ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੇ ਆਗੂਆਂ ਵਿਚਾਲੇ ਚੰਡੀਗੜ੍ਹ ਵਿਚ ਹੋਈ ਮੀਟਿੰਗ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੰਜ ਕੱਸਿਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਸਾਹਬ ਕੱਲ੍ਹ ਹੋਣ ਵਾਲੇ ਇਜਲਾਸ ਲਈ ਚੰਡੀਗੜ੍ਹ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ’ਚ ਤਲਬ। ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਉਥੇ ਮੌਜੂਦ ਹਨ। ਬੰਦ ਕਮਰਾ ਮੀਟਿੰਗ ਜਾਰੀ ਹੈ। ਬਾਦਲ ਪਰਿਵਾਰ ਵਲੋਂ ਕਰਿਆ ਕਰਾਇਆ ਅਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ। ਕੱਲ੍ਹ ਤਾਂ ਸਿਰਫ ਪੜ੍ਹ ਕੇ ਹੀ ਸੁਣਾਇਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ, 20 ਜ਼ਿਲ੍ਹਿਆਂ ’ਚ ਹਾਲਤ ਹੋਰ ਵੀ ਮਾੜੀ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸਿੱਖ ਐਕਟ ਵਿਚ ਸੋਧ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਐੱਸ. ਜੀ. ਪੀ. ਸੀ ਵਿਚਾਲੇ ਟਕਰਾਅ ਵੱਧਦਾ ਜਾ ਰਿਹਾ ਹੈ। ਇਸ ਦਰਮਿਆਨ ਸ਼੍ਰੋਮਣੀ ਕਮੇਟੀ ਨੇ ਕੱਲ੍ਹ 26 ਜੂਨ ਨੂੰ ਜਨਰਲ ਇਜਲਾਸ ਸੱਦਿਆ ਹੈ ਅਤੇ ਇਸ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ ਕੀਤੀ ਗਈ ਹੈ। ਦੱਸਿਆ ਦਾ ਰਿਹਾ ਹੈ ਕਿ ਜਨਰਲ ਇਜਲਾਸ ਵਿਚ ਸਖ਼ਤ ਫੈਸਲੇ ਲਏ ਜਾ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਜਲਦੀ ਦਸਤਕ ਦੇ ਸਕਦੈ ਪ੍ਰੀ-ਮਾਨਸੂਨ, ਇਸ ਤਾਰੀਖ਼ ਤੋਂ ਭਾਰੀ ਮੀਂਹ ਦੀ ਸੰਭਾਵਨਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ
NEXT STORY