ਜਲੰਧਰ (ਜ. ਬ.)— ਥਾਣਾ ਨੰਬਰ 1 ਦੀ ਪੁਲਸ ਨੇ ਪਿੰਡ ਨਾਗਰਾ ਦੇ ਇਕ ਘਰ ਅੰਦਰ ਛਾਪੇਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਨੂੰ ਬੇਨਕਾਬ ਕੀਤਾ ਹੈ। ਪੁਲਸ ਨੇ ਮੌਕੇ ਤੋਂ ਦੇਹ ਵਪਾਰ ਦਾ ਧੰਦਾ ਕਰਨ ਵਾਲੇ ਅਤੇ 3 ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਹ ਵਿਅਕਤੀ ਬਿਹਾਰ ਤੋਂ ਆ ਕੇ ਜਲੰਧਰ 'ਚ ਇਹ ਗੰਦਾ ਧੰਦਾ ਚਲਾ ਰਿਹਾ ਸੀ।
ਇਹ ਵੀ ਪੜ੍ਹੋ: ਪਰਿਵਾਰ ਕਰ ਰਿਹਾ ਸੀ ਅੰਤਿਮ ਸੰਸਕਾਰ ਦੀਆਂ ਰਸਮਾਂ, ਅਚਾਨਕ ਆਏ ਫੋਨ ਨੇ ਉਡਾ ਦਿੱਤੇ ਸਭ ਦੇ ਹੋਸ਼
ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੂਲ ਰੂਪ 'ਚ ਬਿਹਾਰ ਦਾ ਰਹਿਣ ਵਾਲਾ ਸੰਤੋਸ਼ ਕੁਮਾਰ ਨਾਗਰਾ ਵਿਖੇ ਕਿਰਾਏ 'ਤੇ ਮਕਾਨ ਲੈ ਕੇ ਉਸ 'ਚ ਦੇਹ ਵਪਾਰ ਦਾ ਧੰਦਾ ਚਲਾ ਰਿਹਾ ਹੈ। ਇੰਸ. ਰਾਜੇਸ਼ ਸ਼ਰਮਾ ਨੇ ਆਪਣੇ ਮੁਲਾਜ਼ਮ ਨੂੰ ਗਾਹਕ ਬਣਾ ਕੇ ਉਕਤ ਜਗ੍ਹਾ ਭੇਜਿਆ ਅਤੇ ਸਾਰੀ ਜਾਣਕਾਰੀ ਇਕੱਠੀ ਕਰਕੇ ਮੁਲਾਜ਼ਮ ਨੇ ਐੱਸ. ਐੱਚ. ਓ. ਨੂੰ ਦਿੱਤੀ।
ਇਹ ਵੀ ਪੜ੍ਹੋ: ਅਸਥੀਆਂ ਚੁਗਣ ਵੇਲੇ ਮਿਲੀ ਅਜਿਹੀ ਚੀਜ਼, ਜਿਸ ਨੂੰ ਵੇਖ ਪਰਿਵਾਰ ਦੇ ਉੱਡੇ ਹੋਸ਼
ਇਸ ਤੋਂ ਬਾਅਦ ਉਨ੍ਹਾਂ ਛਾਪਾ ਮਾਰ ਕੇ ਮੌਕੇ ਤੋਂ 3 ਔਰਤਾਂ ਅਤੇ ਸੰਤੋਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ। ਘਰ 'ਚੋਂ ਇਤਰਾਜ਼ਯੋਗ ਸਾਮਾਨ ਵੀ ਬਰਾਮਦ ਹੋਇਆ ਹੈ। ਗ੍ਰਿਫ਼ਤਾਰ 3 ਔਰਤਾਂ 'ਚੋਂ 2 ਵਿਧਵਾ ਦੱਸੀਆਂ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੰਤੋਸ਼ ਉਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਦੇਹ ਵਪਾਰ ਕਰਵਾ ਰਿਹਾ ਸੀ। ਪੁਲਸ ਨੇ ਸਾਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ: ਵਿਆਹੁਤਾ ਦੀ ਕੁੱਟਮਾਰ ਕਰਕੇ ਕੀਤਾ ਲਹੁ-ਲੁਹਾਨ, ਗੱਡੀ 'ਚੋਂ ਸੜਕ 'ਤੇ ਸੁੱਟ ਨੌਜਵਾਨ ਹੋਏ ਫਰਾਰ
ਚੰਡੀਗੜ੍ਹ 'ਚ ਵੱਡੀ ਵਾਰਦਾਤ, ਕਾਰੀਗਰ ਤੋਂ 15 ਤੋਲੇ ਸੋਨੇ ਦੇ ਗਹਿਣੇ ਲੁੱਟ ਫਰਾਰ ਹੋਏ ਬਦਮਾਸ਼
NEXT STORY