ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ)- ਸ੍ਰੀ ਦਰਬਾਰ ਸਾਹਿਬ ਦੇ ਗੇਟ ਨੰਬਰ-6 ਦੇ ਨੇੜੇ ਸਥਿਤ ਇਕ ਘਰ ’ਚ ਬਣੇ ਸੀਵਰੇਜ ਟੈਂਕ ਦੀ ਸਫਾਈ ਕਰਦੇ ਹੋਏ ਗੈਸ ਚੜ੍ਹਨ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਸਮੇਤ 2 ਦੀ ਹਾਲਤ ਖਰਾਬ ਹੋਣ ’ਤੇ ਉਨ੍ਹਾਂ ਨੂੰ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਥਾਣਾ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ। ਘਟਨਾ ਐਤਵਾਰ ਸ਼ਾਮ ਲੱਗਭਗ 5 ਵਜੇ ਦੀ ਹੈ। ਮ੍ਰਿਤਕ ਦੀ ਪਛਾਣ ਹਨੀ (30) ਨਿਵਾਸੀ ਤਿਲਕ ਨਗਰ ਵਜੋਂ ਹੋਈ ਹੈ, ਜਦਕਿ ਉਸ ਦੇ ਸਾਥੀ ਦੀ ਪਛਾਣ ਕ੍ਰਿਸ਼ਨ ਕੁਮਾਰ ਅਤੇ ਇਕ ਹੋਰ ਦੀ ਬਲਵਿੰਦਰ ਸਿੰਘ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ 'ਚ ਫ਼ਿਰ ਦਿਸੇ 'ਪਾਕਿਸਤਾਨੀ ਡਰੋਨ'? ਜਾਣੋ ਕੀ ਹੈ ਅਸਲ ਸੱਚ
ਜਾਣਕਾਰੀ ਅਨੁਸਾਰ ਹਨੀ ਅਤੇ ਕ੍ਰਿਸ਼ਨ ਸੀਵਰੇਜ ਬੋਰਡ ’ਚ ਨਹੀਂ, ਸਗੋਂ ਪ੍ਰਾਈਵੇਟ ਤੌਰ ’ਤੇ ਮਜ਼ਦੂਰੀ ਦਾ ਕੰਮ ਕਰਦੇ ਹਨ। ਬਿਨਾਂ ਸੇਫਟੀ ਉਪਕਰਨਾਂ ਦੇ ਉਹ ਸਫ਼ਾਈ ਕਰਨ ਲੱਗੇ ਸਨ ਕਿ ਸੀਵਰੇਜ ਟੈਂਕ ਦੇ ਅੰਦਰ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਕੇ ਡਿੱਗ ਗਏ। ਬਲਵਿੰਦਰ ਉਨ੍ਹਾਂ ਨੂੰ ਜਦੋਂ ਸੀਵਰੇਜ ਟੈਂਕ ਤੋਂ ਬਾਹਰ ਕੱਢ ਰਿਹਾ ਸੀ ਤਾਂ ਉਸ ਨੂੰ ਵੀ ਗੈਸ ਚੜ੍ਹ ਗਈ ਅਤੇ ਉਸ ਦੀ ਵੀ ਹਾਲਤ ਵੀ ਖ਼ਰਾਬ ਹੋ ਗਈ, ਜਦਕਿ ਹਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਿਟੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫੌਜ ਦਾ ਮਨੋਬਲ ਵਧਾ ਰਹੇ ਹਨ ਸਰਹੱਦੀ ਇਲਾਕਿਆਂ ਦੇ ਲੋਕ
NEXT STORY