ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ 44ਵੇਂ ਪ੍ਰਧਾਨ ਬਣੇ। ਇਸ ਤੋਂ ਬਾਅਦ ਉਨ੍ਹਾਂ ਸਿੱਖ ਮਸਲਿਆਂ ’ਤੇ ‘ਜਗ ਬਾਣੀ’ ਦੇ ਪੱਤਰਕਾਰ ਸੁਮਿਤ ਖੰਨਾ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਮੈਂ ਲੰਬੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜਿਆ ਹੋਇਆ ਹਾਂ। ਗੁਰੂ ਦਾ ਸਿੱਖ ਹੋਣ ਦੇ ਨਾਤੇ ਬਹੁਤ ਸਾਰੀਆਂ ਸਮੱਸਿਆਵਾਂ ਅਤੇ ਮਸਲੇ ਵੀ ਹਨ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੱਸਿਆ ਕਿਉਂਕਿ ਇਨ੍ਹਾਂ ਨੇ ਸਮੁੱਚੀ ਸਿੱਖ ਕੌਮ ਦਾ ਦੁੱਖ-ਦਰਦ ਸਾਰੀਆਂ ਪੱਖਾਂ ਤੋਂ ਸ਼ੇਅਰ ਕਰਨਾ ਹੁੰਦਾ ਹੈ।
ਇਹ ਵੀ ਪੜ੍ਹੋ- ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਲਈ ਕਾਂਗਰਸ ਜ਼ਿੰਮੇਵਾਰ, ਕੈਪਟਨ ਅਮਰਿੰਦਰ ਸਿੰਘ ਨਹੀਂ: ਅਸ਼ਵਨੀ ਸ਼ਰਮਾ
ਬੇਅਦਬੀ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਈ ਲਾਅ ਬਾਈਂਡਿੰਗ ਫੋਰਸ ਨਹੀਂ, ਇਹ ਤਾਂ ਧਰਮ ਲਈ ਚੁਣੀ ਹੋਈ ਇਕ ਪਾਰਲੀਮੈਂਟ ਹੈ। ਉਨ੍ਹਾਂ ਕਿਹਾ ਕਿ ਸਜ਼ਾ ਦੇਣ ਦਾ ਅਧਿਕਾਰ ਸਾਨੂੰ ਨਹੀਂ ਹੈ, ਅਸੀਂ ਤਾਂ ਬਸ ਅਪੀਲ ਕਰ ਸਕਦੇ ਹਾਂ ਅਤੇ ਮਤੇ ਪਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅੱਜ ਵੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਬੇਅਦਬੀਆਂ 'ਤੇ ਉਮਰ ਕੈਦ ਦਾ ਪ੍ਰਬੰਧ ਕੀਤਾ ਜਾਵੇ।
ਇਹ ਵੀ ਪੜ੍ਹੋ- ਭਾਰਤ ਸਰਕਾਰ ਸਿੱਖ ਮਸਲਿਆਂ ਦਾ ਤਰਜੀਹੀ ਤੌਰ ’ਤੇ ਸਰਲੀਕਰਨ ਕਰੇ : ਐਡਵੋਕੇਟ ਧਾਮੀ
ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਗੱਦਾਰ ਪਾਰਟੀ ਕਹੇ ਜਾਣ ਦੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਕੁਰਬਾਨੀਆਂ ਨਹੀਂ ਭੁੱਲਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਗੱਦਾਰ ਕਹਿਣ ਵਾਲਿਆਂ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਮਾਰਨਾ ਚਾਹੀਦਾ ਹੈ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਟ ਕਰ ਕੇ ਦੱਸੋੋ
ਦਿੱਲੀ ਕਿਸਾਨ ਮੋਰਚੇ ’ਚ ਗੋਬਿੰਦਪੁਰਾ ਦੇ ਕਿਸਾਨ ਦੀ ਮੌਤ
NEXT STORY