ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਨਵੇਂ ਅਕਾਲੀ ਦਲ ‘ਤੇ ਕੜਾ ਨਿਸ਼ਾਨਾ ਸਾਧਿਆ ਹੈ। ਪ੍ਰਧਾਨ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਮਨਸ਼ਾ ਪੂਰੀ ਹੋ ਗਈ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਕਿਸੇ ਨਾ ਕਿਸੇ ਤਰ੍ਹਾਂ ਸਾਰੀਆਂ ਗਤੀਵਿਧੀਆਂ ਇਕ ਦੂਜੇ ਨਾਲ ਜੁੜੀਆਂ ਹੋਈਆਂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਬਿਆਸ ਦਰਿਆ ਨਾਲ ਲੱਗਦੇ ਹੇਠਲੇ ਪਿੰਡਾਂ ’ਚ ਟੀਮਾਂ ਤਾਇਨਾਤ
ਉਨ੍ਹਾਂ ਦੱਸਿਆ ਕਿ ਪ੍ਰਧਾਨਗੀ ਦਾ ਏਜੰਡਾ ਪਹਿਲਾਂ ਹੀ ਤੈਅ ਸੀ ਅਤੇ ਸੁਰਜੀਤ ਸਿੰਘ ਰੱਖੜਾ ਨੇ ਇਕ ਦਿਨ ਪਹਿਲਾਂ ਹੀ ਇਸ ਗੱਲ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਨਾਲ ਪ੍ਰਧਾਨ ਧਾਮੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਮੌਜੂਦਾ ਤੱਕੜੀ ਵਾਲੇ ਅਕਾਲੀ ਦਲ ਨੂੰ ਹੀ ਮਨਤਾ ਪ੍ਰਾਪਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਹ SGPC ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਕਿਸੇ ਵੀ ਚੁਣੌਤੀ ਦਾ ਸਾਮਨਾ ਕਰਨ ਲਈ ਮਜ਼ਬੂਤ ਹਨ। ਧਾਮੀ ਦੇ ਇਸ ਬਿਆਨ ਨੇ ਅਕਾਲੀ ਦਲ ਵਿੱਚ ਹੋ ਰਹੇ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ
ਸ਼੍ਰੋਮਣੀ ਕਮੇਟੀ ਵੱਲੋਂ 350ਵੇਂ ਸ਼ਹੀਦੀ ਸਮਾਗਮ ਲਈ ਪ੍ਰੋਗਰਾਮ ਦਾ ਐਲਾਨ
ਗੁਰੂ ਤੇਗ ਬਹਾਦਰ ਜੀ ਦੀ 350 ਵਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਤਾਬਦੀ ਨਗਰ ਕੀਰਤਨ ਅਪ੍ਰੈਲ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਇਸ ਨੂੰ ਵਿਸ਼ਾਲ ਤੌਰ ‘ਤੇ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਹੋਈ ਹੈ ਅਤੇ 21 ਅਗਸਤ 2025 ਨੂੰ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਇਸ ਦੀ ਅਰੰਭਤਾ ਹੋਵੇਗੀ।
ਇਹ ਵੀ ਪੜ੍ਹੋ- ਪ੍ਰਧਾਨ ਬਣਨ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦੇ ਬੋਲ: 'ਸ਼੍ਰੋਮਣੀ ਕਮੇਟੀ ਸਣੇ ਚੋਣ ਨਿਸ਼ਾਨ ਤੇ ਦਫ਼ਤਰ ਵੀ ਲਵਾਂਗੇ'
20 ਅਗਸਤ ਤੋਂ ਸ਼ਾਮ ਦੀਆਂ ਸੇਵਾਵਾਂ ਸ਼ੁਰੂ ਹੋਣਗੀਆਂ ਅਤੇ 21 ਅਗਸਤ ਨੂੰ ਅਰਦਾਸ ਕਰਕੇ ਨਗਰ ਕੀਰਤਨ ਸ਼ੁਰੂ ਹੋ ਜਾਵੇਗਾ। ਇਸ ਵਿਸ਼ਾਲ ਨਗਰ ਕੀਰਤਨ ਦੇਸ਼ ਦੇ 20 ਸੂਬਿਆਂ ਤੋਂ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਮਾਪਤ ਹੋਵੇਗਾ।
ਸ਼ਹੀਦੀ ਦਿਹਾੜੇ ‘ਤੇ ਨਗਰ ਕੀਰਤਨ ਨਾਲ-ਨਾਲ ਕੀਰਤਨ ਵੀ ਕੀਤਾ ਜਾਵੇਗਾ ਜਾਣਗੀਆਂ। ਹਰਜਿੰਦਰ ਸਿੰਘ ਧਾਮੀ ਨੇ ਉਮੀਦ ਜਤਾਈ ਕਿ ਇਸ ਧਾਰਮਿਕ ਕਾਰਜ ਵਿੱਚ ਹੋਰ ਧਰਮਾਂ ਦੇ ਲੋਕ ਵੀ ਵੱਧ ਚੜ੍ਹ ਕੇ ਯੋਗਦਾਨ ਪਾਉਣਗੇ। ਜੰਮੂ ਤੋਂ ਵੀ ਨਗਰ ਕੀਰਤਨ ਸ਼ੁਰੂ ਹੋਵੇਗਾ ਜੋ ਆਖ਼ਰਕਾਰ ਸ੍ਰੀ ਅਨੰਦਪੁਰ ਸਾਹਿਬ ‘ਤੇ ਸਮਾਪਤ ਹੋਵੇਗਾ। ਇਸ ਤੋਂ ਇਲਾਵਾ ਦਿੱਲੀ ਤੋਂ ਵੀ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਤੋਂ ਸ਼ੁਰੂ ਹੋ ਕੇ ਅਨੰਦਪੁਰ ਸਾਹਿਬ ਤੱਕ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਿੰਡ ਛੀਨੀਵਾਲ ਕਲਾਂ ਦੀ ਹੋਣਹਾਰ ਲੜਕੀ ਪਰਨੀਤ ਕੌਰ ਦੀ ਸੜਕ ਹਾਦਸੇ 'ਚ ਮੌਤ
NEXT STORY