ਅੰਮ੍ਰਿਤਸਰ(ਸਰਬਜੀਤ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।
ਇਹ ਵੀ ਪੜ੍ਹੋ- Diwali Bumper : ਕੁਝ ਪਲਾਂ 'ਚ ਹੋਣ ਵਾਲਾ ਵੱਡਾ ਧਮਾਲ, ਖੁੱਲ੍ਹ ਜਾਵੇਗੀ ਕਿਸੇ ਇਕ ਦੀ ਕਿਸਮਤ
ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਗੁਰਮੀਤ ਸਿੰਘ ਬੂਹ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ ਵੀ ਮੌਜੂਦ ਸਨ।
ਇਹ ਵੀ ਪੜ੍ਹੋ-  ਪੰਜਾਬ 'ਚ ਫੜੇ ਗਏ ਹਾਈਟੈਕ ਹਥਿਆਰ, DGP ਨੇ ਕੀਤਾ ਖੁਲਾਸਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਨਸਾ ਜ਼ਿਲ੍ਹੇ ਵਿਚ ਕਈ ਥਾਈਂ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦਾ ਐਨਕਾਊਂਟਰ
NEXT STORY