ਮੋਗਾ (ਗੋਪੀ ਰਾਊਕੇ) : ਸ਼੍ਰੋਮਣੀ ਅਕਾਲੀ ਦਲ 'ਚੋਂ ਮਅੁੱਤਲ ਕੀਤੇ ਗਏ ਰਾਜ ਸਭਾ ਮੈਂਬਰ ਅਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੋਗਾ ਹਲਕੇ ਦੇ ਗੁਰਦੁਆਰਾ ਤੰਬੂ ਮਾਲ ਸਾਹਿਬ ਵਿਖੇ ਅਕਾਲੀ ਦਲ ਬਾਦਲ ਵਿਰੋਧੀ ਵਰਕਰਾਂ ਨੂੰ ਇਕ ਪਲੇਟਫਾਰਮ 'ਤੇ ਇਕੱਠਾ ਕੀਤਾ। ਢੀਂਡਸਾ ਨੇ ਕਿਹਾ ਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਸਲ ਲੀਹਾਂ 'ਤੇ ਲਿਆਉਣ ਲਈ ਇਹ ਸੰਘਰਸ਼ ਸ਼ੁਰੂ ਕੀਤਾ ਹੈ ਤਾਂ ਜੋ ਪਾਰਟੀ ਨੂੰ ਇਕ ਪਰਿਵਾਰ ਦੇ ਕਬਜ਼ੇ ਤੋਂ ਮੁਕਤ ਕੀਤਾ ਜਾ ਸਕੇ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਜੋ ਲੁੱਟ-ਖਸੁੱਟ ਹੋ ਰਹੀ ਹੈ, ਉਸਨੂੰ ਖ਼ਤਮ ਕਰਨ ਲਈ ਨਿਰੋਲ ਧਾਰਮਿਕ ਸੋਚ ਵਾਲੇ ਪੰਥਕ ਚਿਹਰਿਆਂ ਨੂੰ ਮੂਹਰੇ ਲਿਆਂਦਾ ਜਾਵੇਗਾ ਅਤੇ ਇਹ ਪੰਥਕ ਚਿਹਰੇ ਭਵਿੱਖ 'ਚ ਨਾ ਤਾਂ ਕੋਈ ਰਾਜਸੀ ਅਹੁਦਾ ਲੈਣਗੇ ਅਤੇ ਨਾ ਹੀ ਕੋਈ ਸਿਆਸੀ ਚੋਣ ਲੜਨਗੇ। ਢੀਂਡਸਾ ਨੇ ਕਿਹਾ ਕਿ ਜੋ ਲੋਕ ਅੱਜ ਮੈਨੂੰ ਨੂੰ ਸਵਾਲ ਕਰਦੇ ਹਨ ਕਿ ਉਨ੍ਹਾਂ ਦੀ ਪਾਰਟੀ ਤੇ ਪੰਜਾਬ ਲਈ ਕੀ ਕੁਰਬਾਨੀ ਹੈ, ਉਨ੍ਹਾ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਮੈਂ ਇਕੱਲਾ 1985 ਵਿਚ ਉਹ ਵਿਧਾਇਕ ਜਿਸ ਨੇ ਸਭ ਤੋਂ ਪਹਿਲਾਂ ਉਦੋਂ ਦੇ ਮੁੱਖ ਮੰਤਰੀ ਮਰਹੂਮ ਸੁਰਜੀਤ ਸਿੰਘ ਬਰਨਾਲਾ ਦਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪੁਲਸ ਫੋਰਸ ਲਿਜਾਣ ਦਾ ਡੱਟਵਾ ਵਿਰੋਧ ਕੀਤਾ ਸੀ।
ਉਨ੍ਹਾ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਉਨ੍ਹਾਂ ਸਿੱਖਾ 'ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਡੀ. ਜੀ. ਪੀ. ਸੁਮੇਧ ਸੈਣੀ ਦਾ ਤਬਾਦਲਾ ਕਰਵਾਉਣ ਵਿਚ ਵੀ ਮੋਹਰੀ ਭੂਮਿਕਾ ਅਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪੰਜਾਬ, ਪੰਥ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪਾਰਟੀ ਅੰਦਰ ਆਪਣੀ ਆਵਾਜ਼ ਬੁਲੰਦ ਕਰਦੇ ਰਹੇ ਪ੍ਰੰਤੂ ਹੁਣ ਜਦੋਂ ਸਿਰ ਤੋਂ ਪਾਣੀ ਲੰਘ ਗਿਆ ਹੈ ਤਾਂ ਉਨ੍ਹਾਂ ਆਪਣੇ ਅਹੁਦਿਆਂ ਦੀ ਪ੍ਰਵਾਹ ਕੀਤੇ ਬਿਨਾਂ ਸੱਚ ਦਾ ਸਾਥ ਦੇਣ ਲਈ 'ਝੰਡਾ' ਚੁੱਕ ਲਿਆ ਹੈ। ਉਨ੍ਹਾ ਕਿਹਾ ਕਿ ਉਹ ਪਾਰਟੀ ਵਿਚੋਂ ਤਾਨਾਸ਼ਾਹੀ ਨੂੰ ਖ਼ਤਮ ਕਰਨ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ।
ਨਰਿੰਦਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੀਤੀ ਜਾਵੇਗੀ ਹਰ ਸੰਭਵ ਮਦਦ : ਅਰੋੜਾ
NEXT STORY