ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮਨੁੱਖਤਾ ਦੀ ਸੇਵਾ ਲਈ ਬਹੁਤ ਸਾਰੇ ਉਪਰਾਲੇ ਕਰ ਰਹੀ ਹੈ। ਕੋਰੋਨਾ ਤੋਂ ਪੀੜਤ ਮਰੀਜ਼ਾਂ ਲਈ ਪੰਜਾਬ ਵਿੱਚ ਕੋਵਿਡ ਕੇਅਰ ਸੈਂਟਰ ਸ਼ੁਰੂ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਹੁਣ ਲੋਕਾਂ ਨੂੰ ਕੋਰੋਨਾ ਵੈਕਸੀਨ ਮੁਫ਼ਤ ’ਚ ਲਗਵਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ 29 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਵਿਖੇ ਮੁਫ਼ਤ ਕੋਵੈਕਸੀਨ ਲਗਾਉਣ ਲਈ ਕੈਂਪ ਲਗਾ ਰਹੀ ਹੈ, ਜਿਸ ’ਚ ਵੱਡੀ ਗਿਣਤੀ ’ਚ ਲੋਕ ਆ ਸਕਦੇ ਹਨ।
ਪੜ੍ਹੋ ਇਹ ਵੀ ਖਬਰ - Breaking: ਤਰਨਤਾਰਨ ’ਚ ਗੈਂਗਵਾਰ, 2 ਨੌਜਵਾਨਾਂ ਨੂੰ ਗੋਲੀਆਂ ਨਾਲ ਭੁਨ੍ਹਿਆ, ਇਕ ਹੋਰ ਦੀ ਹਾਲਤ ਗੰਭੀਰ (ਤਸਵੀਰਾਂ)
ਪੜ੍ਹੋ ਇਹ ਵੀ ਖਬਰ - ਨਵਜੋਤ ਸਿੱਧੂ ਦੀ ਧੀ ਰਾਬੀਆ ਸਿੱਧੂ ਸਿਆਸਤ ’ਚ ਪੈਰ ਰੱਖਣ ਲਈ ਤਿਆਰ! ਚਰਚਾਵਾਂ ਜ਼ੋਰਾਂ-ਸ਼ੋਰਾਂ ’ਤੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਜਾਣਕਾਰੀ ਦਿੱਤੀ ਕਿ ਕੋਰੋਨਾ ਵੈਕਸੀਨ ਦਾ ਇਹ ਕੈਂਪ ਦੋ ਦਿਨ ਲੱਗੇਗਾ। ਇਸ ਕੈਂਪ ਲਈ ਸ਼੍ਰੋਮਣੀ ਕਮੇਟੀ ਵਲੋਂ 53 ਲੱਖ ਰੁਪਏ ਦੀ ਕੋ ਵੈਕਸੀਨ ਦੀ ਖ਼ਰੀਦ ਕੀਤੀ ਗਈ ਹੈ, ਜੋ ਲੋੜਵੰਦ ਲੋਕਾਂ ਨੂੰ ਮੁਫ਼ਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਜਿਉਂ - ਜਿਉਂ ਕੋਵੈਕਸੀਨ ਉਪਲਬਧ ਹੋਵੇਗੀ, ਉਹ ਇਸੇ ਤਰ੍ਹਾਂ ਮੁਫ਼ਤ ਕੋਵੈਕਸੀਨ ਕੈਂਪ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਲਗਾਉਣਗੇ। ਇਸ ਦਾ ਲੋਕਾਂ ਨੂੰ ਬਹੁਤ ਸਾਰਾ ਫ਼ਾਇਦਾ ਹੋਵੇਗਾ।
ਪੜ੍ਹੋ ਇਹ ਵੀ ਖਬਰ - 2 ਬੱਚਿਆਂ ਦੀ ਮਾਂ ਨਾਲ ਕਰਾਉਣਾ ਚਾਹੁੰਦਾ ਸੀ ਵਿਆਹ, ਇੰਝ ਕੀਤੀ ਆਪਣੀ ਜੀਵਨ ਲੀਲਾ ਖ਼ਤਮ
ਪਿੰਡ ਬਡਬਰ ਵਿਖੇ ਸਥਿਤ ਟੋਲਗੇਟ ’ਤੇ ਹੰਗਾਮਾ, ਧਰਨਾਕਾਰੀਆਂ 'ਤੇ ਚੜ੍ਹਾਈ ਤੇਜ਼ ਰਫ਼ਤਾਰ ਕਾਰ
NEXT STORY