ਖਰੜ (ਰਣਬੀਰ) : ਇੱਥੇ ਸਦਰ ਪੁਲਸ ਨੇ ਇਕ ਘਰ ਅੰਦਰ ਚੱਲ ਰਹੇ ਲਿੰਗ ਜਾਂਚ ਕੇਂਦਰ 'ਤੇ ਛਾਪੇਮਾਰੀ ਕਰਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ, ਜਦੋਂ ਕਿ ਬਾਕੀ ਦੋਸ਼ੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : ਆਯੂਸ਼ਮਾਨ ਕਾਰਡ ਦਾ ਲਾਭ ਲੈਣ ਵਾਲੇ ਲੋਕ ਦੇਣ ਧਿਆਨ, ਯੋਜਨਾ 'ਚ ਸ਼ਾਮਲ ਹੋਵੇਗਾ ਇਹ ਮਹਿੰਗਾ ਇਲਾਜ!
ਜਾਣਕਾਰੀ ਮੁਤਾਬਕ ਸਿਵਲ ਸਰਜਨ ਝੱਜਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੋਈ ਵਿਅਕਤੀ ਝੱਜਰ ਤੋਂ ਗਰਭਵਤੀ ਔਰਤਾਂ ਨੂੰ ਉਨ੍ਹਾਂ ਦੇ ਗਰਭ 'ਚ ਪਲ ਰਹੇ ਬੱਚਿਆਂ ਦਾ ਲਿੰਗ ਨਿਰਧਾਰਣ ਦਾ ਲਾਲਚ ਦੇ ਕੇ ਗੈਰ-ਕਾਨੂੰਨੀ ਤਰੀਕੇ ਨਾਲ ਅਲਟਰਾ ਸਾਊਂਡ ਕਰਵਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਵੱਡਾ ਧਮਾਕਾ, ਬੁਰੀ ਤਰ੍ਹਾਂ ਦਹਿਲ ਗਏ ਲੋਕ, ਵੀਡੀਓ 'ਚ ਦੇਖੋ ਮੌਕੇ ਦੇ ਹਾਲਾਤ
ਇਸ ਦੇ ਬਦਲੇ ਉਹ ਗਰਭਵਤੀ ਔਰਤਾਂ ਅਤੇ ਉਨ੍ਹਾਂ ਦੇ ਘਰਵਾਲਿਆਂ ਤੋਂ ਮੋਟੀ ਰਕਮ ਵਸੂਲਦਾ ਹੈ। ਇਸ ਮਗਰੋਂ ਸਿਹਤ ਵਿਭਾਗ ਦੀ ਟੀਮ ਵਲੋਂ ਪਰਦੀਪ ਕੁਮਾਰ ਨੂੰ ਇਸ ਕੰਮ ਲਈ ਤਿਆਰ ਕੀਤਾ ਗਿਆ, ਜਿਸ ਨੇ ਲਿੰਗ ਜਾਂਚ ਟੈਸਟ ਕਰਵਾਉਣ ਵਾਲੇ ਵਿਅਕਤੀ ਨਾਲ 90 ਹਜ਼ਾਰ 'ਚ ਟੈਸਟ ਕਰਾਉਣ ਦਾ ਸੌਦਾ ਕੀਤਾ। ਇਸ ਮਗਰੋਂ ਟੀਮ ਨੇ ਜਾਲ ਵਿਛਾ ਕੇ ਉਕਤ ਲਿੰਗ ਜਾਂਚ ਕੇਂਦਰ 'ਤੇ ਛਾਪੇਮਾਰੀ ਕੀਤੀ ਅਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿਆਕੜਾਂ ਲਈ ਖ਼ਾਸ ਖ਼ਬਰ, ਖੁੱਲ੍ਹ ਗਏ ਨਵੇਂ ਸ਼ਰਾਬ ਦੇ ਠੇਕੇ, ਰੇਹੜੀਆਂ ’ਤੇ ਸ਼ਰਾਬ ਪਿਲਾਉਣ ਦੀ ਦਿੱਤੀ ਪਰਮਿਸ਼ਨ
NEXT STORY