ਅੰਮ੍ਰਿਤਸਰ (ਜ. ਬ.) : ਪਹਿਲਾਂ ਤੋਂ ਹੀ ਕਈ ਤਰ੍ਹਾਂ ਦੇ ਵਿਵਾਦਾਂ 'ਚ ਘਿਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਿਛਲੇ ਇਕ ਸਾਲ ਦੌਰਾਨ ਤੱਤਕਾਲੀ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵੱਲੋਂ ਭਰਤੀ ਕੀਤੇ ਗਏ 523 ਮੁਲਾਜ਼ਮਾਂ ਨੂੰ ਪੱਤਰ ਲਿਖ ਕੇ ਨੌਕਰੀ ਤੋਂ ਫਾਰਗ ਕਰ ਦਿੱਤਾ ਹੈ, ਜਿਸ ਕਾਰਨ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ 'ਚ ਆਉਣ ਵਾਲੇ ਸਮੇਂ 'ਚ ਜਵਾਰਭਾਟਾ ਆ ਸਕਦਾ ਹੈ, ਜਿਸ ਨਾਲ ਅਕਾਲੀ ਦਲ ਬਾਦਲ ਲਈ ਨਵੀਂ ਸਿਰਦਰਦੀ ਪੈਦਾ ਹੋ ਸਕਦੀ ਹੈ। ਪਿਛਲੇ ਕਈ ਦਿਨਾਂ ਤੋਂ ਸ਼੍ਰੋਮਣੀ ਕਮੇਟੀ ਵਿਚ ਇਕ ਤਰ੍ਹਾਂ ਖਾਨਾਜੰਗੀ ਸ਼ੁਰੂ ਹੋਈ ਪਈ ਸੀ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਹਿਲੀ ਕਾਰਜਕਾਰੀ ਕਮੇਟੀ ਦੀ ਮੀਟਿੰਗ 'ਚ ਹੀ ਸੰਕੇਤ ਦੇਣੇ ਸ਼ੁਰੂ ਕਰ ਦਿੱਤੇ ਸਨ ਕਿ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਸਮੇਂ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀ ਗਈ ਭਰਤੀ ਰੱਦ ਹੋ ਸਕਦੀ ਹੈ।
ਦੂਸਰੀ ਕਾਰਜਕਾਰੀ ਮੀਟਿੰਗ ਵਿਚ ਇਸ ਬਾਰੇ ਫੈਸਲਾ ਲੈ ਲਿਆ ਗਿਆ ਸੀ ਪਰ ਕਾਰਵਾਈ ਕੋਈ ਨਹੀਂ ਕੀਤੀ ਸੀ। ਕੁਝ ਵੱਡੇ ਕੱਦ ਵਾਲੇ ਭਰਤੀ ਕੀਤੇ ਅਧਿਕਾਰੀ ਸਮੇਂ ਦੀ ਨਜ਼ਾਕਤ ਨੂੰ ਪਛਾਣਦੇ ਹੋਏ ਪਹਿਲਾਂ ਹੀ ਅਸਤੀਫਾ ਦੇ ਗਏ ਸਨ ਪਰ ਅੱਜ 523 ਮੁਲਾਜ਼ਮਾਂ ਨੂੰ ਪੱਤਰ ਜਾਰੀ ਕਰ ਕੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ, ਜਿਨ੍ਹਾਂ ਨੂੰ ਦੁਬਾਰਾ ਭਰਤੀ ਕਰ ਲਿਜਾਣ ਦਾ ਲਾਰਾ ਲਾ ਦਿੱਤਾ ਗਿਆ ਹੈ ਤਾਂ ਕਿ ਉਹ ਅਦਾਲਤ ਦਾ ਸਹਾਰਾ ਨਾ ਲੈ ਸਕਣ।
ਅਣਪਛਾਤਿਆਂ ਵੱਲੋਂ ਹਵਾਈ ਫਾਇਰਿੰਗ, ਲੋਕਾਂ 'ਚ ਦਹਿਸ਼ਤ
NEXT STORY