ਮੁੰਬਈ(ਸਰਬਜੀਤ)- ਕੰਗਨਾ ਰਣੌਤ ਨੂੰ ਦੀ ਫ਼ਿਲਮ ਕੱਲ ਯਾਨੀ 17 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ SGPC 'ਚ ਗੁੱਸਾ ਦੇਖਣ ਨੂੰ ਮਿਲ ਰਿਹਾ। ਉਨ੍ਹਾਂ ਨੇ ਫ਼ਿਲਮ 'ਤੇ ਬੈਨ ਲਗਾਉਣ ਦੀ ਮੰਗ ਕੀਤੀ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਇਹ ਪੰਜਾਬ ਦੇ ਥੀਏਟਰਾਂ ਵਿਚ ਲੱਗਦੀ ਹੈ ਤਾਂ ਸਿੱਖ ਜਗਤ ਅੰਦਰ ਰੋਸ ਅਤੇ ਰੋਹ ਪੈਦਾ ਹੋਵੇਗਾ, ਇਸ ਲਈ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ 'ਤੇ ਸੂਬੇ ਅੰਦਰ ਰੋਕ ਲਗਾਵੇ।
ਇਹ ਵੀ ਪੜ੍ਹੋ-ਖਤਰੇ ਤੋਂ ਬਾਹਰ ਸੈਫ਼! ICU 'ਚ ਕੀਤਾ ਗਿਆ ਸ਼ਿਫਟ
ਹਰਜਿੰਦਰ ਸਿੰਘ ਧਾਮੀ ਨੇ ਜੇਕਰ ਇਹ ਫ਼ਿਲਮ ਪੰਜਾਬ ਦੇ ਕਿਸੇ ਵੀ ਥੀਏਟਰ ਵਿਚ ਲੱਗੀ ਹੈ ਤਾਂ ਸ਼੍ਰੋਮਣੀ ਕਮੇਟੀ ਇਸ ਦਾ ਕਰੜਾ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਸਬੰਧ ਵਿੱਚ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਮੰਗ ਪੱਤਰ ਭੇਜੇ ਗਏ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਰਮਸਾਰ ਪੰਜਾਬ! ਘਰ 'ਚ ਇਕੱਲੀ ਕੁੜੀ ਨਾਲ 4 ਮੁੰਡਿਆਂ ਨੇ ਕੀਤਾ ਗਲਤ ਕੰਮ
NEXT STORY