ਝਬਾਲ/ ਬੀੜ ਸਾਹਿਬ (ਲਾਲੂਘੁੰਮਣ, ਬਖਤਾਵਰ, ਭਾਟੀਆ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਬੀੜ ਬਾਬਾ ਬੁੱਢਾ ਜੀ ਸਾਹਿਬ ਵਿਖੇ 5,6 ਅਤੇ 7 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਸੋਮਵਾਰ ਨੂੰ ਗੁਰਦੁਆਰਾ ਬੀੜ ਸਾਹਿਬ ਦੇ ਲੰਗਰ ਹਾਲ ਦੀ ਉਪਰਲੀ ਮੰਜ਼ਿਲ 'ਤੇ ਮੀਟਿੰਗ ਅਯੋਜਿਤ ਕੀਤੀ ਗਈ। ਮੈਨੇਜਰ ਗੁਰਦੁਆਰਾ ਬੀੜ ਸਾਹਿਬ ਭਾਈ ਜਸਪਾਲ ਸਿੰਘ ਢੱਡੇ ਦੀ ਅਗਵਾਈ ਹੇਠ ਰੱਖੀ ਗਈ ਇਸ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਹਿਬਾਨਾਂ ਸਮੇਤ ਇਲਾਕੇ ਭਰ ਦੀਆਂ ਕਈ ਰਾਜਸੀ, ਧਰਮਿਕ, ਸਮਾਜ ਸੇਵੀ ਸਖਸ਼ੀਅਤਾਂ ਅਤੇ ਸਭਾ ਸੁਸਾਇਟੀਆਂ ਦੇ ਨੁਮਾਂਇੰਦੇ ਪਹੁੰਚੇ। ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਭਾਈ ਮਨਜੀਤ ਸਿੰਘ ਭੂਰੇ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਬਾਵਾ ਸਿੰਘ ਗੁਮਾਨਪੁਰਾ ਅਤੇ ਸਾਬਕਾ ਮੈਂਬਰ ਸ੍ਰੋ. ਕਮੇਟੀ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੇ ਕਿਹਾ ਕਿ ਮੇਲੇ ਦੌਰਾਂਨ ਸੱਜਣ ਵਾਲੇ ਦੀਵਾਨਾਂ 'ਚ ਨਾਮਵਰ ਢਾਡੀ, ਕਵਿਸਰ ਅਤੇ ਕਥਾ ਵਾਚਕ ਜਥੇ ਲਗਾਏ ਜਾਣਗੇ, ਬਾਹਰੋਂ ਆਉਣ ਵਾਲੀਆਂ ਸੰਗਤਾਂ ਦੇ ਠਹਿਰਾਉ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਟ੍ਰੈਫਿਕ ਬਹਾਲ ਰੱਖਣ ਲਈ ਰੋਡ ਪਲਾਨ ਬਣਾਏ ਜਾਣਗੇ ਅਤੇ ਮੇਲੇ ਦੀ ਸਮਾਪਤੀ ਉਪਰੰਤ ਅੰਤਰਰਾਸ਼ਟਰੀ ਕਬੱਡੀ ਟੀਮਾਂ ਵਿਚਾਲੇ ਮੈਚ ਕਰਵਾਏ ਜਾਣਗੇ। ਇਸ ਮੌਕੇ ਅੰਤ੍ਰਿਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਬਲਵਿੰਦਰ ਸਿੰਘ ਵੇਂਈਪੂਈ ਅਤੇ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਹੈੱਡ ਗ੍ਰੰਥੀ ਗੁ. ਬੀੜ ਨੇ ਆਪਣੇ-ਆਪਣੇ ਵਿਚਾਰ ਰੱਖਦਿਆਂ ਮੇਲੇ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੇ ਹਵਾਲੇ ਦਿੱਤੇ। ਇਸ ਮੌਕੇ ਸ੍ਰੋਮਣੀ ਕਮੇਟੀ ਦੀ ਜਾਇਦਾਦ ਸਬ ਕਮੇਟੀ ਦੇ ਨੁਮਾਂਇੰਦੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਜਦੋਂ ਕਿ ਇਸ ਮੌਕੇ ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਸੰਤ ਸ਼ਮਸ਼ੇਰ ਸਿੰਘ ਕਾਰਸੇਵਾ ਵਾਲੇ, ਪਹਿਲਵਾਨ ਨਰਿੰਦਰ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਇਲਾਕੇ ਭਰ ਦੀਆਂ ਪੰਚਾਇਤਾਂ ਦੇ ਪੰਚ, ਸਰਪੰਚ, ਚੇਅਰਮੈਨ, ਸਾਬਕਾ ਚੇਅਰਮੈਨ ਅਤੇ ਮੋਹਤਬਾਰ ਵਿਅਕਤੀ ਹਾਜ਼ਰ ਸਨ। ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਮੈਨੇਜਰ ਭਾਈ ਜਸਪਾਲ ਸਿੰਘ ਢੱਡੇ ਨੇ ਦੱਸਿਆ ਕਿ ਬਘਿਆੜੀ ਪੁੱਲ ਤੋਂ ਗੁਰਦੁਆਰਾ ਬੀੜ ਸਾਹਿਬ ਤੱਕ ਪੁੱਜਦੀ ਸੜਕ 'ਤੇ ਫਲੱਡ ਲਾਇਟਾਂ ਲਗਾ ਦਿੱਤੀਆਂ ਗਈਆਂ ਹਨ ਅਤੇ ਅਗਲੇ ਮੇਲੇ ਤੱਕ ਗੁਰਦੁਆਰਾ ਸਾਹਿਬ ਤੋਂ ਮੀਆਂਪੁਰ ਤੱਕ ਸੜਕ 'ਤੇ ਲਾਇਟਾਂ ਲਗਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ•ਾਂ ਨੇ ਪੁਲਸ ਪ੍ਰਸ਼ਾਸਨ ਤੋਂ ਮੇਲੇ ਨੂੰ ਸੁਚੱਜੇ ਢੰਗ ਨਾਲ ਨਿਰਵਿਘਣ ਨੇਪੜੇ ਚੜਾਉਣ ਲਈ ਸਹਿਯੋਗ ਦੀ ਮੰਗ ਕਰਦਿਆਂ ਤਿੰਨ ਦਿਨ ਰਾਤ ਸਮੇਂ ਪੁਲਿਸ ਮੁਲਾਜਮਾਂ ਦੀ ਵਿਸ਼ੇਸ਼ ਫੋਰਸ ਲਗਾਉਣ ਦੀ ਮੰਗ ਕੀਤੀ।
ਬੱਧਨੀ ਕਲਾਂ 'ਚ ਮੋਟਰ ਸਾਈਕਲ ਚੋਰੀ ਕਰਕੇ ਵੇਚਣ ਵਾਲਾ ਗਿਰੋਹ ਕਾਬੂ
NEXT STORY