ਸ੍ਰੀ ਮੁਕਤਸਰ ਸਾਹਿਬ, (ਦਰਦੀ, ਪਵਨ)- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਹੁਣ ਸ੍ਰੀ ਮੁਕਤਸਰ ਸਾਹਿਬ ਵਿਚ ਹਵਾ ਨਿਕਲਦੀ ਨਜ਼ਰ ਆਉਂਦੀ ਹੈ ਕਿਉਂਕਿ ਸ਼ਹਿਰ ਦਾ ਅਜਿਹਾ ਕੋਈ ਕੋਨਾ ਨਹੀਂ, ਜਿੱਥੇ ਸੀਵੇਰਜ ਦਾ ਪਾਣੀ ਨਾ ਭਰਿਆ ਹੋਵੇ, ਜਿਸ ਦੀ ਤਾਜ਼ਾ ਉਦਾਹਰਨ ਰਾਮ ਬਾਡ਼ਾ ਬਾਜ਼ਾਰ ਅਤੇ ਨਾਕਾ ਨੰਬਰ-2 ’ਤੇ ਦੇਖਣ ਨੂੰ ਮਿਲਦੀ ਹੈ, ਜਿੱਥੇ ਕਈ ਦਿਨਾਂ ਤੋਂ ਖਡ਼੍ਹਾ ਸੀਵਰੇਜ ਦਾ ਪਾਣੀ ਲੋਕਾਂ ਲਈ ਪ੍ਰੇਸ਼ਾਨੀਆਂ ਦਾ ਸਬੱਬ ਬਣਿਆ ਹੋਇਆ ਹੈ।
ਇਸ ਦੌਰਾਨ ਦੁਕਾਨਦਾਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੀਵਰੇਜ ਦਾ ਪਾਣੀ ਖਡ਼੍ਹਾ ਹੋਣ ਕਰ ਕੇ ਉਨ੍ਹਾਂ ਦੀ ਪੂਰੀ ਦੁਕਾਨਦਾਰੀ ਠੱਪ ਹੋ ਕੇ ਰਹਿ ਗਈ ਹੈ। ਇੱਥੇ ਹਮੇਸ਼ਾ ਗੰਦਾ ਪਾਣੀ ਖਡ਼੍ਹਨ ਕਰ ਕੇ ਗਾਹਕ ਉਨ੍ਹਾਂ ਦੀਅਾਂ ਦੁਕਾਨਾਂ ’ਤੇ ਨਹੀਂ ਆਉਂਦੇ, ਜਿਸ ਕਰ ਕੇ ਉਹ ਪੂਰਾ ਦਿਨ ਖਾਲੀ ਬੈਠੇ ਰਹਿੰਦੇ ਹਨ। ਇਸ ਗੰਭੀਰ ਸਮੱਸਿਆ ਬਾਰੇ ਉਹ ਕਈ ਵਾਰ ਸਬੰਧਤ ਵਿਭਾਗ ਤੇ ਪ੍ਰਸ਼ਾਸਨ ਦੇ ਅਧਿਕਾਰੀਅਾਂ ਨੂੰ ਜਾਣੂ ਕਰਵਾ ਚੁੱਕੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ
ਨਹੀਂ ਕਰਦਾ।
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੀ ਚੱਲਦਾ ਰਿਹਾ ਤਾਂ ਇਕ ਦਿਨ ਅਜਿਹਾ ਆਵੇਗਾ ਕਿ ਉਹ ਭੁੱਖੇ ਮਰਨ ਲਈ ਮਜਬੂਰ ਹੋ ਜਾਣਗੇ।
ਇਸੇ ਰੋਸ ਕਾਰਨ ਅੱਜ ਸਮੂਹ ਦੁਕਾਨਦਾਰਾਂ ਨੇ ਇਕੱਠੇ ਹੋ ਕੇ ਸਥਾਨਕ ਰੇਲਵੇ ਰੋਡ ’ਤੇ ਧਰਨਾ ਲਾ ਦਿੱਤਾ ਅਤੇ ਚਾਰੇ ਪਾਸੇ ਵਾਹਨਾਂ ਦਾ ਜਾਮ ਲੱਗ ਗਿਆ। ਦੁਕਾਨਦਾਰਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਅਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਉਹ ਅਣਮਿੱਥੇ ਸਮੇਂ ਲਈ ਭੁੱਖ ਹਡ਼ਤਾਲ ’ਤੇ ਬੈਠਣ ਲਈ ਮਜਬੂਰ ਹੋਣਗੇ।
ਇਸ ਦੌਰਾਨ ਜਗਮੀਤ ਸਿੰਘ ਜੱਗਾ, ਮਨਜੀਤ ਸਿੰਘ, ਸੋਨੂੰ ਗਿੱਲ, ਵਿਕਰਮ ਵਿੱਕੀ, ਅਸ਼ੋਕ ਚੁੱਘ, ਦੀਪਕ ਕੁਮਾਰ, ਮੁਰਲੀ ਮਨੋਹਰ, ਮਿੰਟੂ ਕੱਪਡ਼ੇ ਵਾਲਾ ਤੋਂ ਇਲਾਵਾ ਵੱਡੀ ਗਿਣਤੀ ’ਚ ਦੁਕਾਨਦਾਰ ਹਾਜ਼ਰ ਸਨ। ਇਸ ਧਰਨੇ ਦੌਰਾਨ ਮੌਕੇ ’ਤੇ ਪਹੁੰਚੇ ਐੱਸ. ਡੀ. ਐੱਮ. ਰਾਜਪਾਲ ਸਿੰਘ ਨੇ ਦੁਕਾਨਦਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀ ਇਸ ਸਮੱਸਿਆ ਦਾ ਜਲਦ ਹੱਲ ਕਰਵਾ ਦਿੱਤਾ ਜਾਵੇਗਾ, ਜਿਸ ਉਪਰੰਤ ਦੁਕਾਨਦਾਰਾਂ ਨੇ ਧਰਨਾ ਸਮਾਪਤ ਕੀਤਾ।
ਪੰਜਾਬ 'ਚ ਭਰਾ ਮਾਰੂ ਜੰਗ ਲਈ ਜ਼ਮੀਨ ਤਿਆਰ ਕਰ ਚੁੱਕੀ ਏ ਕਾਂਗਰਸ : ਮਜੀਠੀਆ
NEXT STORY