ਅੰਮ੍ਰਿਤਸਰ : ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99ਵਾਂ ਸਥਾਪਨਾ ਦਿਵਸ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ 'ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਤੋਂ ਇਲਾਵਾ ਕਈ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ ਗਈ। ਇਸ ਸਮਾਗਮ ਮੌਕੇ ਸਿੱਖ ਕੌਮ ਅਤੇ ਕਮੇਟੀ ਵਿਚ ਚੰਗੀ ਭੂਮਿਕਾ ਨਿਭਾਉਣ ਮੁਲਾਜ਼ਮਾਂ ਨੂੰ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਮਹਾਨ ਸਿੱਖ ਸੰਸਥਾ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਐੱਸ. ਜੀ. ਪੀ. ਸੀ. ਵਲੋਂ ਹਮੇਸ਼ਾ ਧਰਮ ਦੀ ਰਾਖੀ ਕੀਤੀ ਗਈ ਹੈ। ਲੌਂਗੋਵਾਲ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਲਈ ਐੱਸ. ਜੀ. ਪੀ. ਸੀ. ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲੌਂਗੋਵਾਲ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਦੇ ਇਜਲਾਸ ਵਿਚ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜਿਹੜੀ ਸਿੱਖ ਪੰਥ 'ਚ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਕੰਮ ਕਰੇਗੀ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗੰ੍ਰਥੀ ਗਿਆਨੀ ਜਗਤਾਰ ਸਿੰਘ, ਮੈਂਬਰ ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ ਸਮੇਤ ਸਮੂਹ ਅਧਿਕਾਰੀ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।
ਵਿਧਾਇਕ ਘੁਬਾਇਆ ਤੇ ਮਹਿਲਾ SHO ਮਾਮਲੇ 'ਤੇ ਜਾਣੋ ਕੀ ਬੋਲੇ ਭਗਵੰਤ ਮਾਨ (ਵੀਡੀਓ)
NEXT STORY