ਜਲਾਲਾਬਾਦ (ਆਦਰਸ਼,ਜਤਿੰਦਰ) : ਜਲਾਲਾਬਾਦ ਦੇ ਓਮ ਆਸ਼ਰਮ ਰੋਡ ਛੋਟਾ ਟਿਵਾਣਾ ਨੇੜੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਸਾਹਮਣੇ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰਕੇ ਇੱਕ ਘਰ ’ਚ ਚੱਲ ਰਹੇ ਜਿਸਮਫਰੋਸ਼ੀ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਅੱਡੇ ਦੀ ਸੰਚਾਲਕਾ ਸਣੇ 6 ਹੋਰਾਂ ਔਰਤਾਂ ਨੂੰ ਹਿਰਾਸਤ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੂੰ ਮੁਖ਼ਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਜਲਾਲਾਬਾਦ ਦੇ ਸਥਾਨਕ ਓਮ ਆਸ਼ਰਮ ਛੋਟਾ ਟਿਵਾਣਾ ਰੋਡ ਨੇੜੇ ਸੀਵਰੇਜ ਟ੍ਰੀਟਮੈਂਟ ਪਲਾਟ ਦੇ ਸਾਹਮਣੇ ਇੱਕ ਘਰ 'ਚ ਔਰਤ ਦੇਹ ਵਪਾਰ ਦਾ ਧੰਦਾ ਚਲਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ B.ED 'ਚ ਦਾਖ਼ਲਾ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਮਿਲੀ ਵੱਡੀ ਰਾਹਤ
ਔਰਤ ਨਾਲ ਲੱਗਦੇ ਸ਼ਹਿਰਾਂ ਤੋਂ ਕੰਮ ਕਰਵਾਉਣ ਦੇ ਬਦਲੇ ਕੁੜੀਆਂ ਸਣੇ ਵਿਆਹੁਤਾ ਔਰਤਾਂ ਨੂੰ ਬੁਲਾਉਂਦੀ ਸੀ ਅਤੇ ਬਾਅਦ ’ਚ ਉਨ੍ਹਾਂ ਕੋਲੋਂ ਜ਼ਬਰਦਸਤੀ ਜਿਸਮ ਫਿਰੋਸ਼ੀ ਦਾ ਧੰਦਾ ਕਰਵਾਉਣ ਕਰਵਾਇਆ ਜਾਂਦਾ ਸੀ। ਇਸ ਨਾਲ ਔਰਤਾਂ ਦਾ ਸ਼ੋਸ਼ਣ ਵੱਡੇ ਪੱਧਰ ’ਤੇ ਹੋ ਰਿਹਾ ਹੈ। ਮੁਖਬਰ ਦੀ ਠੋਸ ਇਤਲਾਹ ’ਤੇ ਥਾਣਾ ਸਦਰ ਜਲਾਲਾਬਾਦ ਦੇ ਐੱਸ. ਐੱਚ. ੳ. ਅੰਗਰੇਜ ਕੁਮਾਰ ਨੇ ਪੁਲਸ ਪਾਰਟੀ ਸਣੇ ਘਰ ’ਚ ਛਾਪੇਮਾਰੀ ਕਰਕੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਔਰਤ ਸਣੇ 7 ਔਰਤਾਂ ਨੂੰ ਹਿਰਾਸਤ ’ਚ ਲਿਆ। ਦੇਹ ਵਾਪਰ ਅੱਡੇ ’ਤੇ ਇਨ੍ਹਾਂ ਔਰਤਾਂ ’ਚ ਸ਼ਾਮਲ ਇੱਕ ਔਰਤ ਨੇ ਆਪਣੀ ਹੱਡਬੀਤੀ ਮੀਡੀਆ ਨਾਲ ਸਾਂਝੀ ਕਰਦਿਆਂ ਦੱਸਿਆ ਕਿ ਉਹ ਕੰਮ ਦੇ ਲਈ ਗੁਰੂਹਰਸਹਾਏ ਵਿਖੇ ਆਈ ਹੋਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਕੱਚੇ ਮਕਾਨਾਂ ਵਾਲਿਆਂ ਲਈ ਆਈ ਜ਼ਰੂਰੀ ਖ਼ਬਰ, ਵੱਡੀ ਸਕੀਮ ਦਾ ਲਾਭ ਲੈਣਾ ਹੈ ਤਾਂ...
ਉਸ ਨੂੰ ਕਿਸੇ ਵਿਅਕਤੀ ਨੇ ਉਕਤ ਔਰਤ ਦੇ ਕੋਲ ਕੰਮ ਦੇ ਬਹਾਨੇ ਛੱਡ ਦਿੱਤਾ। ਇਸ ਤੋਂ ਬਾਅਦ ਉਕਤ ਅੱਡੇ ਦੀ ਸੰਚਾਲਕਾ ਸਣੇ ਉਸ ਦੇ ਪੁੱਤਰ ਵਲੋਂ ਜ਼ਬਰਦਸਤੀ ਉਸ ਨੂੰ ਹੋਰ ਲੋਕਾਂ ਨਾਲ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਜਾਂਦਾ ਸੀ ਅਤੇ ਵਿਰੋਧ ਕਰਨ 'ਤੇ ਉਸ ਦੇ ਨਾਲ ਬੇਰਹਿਮੀ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਇਸ ਮੌਕੇ ਥਾਣਾ ਸਦਰ ਜਲਾਲਾਬਾਦ ਦੇ ਐੱਸ. ਐੱਚ. ੳ. ਅੰਗਰੇਜ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਕਾਰਵਾਈ ਕਰਦੇ ਹੋਏ 7 ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ ਜਾਰੀ
NEXT STORY