ਨੰਗਲ (ਸੈਣੀ)— ਨੰਗਲ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾ ਮਾਰ ਕੇ ਨੰਗਲ ਬੱਸ ਸਟੈਂਡ ਦੇ ਨੇੜੇ ਸ਼ਹੀਦ ਭਗਤ ਸਿੰਘ ਨਗਰ 'ਚ ਦੇਹ ਵਪਾਰ ਦੇ ਕਥਿਤ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਸੰਨੀ ਖੰਨਾ ਨੇ ਦੱਸਿਆ ਕਿ ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਨਾਲ ਕਥਿਤ ਤੌਰ 'ਤੇ ਦੇਹ ਵਪਾਰ ਦਾ ਦੋਸ਼ 'ਚ 5 ਲੜਕੀਆਂ ਸਮੇਤ 2 ਲੜਕਿਆਂ ਨੂੰ ਫੜਨ 'ਚ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਮਹਿਲਾ ਵੱਲੋਂ ਉਕਤ ਸਥਾਨ 'ਤੇ ਕਥਿਤ ਦੇਹ ਵਪਾਰ ਦਾ ਅੱਡਾ ਚਲਾਇਆ ਜਾ ਰਿਹਾ ਹੈ ਅਤੇ ਉਕਤ ਸਥਾਨ 'ਤੇ ਇਸ ਮਹਿਲਾ ਦੇ ਕੋਲ ਕਈ ਬਾਹਰੀ ਔਰਤਾਂ ਅਤੇ ਪੁਰਸ਼ ਆਉਂਦੇ-ਜਾਂਦੇ ਰਹਿੰਦੇ ਹਨ। ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਛਾਪਾ ਮਾਰ ਕੇ 5 ਲੜਕੀਆਂ ਅਤੇ 2 ਲੜਕਿਆਂ ਨੂੰ ਇਤਰਾਜ਼ਯੋਗ ਹਾਲਤ 'ਚ ਫੜ ਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਕਿ ਪੁਲਸ ਵੱਲੋਂ ਕਿਸੇ ਵੀ ਗੈਰ-ਸਮਾਜਿਕ ਤੱਤ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਸ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਵਪਾਰ ਮੰਡਲ ਜਵਾਹਰ ਮਾਰਕੀਟ ਦੇ ਮੁਖੀ ਰਾਜੇਸ਼ ਆਂਗਰਾ ਨੇ ਸਵਾਗਤ ਕੀਤਾ ਹੈ ਅਤੇ ਪੁਲਸ ਨੂੰ ਅਪੀਲ ਕੀਤੀ ਹੈ ਕਿ ਪੁਲਸ ਅਜਿਹੇ ਅੱਡੇ ਚਲਾਉਣ ਵਾਲੇ ਲੋਕਾਂ 'ਤੇ ਸਖਤ ਤੋਂ ਸਖਤ ਕਾਰਵਾਈ ਕਰੇ ਕਿਉਂਕਿ ਅਜਿਹੇ ਲੋਕਾਂ ਦੇ ਕਾਰਨ ਨੌਜਵਾਨ ਪੀੜ੍ਹੀ 'ਤੇ ਮਾੜਾ ਅਸਰ ਪੈਂਦਾ ਹੈ।
'ਆਪ' ਆਗੂਆਂ ਦੀ ਵਾਇਰਲ ਹੋਈ ਆਡੀਓ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ
NEXT STORY