ਅੰਮ੍ਰਿਤਸਰ (ਸੁਮਿਤ ਖੰਨਾ) : ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਕਾਰਨ ਹੁਣ ਐੱਸ. ਜੀ. ਪੀ. ਸੀ. ਨੇ ਵੱਡਾ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਪਹਿਲਾਂ ਸਰੀਰਕ ਟੈਂਪਰੇਚਰ ਚੈੱਕ ਕੀਤਾ ਜਾਵੇਗਾ ਅਤੇ ਜੇਕਰ ਉਨ੍ਹਾਂ ਨੂੰ ਬੁਖਾਰ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦੀ ਸ਼ੁਰੂਆਤ ਹਰਮਿੰਦਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਡਾਕਟਰ ਰੂਪ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਮੈਡੀਕਲ ਟੀਮ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਹੈ। ਡਾਕਟਰਾਂ ਦਾ ਇਹ ਕੈਂਪ 24 ਘੰਟੇ ਚੱਲੇਗਾ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਕਾਰਨ ਦਰਬਾਰ ਸਾਹਿਬ ਦੁਆਰ 'ਤੇ ਸਥਿਤ 'ਪਲਾਜ਼ਾ ਬੰਦ'
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੈਲਥ ਡਿਪਾਰਟਮੈਂਟ ਵਲੋਂ ਇੱਥੇ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕੀਤੇ ਜਾ ਰਹੇ ਹਨ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਤੋਂ ਅਹਿਤਿਆਤ ਵਰਤਣ ਵਿਚ ਕੋਈ ਕਮੀ ਨਾ ਰਹਿ ਸਕੇ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੋਰਡ ਵੀ ਲਗਾ ਦਿੱਤਾ ਗਿਆ ਹੈ, ਇਸ ਦੇ ਨਾਲ-ਨਾਲ ਡਬਲਯੂ. ਐੱਚ. ਓ. ਦੀਆਂ ਹਿਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਸ੍ਰੀ ਹਰਿਮੰਦਰ ਸਾਹਿਬ ਦਾ ਨਵਾਂ ਉਪਰਾਲਾ
ਇਹ ਵੀ ਪੜ੍ਹੋ : ਕੋਰੋਨਾ ਵਾਇਰਸ : SGPC ਸਰਬੱਤ ਦੇ ਭਲੇ ਲਈ ਗੁਰਦੁਆਰਿਆਂ 'ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ
ਹਿਮਾਚਲ ਵਿਚ ਸਾਰੇ ਧਾਰਮਿਕ ਸਥਾਨ ਬੰਦ
ਦੂਜੇ ਪਾਸੇ ਕੋਰੋਨਾ ਦੇ ਮੱਦੇਨਜ਼ਰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਮੰਦਰ ਸਮੇਤ ਸਾਰੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ 'ਤੇ ਅਣਮਿੱਥੇ ਸਮੇਂ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮਾਤਾ ਨੈਣਾਂ ਦੇਵੀ ਮੰਦਰ ਤੋਂ ਇਲਾਵਾ ਮਾਤਾ ਚਿੰਤਪੂਰਨੀ ਮੰਦਰ, ਮਾਤਾ ਜਵਾਲਾ ਮੁਖੀ ਮੰਦਰ, ਮਾਤਾ ਬ੍ਰਿਜੇਸ਼ਵਰੀ ਦੇਵੀ ਮੰਦਰ, ਮਾਤਾ ਚਾਮੁੰਡਾ ਦੇਵੀ ਮੰਦਰ, ਨੰਦੀਕੇਸ਼ਵਰ ਧਾਮ, ਦਿਓਟ ਸਿੱਧ ਬਾਬਾ ਬਾਲਕ ਨਾਥ ਮੰਦਰ ਆਦਿ ਧਾਰਮਿਕ ਅਸਥਾਨਾਂ ਦੇ ਸ਼ਰਧਾਲੂ ਦਰਸ਼ਨ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਪ੍ਰਸ਼ਾਸਨ ਦੀ ਸਹਿਮਤੀ ਤੋਂ ਬਿਨਾਂ ਜਗਰਾਤਾ, ਲੰਗਰ ਅਤੇ ਸਤਿਸੰਗ ਵੀ ਨਹੀਂ ਕੀਤਾ ਜਾ ਸਕੇਗਾ।
ਇਹ ਵੀ ਪੜ੍ਹੋ : ਏਅਰਪੋਰਟ ਤੋਂ ਡਾਕਟਰੀ ਹਿਰਾਸਤ 'ਚ ਲਏ ਸਪੇਨ ਦੇ 11 ਯਾਤਰੀਆਂ ਨੇ ਖੋਲ੍ਹੀ ਪੰਜਾਬ ਸਰਕਾਰ ਦੀ ਪੋਲ
ਕੋਰੋਨਾ ਕਾਰਨ ਭਾਰਤ 'ਚ ਹੁਣ ਤਿੰਨ ਮੌਤਾਂ
ਚੀਨ ਤੋਂ ਸ਼ੁਰੂ ਹੋਏ ਜਾਨ ਲੇਵਾ ਕੋਰੋਨਾ ਵਾਇਰਸ ਨਾਲ ਭਾਰਤ ਵਿਚ ਹੁਣ ਤਕ ਤਿੰਨ ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਕਾਰਨ ਮੁੰਬਈ ਦੇ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਕਰਨਾਟਕਾ ਅਤੇ ਦਿੱਲੀ ਵਿਚ ਵੀ ਕੋਰੋਨਾ ਕਾਰਨ ਇਕ-ਇਕ ਮੌਤ ਹੋ ਚੁੱਕੀ ਹੈ। ਜਦਕਿ ਦੁਨੀਆ ਭਰ ਵਿਚ ਕੋਰੋਨਾ ਕਾਰਨ 7400 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਬੀਤੇ 24 ਘੰਟਿਆਂ ਦੌਰਾਨ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ 638 ਮੌਤਾਂ ਹੋਈਆਂ ਹਨ। ਜਦਕਿ ਇਸ ਖਤਰਨਾਕ ਵਾਇਰਸ ਨਾਲ 1,85000 ਲੋਕ ਪੀੜਤ ਹਨ, ਜਿਨ੍ਹਾਂ ਵਿਚੋਂ 1 ਲੱਖ ਮਾਮਲੇ ਪਾਜ਼ੀਟਿਵ ਹਨ ਅਤੇ 6 ਹਜ਼ਾਰ ਤੋਂ ਵੱਧ ਲੋਕਾਂ ਦੀ ਹਾਲਤ ਖਰਾਬ ਹੈ। ਦੂਜੇ ਪਾਸੇ ਕੋਰੋਨਾ ਵਾਇਰਸ ਦਾ ਕੇਂਦਰ ਚੀਨ ਦੇ ਸ਼ਹਿਰ ਵੁਹਾਨ 'ਚ ਵਾਇਰਸ ਦਾ ਅਸਰ ਹੌਲੀ-ਹੌਲੀ ਘੱਟ ਰਿਹਾ ਹੈ ਅਤੇ ਸੋਮਵਾਰ ਨੂੰ ਇਥੇ ਸਿਰਫ ਇਕ ਹੀ ਮਾਮਲੇ ਦੀ ਪੁਸ਼ਟੀ ਹੋਈ, ਜਿਸ ਨਾਲ ਚੀਨ 'ਚ ਅੱਜ ਤਕ ਮੌਤਾਂ ਦਾ ਅੰਕੜਾ 3226 ਹੋ ਗਿਆ ਹੈ।
ਇਹ ਵੀ ਪੜ੍ਹੋ : ਕਰੋਨਾ ਦੀ ਲਾਗ ਤੋਂ ਲੋਕਾਂ ਨੂੰ ਬਚਾਉਣ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲਕਦਮੀ
ASI ਨੂੰ ਮਹਿਲਾ ਕਾਂਸਟੇਬਲ ਨਾਲ ਪਿਆਰ ਦਾ ਇਜ਼ਹਾਰ ਕਰਨਾ ਪਿਆ ਮਹਿੰਗਾ, ਹੋਈ ਖਾਤਿਰਦਾਰੀ
NEXT STORY