Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    11:15:26 AM

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • heroin worth crores  punjab police  smuggler arrested

    ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ...

  • fluctuations in gold and silver prices  check the rates

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • SGPC ਦੇ ਜਨਰਲ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ

PUNJAB News Punjabi(ਪੰਜਾਬ)

SGPC ਦੇ ਜਨਰਲ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ, ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ

  • Edited By Rajwinder Kaur,
  • Updated: 30 Mar, 2021 06:46 PM
Amritsar
sgpc general budget session pass important resolutions
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਸਰੋਕਾਰਾਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ। ਬੀਬੀ ਜਗੀਰ ਕੌਰ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 1 ਮਈ 2021 ਨੂੰ ਮਨਾਏ ਜਾ ਰਹੇ 400 ਸਾਲਾ ਪ੍ਰਕਾਸ਼ ਗੁਰਪੁਰਬ ਸਬੰਧੀ ਯੂ.ਐੱਨ.ਓ. ਤੋਂ ਇਕ ਮਤੇ ਰਾਹੀਂ ਇਹ ਸਾਲ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਐਲਾਨ ਕਰਨ ਦੀ ਮੰਗ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਨੌਵੇਂ ਪਾਤਸ਼ਾਹ ਨੇ ਹਿੰਦੂ ਧਰਮ ਦੀ ਪ੍ਰੰਪਰਾਵਾਂ ਅਤੇ ਸਿਧਾਂਤਾਂ ਨਾਲ ਸਹਿਮਤ ਨਾ ਹੋਣ ਦੇ ਬਾਵਜੂਦ  ਜਬਰੀ ਧਰਮ ਤਬਦੀਲੀ ਦਾ ਵਿਰੋਧ ਕੀਤਾ ਅਤੇ ਸ਼ਹਾਦਤ ਦਿੱਤੀ। ਉਨ੍ਹਾਂ ਨੂੰ ਹਿੰਦ, ਧਰਮ ਅਤੇ ਸਮੁੱਚੀ ਸ੍ਰਿਸ਼ਟੀ ਦੀ ਚਾਦਰ ਹੋਣ ਦਾ ਮਾਣ ਹਾਸਲ ਹੈ। ਗੁਰੂ ਸਾਹਿਬ ਜੀ ਨੇ ਸ਼ਹਾਦਤ ਦੇ ਕੇ ਧਾਰਮਿਕ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਪੂਰਨੇ ਪਾਏ। ਇਸ ਲਈ ਗੁਰੂ ਸਾਹਿਬ ਜੀ ਦੀ ਇਸ ਦੇਣ ਨੂੰ ਵੇਖਦਿਆਂ ਉਨ੍ਹਾਂ ਦੇ 400 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2021 ਨੂੰ ਕੌਮਾਂਤਰੀ ਮਨੁੱਖੀ ਅਧਿਕਾਰ ਵਰ੍ਹੇ ਵਜੋਂ ਘੋਸ਼ਿਤ ਕੀਤਾ ਜਾਵੇ।

ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ’ਚ ਫਟਿਆ ‘ਕੋਰੋਨਾ ਬੰਬ’ : 44 ਮਹਿਲਾ ਕੈਦੀਆਂ ਦੀ ਰਿਪੋਰਟ ਆਈ ਪਾਜ਼ੇਟਿਵ

ਇਸ ਦੇ ਨਾਲ ਹੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਗੁਰੂ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ ਦੀ ਤਰਜ਼ ’ਤੇ ਗੁਰੂ ਸਾਹਿਬ ਜੀ ਦੀ ਅਦੁੱਤੀ ਯਾਦਗਾਰ ਬਣਾਈ ਜਾਵੇ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਉਨ੍ਹਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੱਕ ਸਮੁੱਚੇ ਇਤਿਹਾਸਕ ਅਸਥਾਨਾਂ ਦਾ ਵੱਡੀ ਪੱਧਰ ’ਤੇ ਵਿਕਾਸ ਕੀਤਾ ਜਾਵੇ। ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ‘ਧਾਰਮਿਕ ਸਹਿਣਸ਼ੀਲਤਾ ਦਿਹਾੜਾ’ ਵਜੋਂ ਮਨਾਇਆ ਜਾਵੇ ਅਤੇ ਭਾਰਤ ਸਰਕਾਰ ਗੁਰੂ ਸਾਹਿਬ ਜੀ ਦੀ ਪਾਵਨ ਬਾਣੀ ਦੁਨੀਆਂ ਦੀਆਂ ਪ੍ਰਮੁੱਖ ਭਾਸ਼ਾਵਾਂ ਵਿਚ ਉਲੱਥਾ ਕਰਵਾ ਕੇ ਸੰਸਾਰ ਭਰ ਦੀ ਲਾਇਬ੍ਰੇਰੀਆਂ ਵਿਚ ਉਪਲੱਬਧ ਕਰਵਾਏ। ਇਹ ਸਾਰੇ ਕਾਰਜ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਜਾਣ। ਭਾਰਤ ਅਤੇ ਸੂਬਾ ਸਰਕਾਰਾਂ ਦੇਸ਼ ਵਿਦੇਸ਼ ਵਿਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਸੰਸਥਾ ਐਲਾਨੇ। ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੇ ਗ੍ਰਿਫ਼ਤਾਰੀ ਸਥਾਨ ਆਗਰਾ ਤੋਂ ਉਨ੍ਹਾਂ ਦੇ ਸ਼ਹੀਦੀ ਅਸਥਾਨ ਦਿੱਲੀ ਤੱਕ ਦੇ ਮਾਰਗ ਨੂੰ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਰਗ’ ਅਤੇ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੀਸ ਮਾਰਗ’ ਐਲਾਨਿਆ ਜਾਵੇ।

 

ਪੜ੍ਹੋ ਇਹ ਵੀ ਖ਼ਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਮਨੀ ਸ਼ੂਟਰ ਨੇ ਫੇਸਬੁੱਕ ’ਤੇ ਐੱਸ. ਐੱਸ. ਪੀ. ਚਹਿਲ ਨੂੰ ਦਿੱਤੀ ਧਮਕੀ

ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਕਿਹਾ ਗਿਆ ਕਿ ਦੇਸ਼ ਅੰਦਰ ਕਿਸਾਨੀ ਨੂੰ ਨਜ਼ਰਅੰਦਾਜ ਕਰਕੇ ਨਹੀਂ ਵੇਖਿਆ ਜਾ ਸਕਦਾ, ਕਿਉਂਕਿ ਕਿਸਾਨ ਵੱਡੀਆਂ ਮੁਸ਼ਕਲਾਂ ਤੋਂ ਬਾਅਦ ਅਨਾਜ ਪੈਦਾ ਕਰਕੇ ਦੇਸ਼ ਅਤੇ ਦੁਨੀਆਂ ਦਾ ਢਿੱਡ ਭਰਦਾ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ, ਇਸ ਲਈ ਇਹ ਤੁਰੰਤ ਵਾਪਸ ਲਏ ਜਾਣ। ਇਸ ਮਤੇ ਰਾਹੀਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ। ਇਸੇ ਨਾਲ ਸਬੰਧਤ ਇਕ ਹੋਰ ਮਤੇ ਰਾਹੀਂ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਰੱਖੇ ਗਏ ਟਰੈਕਟਰ ਮਾਰਚ ਦੌਰਾਨ ਇਕ ਨੌਜਆਨ ਦੀ ਮੌਤ ਅਤੇ ਸੈਂਕੜਿਆਂ ’ਤੇ ਤਸ਼ੱਦਦ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮਾਮਲੇ ਵਿਚ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਜੇਲ੍ਹਾਂ ਵਿਚ ਬੰਦ ਕਿਸਾਨਾਂ ਨੌਜਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਸਾਰੇ ਕੇਸ ਵਾਪਸ ਲੈਣ ਲਈ ਕਿਹਾ ਗਿਆ। ਪੀੜ੍ਹਤਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਇਸ ਘਟਨਾ ਸਬੰਧੀ ਸਰਕਾਰੀ ਏਜੰਸੀਆਂ ਦੀ ਸ਼ੱਕੀ ਭੂਮਿਕਾ ਦੀ ਵੀ ਜਾਂਚ ਮੰਗੀ ਗਈ।

ਪੜ੍ਹੋ ਇਹ ਵੀ ਖਬਰ - ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਕਈ ਵਿਧਾਇਕਾਂ ਦੀਆਂ ਕੱਟੀਆਂ ਜਾਣਗੀਆਂ ਟਿਕਟਾਂ, ਨਵੇਂ ਚਿਹਰੇ ਹੋਣਗੇ ਸ਼ਾਮਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿ ਦੇ ਲਾਂਘੇ ਨੂੰ ਮੁੜ ਖੋਲ੍ਹਣ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ। ਇਸ ਵਿਚ ਕਿਹਾ ਗਿਆ ਕਿ ਕੋਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤੇ ਗਏ ਲਾਂਘੇ ਨੂੰ ਨਾ ਖੋਲ੍ਹਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜ ਰਹੀ ਹੈ। ਹੁਣ ਜਦੋਂ ਵੱਖ-ਵੱਖ ਅਸਥਾਨ ਅਤੇ ਅਦਾਰੇ ਖੁੱਲ੍ਹ ਚੁੱਕੇ ਹਨ, ਤਾਂ ਇਸ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬਿਨਾਂ ਦੇਰੀ ਖੋਲ੍ਹਿਆ ਜਾਵੇ। ਇਕ ਮਤੇ ਰਾਹੀਂ ਕੋਰੋਨਾ ਦੌਰਾਨ ਲੋੜਵੰਦਾਂ ਦੀ ਮਦਦ ਕਰਨ ਵਾਲੀਆਂ ਸਿੱਖ ਸੰਸਥਾਵਾਂ ਦੀ ਸ਼ਲਾਘਾ ਕੀਤੀ ਗਈ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਰਾਹੀਂ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀਆਂ ਨੂੰ ਦਬਾਉਣ ਵਾਲੀਆਂ ਚਾਲਾਂ ਦੀ ਸਖ਼ਤ ਵਿਰੋਧਤਾ ਕੀਤੀ ਗਈ। ਕਿਹਾ ਗਿਆ ਕਿ ਭਾਰਤ ਇਕ ਬਹੁਧਰਮੀ, ਬਹੁਭਾਸ਼ਾਈ ਤੇ ਬਹੁਵਰਗੀ ਦੇਸ਼ ਹੈ। ਇਸ ਦੀ ਅਜ਼ਾਦੀ ਵਿਚ ਹਰ ਧਰਮ ਦਾ ਵੱਡਾ ਯੋਗਦਾਨ ਰਿਹਾ, ਖ਼ਾਸਕਰ ਸਿੱਖ ਕੌਮ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਆਰ.ਐੱਸ.ਐੱਸ. ਵੱਲੋਂ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਚਾਲਾਂ ਦੇ ਮੱਦੇਨਜ਼ਰ ਦੂਜੇ ਧਰਮਾਂ ਦੀ ਧਾਰਮਿਕ ਅਜ਼ਾਦੀ ਨੂੰ ਦਬਾਇਆ ਜਾ ਰਿਹਾ ਹੈ। ਸਿੱਧੇ ਤੇ ਅਸਿੱਧੇ ਰੂਪ ਵਿਚ ਦਖ਼ਲਅੰਦਾਜ਼ੀ ਕਰਕੇ ਘੱਟਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮਤੇ ਰਾਹੀਂ ਭਾਰਤ ਸਰਕਾਰ ਨੂੰ ਸੁਚੇਤ ਕੀਤਾ ਗਿਆ ਕਿ ਉਹ ਆਰ.ਐੱਸ.ਐੱਸ. ਵੱਲੋਂ ਆਰੰਭੀਆਂ ਕੋਸ਼ਿਸ਼ਾਂ ਨੂੰ ਲਾਗੂ ਕਰਨ ਲਈ ਤੱਤਪਰ ਹੋਣ ਦੀ ਥਾਂ ਹਰ ਧਰਮ ਦੇ ਅਧਿਕਾਰਾਂ ਅਤੇ ਧਾਰਮਿਕ ਅਜ਼ਾਦੀ ਨੂੰ ਸੁਰੱਖਿਅਤ ਬਣਾਉਣ ਲਈ ਕਾਰਜ ਕਰੇ। ਜਿਹੜੇ ਵੀ ਅਨਸਰ ਘੱਟਗਿਣਤੀਆਂ ਨੂੰ ਦਬਾਉਣ ਦਾ ਯਤਨ ਕਰਦੇ ਹਨ, ਉਨ੍ਹਾਂ ਨੂੰ ਨਕੇਲ ਪਾਈ ਜਾਵੇ।

ਪੜ੍ਹੋ ਇਹ ਵੀ ਖ਼ਬਰ - ਹੈੱਡ ਗ੍ਰੰਥੀ ਦੇ ਪੁੱਤ ਦੇ ਖੁਦਕੁਸ਼ੀ ਮਾਮਲੇ ’ਚ ਆਇਆ ਨਵਾਂ ਮੋੜ, ਪੁਲਸ ਹੱਥ ਲੱਗੀ ਮ੍ਰਿਤਕ ਦੀ ਡਾਇਰੀ ਤੇ ਸੁਸਾਈਡ ਨੋਟ 

ਇਕ ਹੋਰ ਮਤੇ ਰਾਹੀਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਮੌਕੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਗਈ। ਭਾਰਤ ਸਰਕਾਰ ਦੀ ਇਸ ਕਾਰਵਾਈ ਨੂੰ ਅੰਗਰੇਜ਼ਾਂ ਅਤੇ ਮੁਗਲਾਂ ਦੀ ਤਰਜ਼ ’ਤੇ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਇਸ ਦੀ ਸਿੱਖ ਜਗਤ ਤੋਂ ਮੁਆਫ਼ੀ ਮੰਗੇ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ (ਉਤਰਾਂਚਲ), ਗੁਰਦੁਆਰਾ ਡਾਂਗਮਾਰ ਤੇ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ (ਉੜੀਸਾ) ਦਾ ਪ੍ਰਬੰਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਗਈ। ਕਿਹਾ ਗਿਆ ਕਿ ਇਹ ਸਿੱਖਾਂ ਦੇ ਬੇਹੱਦ ਪਾਵਨ ਅਸਥਾਨ ਹਨ ਪਰ ਇਨ੍ਹਾਂ ਦੇ ਮਸਲੇ ਲੰਮੇ ਸਮੇਂ ਲੰਬਿਤ ਪਏ ਆ ਰਹੇ ਹਨ। ਇਜਲਾਸ ਨੇ ਮੰਗ ਕੀਤੀ ਕਿ ਇਨ੍ਹਾਂ ਗੁਰ-ਅਸਥਾਨਾਂ ਦੀ ਸੇਵਾ ਸੰਭਾਲ ਦਾ ਜ਼ੁੰਮਾ ਸ਼੍ਰੋਮਣੀ ਕਮੇਟੀ ਨੂੰ ਸੌਂਪਿਆ ਜਾਵੇ।

ਪੜ੍ਹੋ ਇਹ ਵੀ ਖਬਰ -  ‘ਨੇਤਾ ਜੀ ਸਤਿ ਸ੍ਰੀ ਅਕਾਲ’ ’ਚ ਸੁਣੋ ਜ਼ਮੀਨ ਤੇ ਘਰ ਵਿਕਣ ਦੀ ਕਹਾਣੀ MLA ‘ਦਲਬੀਰ ਗੋਲਡੀ’ ਦੀ ਜ਼ੁਬਾਨੀ 

ਅਮਰੀਕਾ ਦੇ ਸੂਬੇ ਕਨੈਕਟੀਕਟ ਵਿਚ ਸਿੱਖ ਧਰਮ ਦੀ ਪਛਾਣ ‘ਨਿਸ਼ਾਨ ਸਾਹਿਬ’ ਨੂੰ ਮਾਨਤਾ ਦਿੰਦਿਆਂ 11 ਮਾਰਚ ਨੂੰ ‘ਸਿੱਖ ਝੰਡਾ ਦਿਵਸ’ ਵਜੋਂ ਐਲਾਨ ਦੀ ਇਕ ਮਤੇ ਰਾਹੀਂ ਸ਼ਲਾਘਾ ਕੀਤੀ ਗਈ। ਇਸ ਵਿਚ ਕਿਹਾ ਗਿਆ ਕਿ ਨਿਸ਼ਾਨ ਸਾਹਿਬ ਸਿੱਖ ਕੌਮ ਦਾ ਅਹਿਮ ਚਿੰਨ੍ਹ ਹੈ, ਜਿਸ ਨੂੰ ਵਿਦੇਸ਼ਾਂ ਅੰਦਰ ਮਾਨਤਾ ਤੇ ਸਤਿਕਾਰ ਮਿਲਣਾ ਮਿਲਣਾ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਇਸ ਸਬੰਧ ਵਿਚ ਅਮਰੀਕਾ ਦੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਗਈ।

ਬਜਟ ਇਜਲਾਸ ਦੌਰਾਨ ਕੁਝ ਮੈਂਬਰਾਂ ਦੇ ਸੁਝਾਅ ’ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਦੇ ਹੱਕ ਵਿਚ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸੇ ਦੌਰਾਨ ਸ. ਸੁਖਦੇਵ ਸਿੰਘ ਭੌਰ ਵੱਲੋਂ ਸਾਲ 2016 ਵਿਚ ਅੰਤ੍ਰਿੰਗ ਕਮੇਟੀ ਦੇ ਇਕ ਫ਼ੈਸਲੇ ਤਹਿਤ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ 2 ਸਿੱਖ ਨੌਜੁਆਨਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਭੇਜਣ ਦੀ ਮੰਗ ’ਤੇ ਫਰੀਦਕੋਟ ਹਲਕੇ ਤੋਂ ਮੈਂਬਰ ਬੀਬੀ ਗੁਰਿੰਦਰ ਕੌਰ ਨੇ ਕਿਹਾ ਕਿ ਇਹ ਸਹਾਇਤਾ ਸ਼੍ਰੋਮਣੀ ਕਮੇਟੀ ਵੱਲੋਂ ਉਹ ਖੁਦ ਦੇ ਕੇ ਆਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਕਾਲਰਸ਼ਿਪ ਸ਼ੁਰੂ ਕਰਨ ਦੀ ਮੰਗ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਵਿਚਾਰ ਕੀਤੀ ਜਾ ਰਹੀ ਹੈ ਅਤੇ ਫੈਸਲੇ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ - ਖ਼ੌਫਨਾਕ ਵਾਰਦਾਤ : ਨਾਜ਼ਾਇਜ਼ ਸਬੰਧਾਂ ਨੂੰ ਲੈ ਕੇ ਨੌਜਵਾਨ ਦਾ ਕਤਲ, ਟੋਟੇ-ਟੋਟੇ ਕਰ ਗਟਰ ’ਚ ਸੁੱਟੀ ਲਾਸ਼

ਇਸ ਤੋਂ ਇਲਾਵਾ ਬੀਤੇ ਸਮੇਂ ਅਕਾਲ ਚਲਾਣਾ ਕਰ ਗਈਆਂ ਸ਼ਖ਼ਸੀਅਤਾਂ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ ਗਈ। ਇਨ੍ਹਾਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਸ. ਗੁਰਤੇਜ ਸਿੰਘ ਢੱਡੇ, ਸ. ਸੁਖਦਰਸ਼ਨ ਸਿੰਘ ਮਰਾੜ, ਸਾਬਕਾ ਮੈਂਬਰ ਸ. ਬੁੱਘਾ ਸਿੰਘ ਬਾਦਸ਼ਾਹਪੁਰ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਸ. ਭਰਪੂਰ ਸਿੰਘ ਰੌਣੀ, ਬਾਬਾ ਰਾਮ ਸਿੰਘ ਸੀਂਗੜਾ ਕਰਨਾਲ ਵਾਲੇ, ਬਾਬਾ ਮੋਹਨ ਸਿੰਘ ਭਿੰਡਰਾਂ ਕਲਾ ਟਕਸਾਲ ਵਾਲੇ, ਬਾਬਾ ਸੁਰਿੰਦਰਦਾਸ ਜੀ ਕੁਠਾਰਵਾਲੇ, ਕਿਸਾਨੀ ਸੰਘਰਸ਼ ਦੌਰਾਨ ਚਲਾਣਾ ਕਰ ਗਏ ਕਿਸਾਨਾਂ ਸਮੇਤ ਸ਼ਹੀਦ ਹੋਏ ਭਾਈ ਨਵਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿਛੜੀਆਂ ਰੂਹਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

  • SGPC
  • General Budget Session
  • Pass
  • Important Resolutions
  • ਜਨਰਲ ਬਜਟ ਇਜਲਾਸ
  • ਪਾਸ
  • ਅਹਿਮ ਮਤੇ

ਪੰਜਾਬ ਦੀਆਂ ਮੰਡੀਆਂ ’ਚ ਕੀ ਇਸ ਵਾਰ ਵੀ ਰੁਲੇਗੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਫ਼ਸਲ?

NEXT STORY

Stories You May Like

  • big decisions in sgpc  s internal meeting
    SGPC ਦੀ ਅੰਤ੍ਰਿੰਗ ਇਕੱਤਰਤਾ ’ਚ ਵੱਡੇ ਫੈਸਲੇ; ਸਿੱਖ ਨੌਜਵਾਨੀ ਦੇ ਘਾਣ ਤੇ ਸਰਕਾਰੀ ਅੱਤਿਆਚਾਰ ਵਿਰੁੱਧ ਪਾਸ ਕੀਤੇ ਮਤੇ
  • uranium enrichment
    ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ
  • sgpc accused of sending guru granth sahib saroop to canada through containers
    SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ ਇਲਜ਼ਾਮ! ਸਤਿਕਾਰ ਕਮੇਟੀ ਦੇ ਸਿੰਘਾਂ 'ਚ ਰੋ
  • sgpc organizes event on 100th martyrdom anniversary of teja singh samundri
    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ
  • sgpc march against ban on sutlej river in amritsar
    'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ
  • kangana ranaut speaks on janata party  s performance
    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ ਕੰਗਨਾ, ਕਿਹਾ - 'ਸੰਸਦ 'ਚ ਡਰ ਗਏ ਸੀ ਮੈਂਬਰ...'
  • former afghan general extradited to us on drug trafficking charges
    ਡਰੱਗਜ਼ ਸਮੱਗਲਿੰਗ ਦੇ ਦੋਸ਼ਾਂ ਹੇਠ ਸਾਬਕਾ ਅਫ਼ਗਾਨ ਜਨਰਲ ਅਮਰੀਕਾ ਲਿਆਂਦੇ ਗਏ
  • rehman gives open challenge to general asim munir
    PAK 'ਚ ਵੱਡੀ ਲੜਾਈ:  ਰਹਿਮਾਨ ਨੇ 5-ਸਟਾਰ ਜਨਰਲ ਅਸੀਮ ਮੁਨੀਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jewelry shop punjab police blockade
      ਪੰਜਾਬ ਵਿਚ ਦਿਨ ਦਿਹਾੜੇ ਵੱਜ ਗਿਆ ਵੱਡਾ ਡਾਕਾ, ਪੂਰੇ ਸ਼ਹਿਰ 'ਚ ਹੋ ਗਈ ਨਾਕਾਬੰਦੀ
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • youth shoots himself in moving scorpio
      ਚੱਲਦੀ ਸਕਾਰਪਿਉ ’ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +