ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਵਿਧਾਇਕ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਹੱਕ 'ਚ ਨਿੱਤਰ ਆਏ ਹਨ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਹਿਲਾਂ ਤਾਂ ਅਕਾਲੀ ਫੂਲਕਾ ਸਾਹਿਬ ਨੂੰ ਸਨਮਾਨਿਤ ਕਰਨ ਦੀ ਗੱਲ ਕਰ ਰਹੇ ਸੀ ਅਤੇ ਹੁਣ ਗਿਰਗਿਟ ਵਾਂਗ ਰੰਗ ਬਦਲ ਰਹੇ ਹਨ। ਉਨ੍ਹਾਂ ਕਿਹਾ ਕਿ ਫੂਲਕਾ ਨੇ ਚੋਣਾਂ ਕਰਾਉਣ ਦਾ ਜੋ ਮੁੱਦਾ ਵਿਧਾਨ ਸਭਾ 'ਚ ਰੱਖਿਆ ਹੈ, ਇਹ ਲੋਕਤੰਤਰ ਦਾ ਅਧਿਕਾਰ ਹੈ, ਜੋ ਕਿ ਅਕਾਲੀਆਂ ਨੇ ਲੋਕਾਂ ਤੋਂ ਖੋਹਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਬਾਰੇ ਬੋਲਦਿਆਂ ਕਿਹਾ ਕਿ 3 ਸਾਲਾਂ ਤੋਂ ਇਹ ਚੋਣਾਂ ਰੋਕੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨਹੀਂ ਚਾਹੁੰਦੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਹੋਣ, ਇਸ ਲਈ ਅਕਾਲੀ ਸਰਕਾਰ ਦੇ ਸਮੇਂ ਵੀ ਇਹ ਚੋਣਾਂ ਨਹੀਂ ਹੋ ਸਕੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਪਣੇ ਗੁਰਦੁਆਰੇ ਸੰਭਾਲਣ ਦਾ ਪੂਰਾ ਹੱਕ ਹੈ। ਐੱਸ. ਜੀ. ਪੀ. ਸੀ. ਚੋਣਾਂ ਦੀ ਤਰੀਕ 'ਤੇ ਬੋਲਦਿਆਂ ਕੈਪਟਨ ਨੇ ਕਿਹਾ ਕਿ ਇਨ੍ਹਾਂ ਚੋਣਾਂ ਦਾ ਲੋਕ ਸਭਾ ਚੋਣਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਚੋਣਾਂ ਜਲਦੀ ਤੋਂ ਜਲਦੀ ਹੋਣੀਆਂ ਚਾਹੀਦੀਆਂ ਹਨ।
ਗੈਂਗਰੇਪ ਮਾਮਲੇ 'ਤੇ ਵੱਡੇ ਬਾਦਲ ਨੇ ਘੇਰੀ 'ਕੈਪਟਨ ਸਰਕਾਰ' (ਵੀਡੀਓ)
NEXT STORY