿਆਨ ਦੇਣ! ਪੇਮੈਂਟਸ ਬੈਂਕ ਨੂੰ ਲੈ ਕੇ RBI ਦਾ ਵੱਡਾ ਅਪਡੇਟ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hooliganism at a petrol pump on jalandhar 120 foot road  two youths beaten up
      ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
    • ludhiana bus clash
      UP ਤੋਂ ਜਲੰਧਰ ਦਾ ਆਖ਼ ਕੇ ਲੁਧਿਆਣੇ ਉਤਾਰੀਆਂ ਸਾਰੀਆਂ ਸਵਾਰੀਆਂ, ਹੋਇਆ ਜ਼ੋਰਦਾਰ...
    • sgpc supports punjab bandh
      15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ ਐਲਾਨ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • restriction orders issued in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +