ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਵੈੱਬ ਚੈਨਲ ਸ਼ੁਰੂ ਕੀਤਾ ਜਾ ਰਿਹਾ ਹੈ। ਚੈਨਲ ਦੀ ਸ਼ੁਰੂਆਤ 24 ਜੁਲਾਈ ਤੋਂ ਹੋ ਰਹੀ ਹੈ। ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨਵੇਂ ਵੈੱਬ ਚੈਨਲ ਦਾ ਨਾਂ ਬਦਲਣ ਦਾ ਫ਼ੈਸਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 68% ਪਰਿਵਾਰਾਂ ਨੇ ਟਮਾਟਰ ਖਾਣੇ ਕੀਤੇ ਬੰਦ, 300 ਫ਼ੀਸਦੀ ਤੋਂ ਜ਼ਿਆਦਾ ਵਧੀ ਕੀਮਤ ਨੇ ਕੀਤਾ ਮਜਬੂਰ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਵੈੱਬ ਚੈਨਲ ਦਾ ਨਾਂ "ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ" ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਚੈਨਲ ਦਾ ਨਾਂ "ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ" ਵਜੋਂ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ, ਪਰ ਸੰਗਤ ਦੇ ਸੁਝਾਵਾਂ ਮੁਤਾਬਕ ਹੁਣ ਵੈੱਬ ਚੈਨਲ ਦਾ ਨਾਂ ਤਬਦੀਲ ਕਰ ਦਿੱਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ
NEXT STORY