ਅੰਮ੍ਰਿਤਸਰ (ਸੁਮਿਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਧਿਕਾਰੀਆਂ ਦੀ ਚੋਣ ਨੂੰ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਕੀਤੀ ਜਾਵੇਗੀ। ਇਸ ਦਾ ਫੈਸਲਾ ਅੱਜ ਹੋਈ ਐੱਸ. ਜੀ. ਪੀ. ਸੀ. ਦੀ ਅੰਤਰਿਮ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਜੀ. ਪੀ. ਸੀ. ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਨੇ ਦੱਸਿਆ ਕਿ ਐੱਸ. ਜੀ. ਪੀ. ਸੀ. ਦੀ ਅੱਜ ਹੀ ਅੰਤਰਿਮ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ ਕਿ ਨਵੇਂ ਪ੍ਰਧਾਨ ਦੀ ਚੋਣ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਕੀਤੀ ਜਾਵੇਗੀ, ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਹੋਰ ਅਧਿਕਾਰੀਆਂ ਵੀ ਚੁਣੇ ਜਾਣਗੇ।
550 ਸਾਲਾ ਸਮਾਗਮਾ 'ਤੇ ਵੱਖਰੀ ਸਟੇਜ ਦੇ ਮਾਮਲੇ 'ਤੇ ਭਾਈ ਲੌਂਗੋਵਾਲ ਨੇ ਆਖਿਆ ਕਿ ਐੱਸ. ਜੀ. ਪੀ. ਸੀ. ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ 'ਤੇ ਹੀ ਆਪਣੀ ਸਟੇਜ ਲਗਾਈ ਹੈ ਅਤੇ ਸਮੁੱਚਾ ਸਿੱਖ ਪੰਥ ਵੀ ਇਸੇ ਸਟੇਜ 'ਤੇ ਇਕੱਤਰ ਹੋਵੇਗਾ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਇਸੇ ਸਟੇਜ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਵੇ। ਲੌਂਗੋਵਾਲ ਨੇ ਆਖਿਆ ਕਿ 11 ਤਾਰੀਕ ਨੂੰ ਹੋਣ ਵਾਲੇ ਸਮਾਗਮਾਂ 'ਚ ਇਸੇ ਸਟੇਜ 'ਤੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਿਰਕਤ ਕਰਨਗੇ ਜਦਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਤਾਰੀਕ ਨੂੰ ਉਦਘਾਟਨੀ ਸਮਾਗਮ 'ਚ ਸ਼ਾਮਲ ਹੋਣਗੇ।
ਵੀਡੀਓ 'ਚ ਦੇਖੋ ਕੌਂਸਲਰ ਵਿਜੇ ਕੁਮਾਰ ਨੇ ਕਿਉਂ ਕੀਤਾ ਅਜਿਹਾ ਅਨੋਖਾ ਪ੍ਰਦਰਸ਼ਨ
NEXT STORY