ਮੋਹਾਲੀ (ਨਿਆਮੀਆਂ) : ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ 22 ਅਕਤੂਬਰ ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਨੂੰ ਆਪ੍ਰੇਟਰ ਰੋਸਟਰ ਪ੍ਰਣਾਲੀ ਦੀ ਵਰਤੋਂ ਕਰ ਕੇ ਹਫ਼ਤੇ ਦੇ 7 ਦਿਨ ਸੰਚਾਲਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਹੁਣ ਸੋਮਵਾਰ ਤੋਂ ਸ਼ੁੱਕਰਵਾਰ ਤੱਕ 100 ਫ਼ੀਸਦੀ ਸਟਾਫ਼ ਅਤੇ ਸ਼ਨੀਵਾਰ ਅਤੇ ਐਤਵਾਰ 50 ਫ਼ੀਸਦੀ ਸਟਾਫ਼ ਨਾਲ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਬਿਜਲੀ ਬਿੱਲਾਂ ਨੂੰ ਲੈ ਕੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੇ ਜਾਰੀ ਕੀਤਾ ਨਵਾਂ ਫਰਮਾਨ
NEXT STORY