ਅੰਮ੍ਰਿਤਸਰ (ਸੁਮਿਤ ਖੰਨਾ) : ਸ੍ਰੀ ਹਰਿਮੰਦਰ ਸਾਹਿਬ 'ਚ ਆਉਣ ਵਾਲੀ ਸੰਗਤ ਨੂੰ ਆਪਣਾ ਨਿਸ਼ਾਨਾ ਬਣਾ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਐੱਸ. ਜੀ. ਪੀ. ਸੀ. ਦੇ ਇਕ ਮੁਲਾਜ਼ਮ ਨੂੰ ਪੁਲਸ ਨੇ ਕਾਬੂ ਕੀਤਾ ਹੈ। ਪੁਲਸ ਮੁਤਾਬਕ ਰਾਜਿੰਦਰ ਸਿੰਘ ਨਾਂ ਦਾ ਇਹ ਸੇਵਾਦਾਰ ਗੁਰਦੁਆਰਾ ਪਿੱਪਲੀ ਸਾਹਿਬ 'ਚ ਸੇਵਾ ਕਰਦਾ ਸੀ ਜੋ ਆਪਣੇ ਗਿਰੋਹ ਨਾਲ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਤੇ ਗੁਰੂਘਰ ਦੇ ਸਰੋਵਰ 'ਚ ਇਸ਼ਨਾਨ ਕਰ ਰਹੇ ਬੈਂਕ ਦੇ ਰਿਟਾਇਰਡ ਮੈਨੇਜਰ ਦਾ ਪਰਸ ਚੋਰੀ ਕਰਨ ਲੱਗਾ, ਜਿਸ ਨੂੰ ਮੌਕੇ 'ਤੇ ਮੌਜੂਦ ਸੇਵਾਦਾਰਾਂ ਅਤੇ ਸੰਗਤ ਵਲੋਂ ਰੰਗੇ ਹੱਥੀ ਕਾਬੂ ਕਰ ਲਿਆ ਗਿਆ, ਜਿਸ ਤੋਂ ਬਾਅਦ ਇਸ ਚੋਰ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਜਿੰਦਰ ਸਿੰਘ ਸ੍ਰੀ ਹਰਿਮੰਦਰ ਸਾਹਿਬ 'ਚ ਹੀ ਬਤੌਰ ਸੇਵਾਦਾਰ ਕੰਮ ਕਰਦਾ ਸੀ, ਜਿਥੇ ਸੰਗਤ ਦਾ ਸਾਮਾਨ ਚੋਰੀ ਕਰਦਿਆਂ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਘਟਨਾ ਦੇ ਕੁਝ ਸਮਾਂ ਬੀਤ ਜਾਣ ਪਿੱਛੋਂ ਉਸ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਪਰ ਉਸ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਥਾਂ ਗੁਰਦੁਆਰਾ ਸ੍ਰੀ ਪਿੱਪਲੀ ਸਾਹਿਬ 'ਚ ਬਤੌਰ ਸੇਵਾਦਾਰ ਤਾਇਨਾਤ ਕਰ ਦਿੱਤਾ ਗਿਆ ਸੀ। ਫਿਲਹਾਲ ਪੁਲਸ ਵਲੋਂ ਰਾਜਿੰਦਰ ਸਿੰਘ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਦੇ ਹੋਰ ਸਾਥੀਆਂ ਦਾ ਪਤਾ ਲਗਾਇਆ ਜਾ ਸਕੇ।
ਬਿੱਟੂ ਕਤਲ ਕਾਂਡ : ਅਦਾਲਤ ਨੇ ਪੰਜ ਮੁਲਜ਼ਮਾਂ ਨੂੰ 12 ਦਿਨਾਂ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ
NEXT STORY