ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵੱਲ ਪੂਰੀ ਦੁਨੀਆ ਦੀ ਟੇਕ ਲੱਗੀ ਹੋਈ ਹੈ। ਉਕਤ ਚੋਣ ਲੜਨ ਵਾਲਿਆਂ ਵਿਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਭ ਤੋਂ ਅੱਗੇ ਹਨ, ਕਿਉਂਕਿ ਮੌਜੂਦਾ ਪ੍ਰਧਾਨ ਹੋਣ ਕਰ ਕੇ ਬਾਕੀ ਉਮੀਦਵਾਰਾਂ ਦੇ ਮੁਕਾਬਲੇ ਉਨ੍ਹਾਂ ਦੀ ਲੋਕਪ੍ਰਿਯਤਾ ਵੱਧ ਹੈ। ਇਸ ਦੇ ਨਾਲ ਹੀ ਇਕ ਪਾਸੇ ਸੁਧਾਰ ਲਹਿਰ ਵਾਲੇ ਹਨ, ਜਿਨ੍ਹਾਂ ਦੀ ਅਗਵਾਈ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ ਆਦਿ ਸਮੇਤ ਸਮੂਹਿਕ ਲੀਡਰਸ਼ਿਪ ਕਰ ਰਹੀ ਹੈ। ਦੂਜੇ ਪਾਸੇ ਅਕਾਲੀ ਲੀਡਰਸ਼ਿਪ ਨੇ ਸਾਰੀ ਜ਼ਿੰਮੇਵਾਰੀ ਐਡਵੋਕੇਟ ਧਾਮੀ ’ਤੇ ਪਾਈ ਹੋਈ ਹੈ, ਜੋ ਇਹ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।
ਇਹ ਵੀ ਪੜ੍ਹੋ - ਦੀਵਾਲੀ ਤੋਂ ਪਹਿਲਾਂ CM ਨੇ ਕਰ 'ਤਾ ਅਲਰਟ ਜਾਰੀ, ਕਿਹਾ-ਕੁਝ ਵੀ ਹੋ ਸਕਦੈ
ਦੱਸ ਦੇਈਏ ਕਿ ਇਕ ਪਾਸੇ ਜਿੱਥੇ ਵਿਰੋਧੀ ਧਿਰ ਸਿਰਫ਼ ਅਕਾਲੀ ਦਲ ਦੇ ਖ਼ਿਲਾਫ਼ ਪ੍ਰਚਾਰ ਕਰ ਕੇ ਮੈਂਬਰਾਂ ਕੋਲੋਂ ਵੋਟਾਂ ਮੰਗ ਰਹੀ ਹੈ, ਉਥੇ ਹੀ ਧਾਮੀ ਆਪਣੇ ਕੀਤੇ ਕੰਮ ਦੱਸ ਕੇ ਮੈਂਬਰਾਂ ਨੂੰ ਨਾਲ ਜੋੜ ਰਹੇ ਹਨ। ਸਭ ਤੋਂ ਵੱਡੀ ਗੱਲ ਇਹ ਕਹੀ ਜਾ ਰਹੀ ਹੈ ਕਿ ਐਡਵੋਕੇਟ ਧਾਮੀ ਪਰਿਵਾਰਵਾਦ ਦੀ ਰਾਜਨੀਤੀ ਤੋਂ ਕੋਹਾਂ ਦੂਰ ਹਨ। ਐਡਵੋਕੇਟ ਧਾਮੀ ਦੇ ਕਾਰਜਕਾਲ ਦੌਰਾਨ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬਘਰ ਵਿਚ ਸਥਾਪਿਤ ਕਾਰਵਾਈਆਂ ਗਈਆਂ। ਉਨ੍ਹਾਂ ਹਮੇਸ਼ਾ ਪੰਥ ਦੀ ਗੱਲ ਕੀਤੀ ਤੇ ਪੰਥ ਲਈ ਵਿਰੋਧੀਆਂ ਨਾਲ ਦਸਤ ਪੰਜਾ ਲਿਆ। ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿਚ ਮੈਂਬਰਾਂ ਦੀ ਕੁੱਲ ਗਿਣਤੀ ਇਸ ਪ੍ਰਕਾਰ ਹੈ। ਸ਼੍ਰੋਮਣੀ ਕਮੇਟੀ ਦੇ ਹਾਊਸ ਵਿਚ 170 ਮੈਂਬਰ ਸਿੱਧੇ ਤੌਰ ’ਤੇ ਚੁਣ ਕੇ ਆਉਂਦੇ ਹਨ।
ਇਹ ਵੀ ਪੜ੍ਹੋ - ਵੱਡੀ ਖ਼ਬਰ : 10 ਵੱਡੇ ਹੋਟਲਾਂ 'ਚ ਬੰਬ, ਤੁਰੰਤ ਕਰਵਾਏ ਖਾਲੀ
15 ਮੈਂਬਰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚੋਂ ਨਾਮਜ਼ਦ ਕੀਤੇ ਜਾਂਦੇ ਹਨ। ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਹਾਊਸ ਦੇ ਮੈਂਬਰ ਹੁੰਦੇ ਹਨ ਪਰ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰਦੇ। ਮੌਜੂਦਾ ਹਾਊਸ ਦੇ ਕੁੱਲ ਮੈਂਬਰ 148 ਦੇ ਕਰੀਬ ਹਨ। ਦੋ ਮੈਂਬਰਾਂ ਕਰਨੈਲ ਸਿੰਘ ਪੰਜੋਲੀ ਅਤੇ ਹਰਦੇਵ ਸਿੰਘ ਰੋਗਲਾ ਇਸ ਵਾਰ ਵੋਟ ਦੀ ਵਰਤੋਂ ਨਹੀਂ ਕਰ ਸਕਣਗੇ। ਇਨ੍ਹਾਂ ਬਾਕੀ 146 ਮੈਂਬਰਾਂ ’ਚੋਂ 6 ਦੇ ਕਰੀਬ ਮੈਂਬਰ ਵਿਦੇਸ਼ ਵਿਚ ਹਨ। ਕੁੱਲ ਬਚੇ 140 ਮੈਂਬਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਨਗੇ। ਸਾਲ 2022 ਦੇ ਇਜਲਾਸ ਵਿਚ ਐਡਵੋਕੇਟ ਧਾਮੀ ਨੂੰ 104 ਵੋਟਾਂ ਪ੍ਰਾਪਤ ਹੋਈਆਂ ਸਨ, ਜਦਕਿ ਵਿਰੋਧ ਵਿਚ ਖੜੀ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ 45 ਵੋਟਾਂ ਮਿਲੀਆਂ ਸਨ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਬੀਬੀ ਧੜਾ 50 ਤੋਂ 55 ਦੇ ਕਰੀਬ ਵੋਟਾਂ ਲੈ ਸਕਦਾ ਹੈ ਤੇ ਐਡਵੋਕੇਟ ਧਾਮੀ 85 ਤੋਂ 90 ਦੇ ਆਸ-ਪਾਸ ਤੋਂ ਵੱਧ ਵੋਟਾਂ ਲੈ ਸਕਦੇ ਹਨ।
ਇਹ ਵੀ ਪੜ੍ਹੋ - ਵੱਡੀ ਵਾਰਦਾਤ: 100 ਰੁਪਏ ਕਾਰਨ ਲੈ ਲਈ ਦੋਸਤ ਦੀ ਜਾਨ, ਫੋਨ ਕਰ ਘਰ ਸੱਦਿਆ ਤੇ ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ’ਚ ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਤਿਉਹਾਰਾਂ ਮੌਕੇ ਫਿੱਕਾ ਪਿਆ ਕਾਰੋਬਾਰ, ਦੁਕਾਨਾਂ ’ਚ ਘਟੇ ਗਾਹਕ
NEXT STORY