ਨਵਾਂਸ਼ਹਿਰ(ਤ੍ਰਿਪਾਠੀ)-ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਨਤਕ ਥਾਂਵਾਂ ’ਤੇ ਕਿਸੇ ਵਿਅਕਤੀ ਵੱਲੋਂ ਨਾਅਰੇ ਲਾਉਣ/ਭੜਕਾਊ ਭਾਸ਼ਣ ਦੇਣ, ਜਨਤਕ ਥਾਵਾਂ ’ਤੇ ਬਿਨਾਂ ਪ੍ਰਵਾਨਗੀ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟ ਕੋਲੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ। ਇਕ ਹੋਰ ਹੁਕਮ ਰਾਹੀਂ ਜ਼ਿਲੇ ਵਿਚ ਕਿਸੇ ਵਿਅਕਤੀ/ਸੰਸਥਾ ਵੱਲੋਂ ਸਰਕਾਰੀ/ਪੰਚਾਇਤੀ ਜਗ੍ਹਾ ’ਤੇ ਕੋਈ ਗੇਟ ਉਸਾਰਨ ’ਤੇ ਪਾਬੰਦੀ ਲਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 9 ਮਹੀਨੇ ਦੇ ਜਵਾਕ ਦੀ ਮੌਤ, ਦੋ ਸਾਲਾ ਬੱਚੀ ਸਮੇਤ ਪੰਜ ਜ਼ਖਮੀ
ਪੈਟਰੋਲ ਪੰਪਾਂ ਅਤੇ ਬੈਂਕਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੇ ਹੁਕਮ
ਇਸ ਤਰ੍ਹਾਂ ਜ਼ਿਲੇ ’ਚ ਪੈਂਦੀਆਂ ਬੈਂਕਾਂ ਦੇ ਮੈਨੇਜਰਾਂ ਅਤੇ ਪੈਟਰੋਲ ਪੰਪਾਂ ਦੇ ਮਾਲਕਾਂ ਨੂੰ ਆਪਣੇ-ਆਪਣੇ ਪੈਟਰੋਲ ਪੰਪਾਂ ਅਤੇ ਬੈਂਕਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ, ਜਿਨ੍ਹਾਂ ’ਚ ਘੱਟ ਤੋਂ ਘੱਟ 7 ਦਿਨਾਂ ਦੀ ਰਿਕਾਰਡਿੰਗ ਸਮਰੱਥਾ ਹੋਵੇ। ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲੱਗਣ ਨਾਲ ਵਾਰਦਾਤਾਂ ਨੂੰ ਰੋਕਣ ’ਚ ਸਹਾਇਤਾ ਮਿਲੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, 2, 3, 4 ਤੇ 5 ਨੂੰ ਕਈ ਜ਼ਿਲ੍ਹਿਆਂ 'ਚ...
ਬਲਾਕ ਔੜ ਤੇ ਬੰਗਾ ਨੋਟੀਫਾਈਡ ਏਰੀਆ, ਬਿਨਾਂ ਮਨਜ਼ੂਰੀ ਟਿਊਬਵੈੱਲ ਅਤੇ ਸਬਮਰਸੀਬਲ ਪੰਪ ਲਾਉਣ ’ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਵੱਲੋਂ ਬਲਾਕ ਔੜ ਅਤੇ ਬੰਗਾ ਨੂੰ ਨੋਟੀਫਾਈਡ ਏਰੀਆ ਐਲਾਨਿਆ ਹੋਣ ਕਰ ਕੇ ਇਸ ਖੇਤਰ ’ਚ ਬਿਨਾਂ ਐੱਨ. ਓ. ਸੀ. ਤੋਂ ਟਿਊਬਵੈੱਲ/ਸਬਮਰਸੀਬਲ ਪੰਪ ਲਾਉਣ ’ਤੇ ਪਾਬੰਦੀ ਲਗਾਈ ਹੈ। ਜਾਰੀ ਹੁਕਮਾਂ ਅਨੁਸਾਰ ਬਲਾਕ ਔੜ ਅਤੇ ਬੰਗਾ ’ਚ ਲੋੜੀਂਦੀ ਮੰਨਜੂਰੀ ਤੋਂ ਬਿਨ੍ਹਾਂ ਟਿਊਬਵੈੱਲ/ਸਬਮਰਸੀਬਲ ਨਹੀਂ ਲਾਇਆ ਜਾ ਸਕਦਾ ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਵੱਡਾ ਜ਼ਿਲ੍ਹਾ ਖ਼ਤਰੇ ਦੇ ਸਾਏ ਹੇਠ, 12 ਤੋਂ ਵੱਧ ਪਿੰਡ 'ਚ ਲਗਾਤਾਰ ਚੱਲ ਰਹੀ...
ਬਿਨ੍ਹਾਂ ਪ੍ਰਵਾਨਗੀ ਤੋਂ ਬੋਰਵੈੱਲਾਂ/ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ’ਤੇ ਪਾਬੰਦੀ
ਜ਼ਿਲਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਸੁਪਰੀਮ ਕੋਰਟ ਦੇ ਹੁਕਮ ਦੀ ਰੌਸ਼ਨੀ ’ਚ ਜਲ ਸ੍ਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਤਹਿਤ ਬੋਰਵੈੱਲਾਂ/ਟਿਊਬਵੈੱਲਾਂ ਦੀ ਖੁਦਾਈ/ਮੁਰੰਮਤ ਦੇ ਮੱਦੇਨਜ਼ਰ ਸ਼ਹਿਰੀ ਅਤੇ ਪੇਂਡੂ ਖੇਤਰਾਂ ’ਚ ਕੱਚੀਆਂ ਖੂਹੀਆਂ ਅਤੇ ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨ੍ਹਾਂ ਬੋਰਵੈਲਾਂ ’ਚ ਗਿਰਨ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲੇ ’ਚ ਬਿਨਾਂ ਮਨਜੂਰੀ ਬੋਰਵੈੱਲ ਪੁੱਟਣ ਜਾਂ ਡੂੰਘੇ ਕਰਨ ’ਤੇ ਰੋਕ ਲਾਈ ਹੈ।
ਇਹ ਵੀ ਪੜ੍ਹੋ- ਪੰਜਾਬ: ਜ਼ਮੀਨ ਦੇ ਟੋਟੇ ਪਿੱਛੇ ਭਰਾ-ਭਰਾ ਹੀ ਬਣ ਗਏ ਵੈਰੀ, ਦੋ ਨੇ ਮਿਲ ਕੇ ਤੀਜੇ ਦਾ ਕਰ'ਤਾ ਕਤਲ
ਹਾਏ ਓ ਰੱਬਾ, ਇੰਨਾ ਕਹਿਰ! ਧੀ ਦੀ ਡੋਲੀ ਤੋਂ ਕੁਝ ਘੰਟਿਆਂ ਬਾਅਦ ਹੀ ਉੱਠੀ ਮਾਪਿਆਂ ਦੀ ਅਰਥੀ
NEXT STORY