ਅੰਮ੍ਰਿਤਸਰ – ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪ ਮਾਮਲੇ ਵਿੱਚ ਬੀਤੇ ਦਿਨ ਦਰਜ ਕੀਤੀ ਐਫ਼.ਆਈ.ਆਰ. ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 11 ਦਸੰਬਰ ਨੂੰ ਤੁਰੰਤ ਬੁਲਾ ਲਈ ਹੈ, ਜਿਸ ਵਿੱਚ ਇਸ ਪੂਰੇ ਮਾਮਲੇ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਡੇਢ ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲਾਪਤਾ, ਕੀਤੀ ਜਾ ਰਹੀ ਭਾਲ
ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਿੰਘ ਸਾਹਿਬਾਨ ਦੇ ਆਦੇਸ਼ਾਂ ਤੋਂ ਬਾਅਦ ਐਸ.ਜੀ.ਪੀ.ਸੀ. ਵੱਲੋਂ ਆਪਣੇ ਪੱਧਰ ’ਤੇ ਪਹਿਲਾਂ ਹੀ ਜਾਂਚ ਕਰਕੇ ਸੰਬੰਧਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਨਾਲ ਜੁੜੇ ਮਾਮਲਿਆਂ ਨੂੰ ਸਭ ਤੋਂ ਵੱਧ ਗੰਭੀਰਤਾ ਨਾਲ ਲੈਂਦੀ ਹੈ ਅਤੇ ਕਿਸੇ ਵੀ ਲਾਪਰਵਾਹੀ ਨਾਲ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਚੋਣਾਂ ਤੋਂ ਪਹਿਲਾਂ ਮਘੀ ਸਿਆਸਤ, ਕਾਂਗਰਸ ਵੱਲੋਂ ਇਨ੍ਹਾਂ ਹਲਕਿਆਂ 'ਚ ਚੋਣਾਂ ਦਾ ਮੁਕੰਮਲ ਬਾਈਕਾਟ
ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ 16 ਸ਼੍ਰੋਮਣੀ ਕਮੇਟੀ ਕਰਮਚਾਰੀਆਂ ਅਤੇ ਅਧਿਕਾਰੀਆਂ ਵਿਰੁੱਧ ਐਫ਼.ਆਈ.ਆਰ. ਦਰਜ ਕੀਤੀ ਹੈ। ਹੁਣ ਅੰਤਰਿੰਗ ਕਮੇਟੀ ਦੀ 11 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਕਮੇਟੀ ਮੈਂਬਰ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਵਿਚਾਰ-ਵਿਮਰਸ਼ ਕਰਕੇ ਆਗਾਮੀ ਕਦਮ ਤੈਅ ਕਰਨਗੇ।
ਇਹ ਵੀ ਪੜ੍ਹੋ- ਹੁਣ ਉਹ ਦਿਨ ਦੂਰ ਨਹੀਂ ਜਦੋਂ ਪਠਾਨਕੋਟ ਸ਼ਹਿਰ ਦੋ ਹਿੱਸਿਆਂ ’ਚ ਵੰਡਿਆ ਜਾਵੇਗਾ! ਸਾਹਮਣੇ ਆਇਆ ਵੱਡਾ ਕਾਰਣ
ਸਾਵਧਾਨ! ਤੁਹਾਡੇ ਨਾਲ ਵੀ ਹੋ ਸਕਦੈ ਅਜਿਹਾ, ਮਿੰਟਾਂ 'ਚ ਉੱਡੇ ਕਰੋੜਾਂ ਰੁਪਏ, ਖੁੱਲ੍ਹੇ ਭੇਤ ਨੇ ਚੱਕਰਾਂ 'ਚ ਪਾਇਆ ਟੱਬਰ
NEXT STORY