Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:51:01 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕਈ ਅਹਿਮ ਮਤੇ ਪਾਸ, SYL ਤੇ ਬੰਦੀ ਸਿੰਘਾਂ ਬਾਰੇ ਲਏ ਇਹ ਫ਼ੈਸਲੇ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ’ਚ ਕਈ ਅਹਿਮ ਮਤੇ ਪਾਸ, SYL ਤੇ ਬੰਦੀ ਸਿੰਘਾਂ ਬਾਰੇ ਲਏ ਇਹ ਫ਼ੈਸਲੇ

  • Edited By Anmol Tagra,
  • Updated: 09 Nov, 2023 12:08 AM
Amritsar
sgpc general meeting
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੱਜ ਹੋਏ ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਕਈ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘ ਦੀ ਰਿਹਾਈ ਸਬੰਧੀ ਇਕ ਅਹਿਮ ਮਤਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਸਰਲ ਕਰਨ, ਪੰਜਾਬੀ ਭਾਸ਼ਾ ਨਾਲ ਹੁੰਦਾ ਵਿਤਕਰਾ ਖ਼ਤਮ ਕਰਨ, ਪਾਕਿਸਤਾਨ ’ਚ ਸਿੱਖ ਵਿਰਾਸਤਾਂ ਦੀ ਸੰਭਾਲ ਕਰਨ ਦੀ ਸਰਕਾਰਾਂ ਪਾਸੋਂ ਮੰਗ ਦੇ ਨਾਲ-ਨਾਲ ਪੰਜਾਬ ਦੇ ਪਾਣੀਆਂ ਦੇ ਹੱਕ ਵਿਚ ਖੜ੍ਹਨ ਦਾ ਐਲਾਨ ਕੀਤਾ ਗਿਆ।

ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਬੰਧੀ ਮਤੇ ਵਿਚ ਸਰਕਾਰਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਗਿਆ ਕਿ ਇਹ ਵਿਤਕਰਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਇਸ ਮਤੇ ਰਾਹੀਂ ਸਰਕਾਰਾਂ ਨੂੰ ਸਿੱਖਾਂ ਨਾਲ ਹੋ ਰਹੀ ਜਿਆਦਤੀ ਖ਼ਤਮ ਕਰਨ ਅਤੇ ਸਿੱਖ ਬੰਦੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਜਨਰਲ ਇਜਲਾਸ ਵੱਲੋਂ ਸਮੁੱਚੀਆਂ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ, ਸੰਤ ਸਮਾਜ, ਨਿਹੰਗ ਸਿੰਘ ਦਲਾਂ ਅਤੇ ਸਿੱਖ ਰਾਜਨੀਤਕ ਧਿਰਾਂ ਨੂੰ ਸਰਕਾਰਾਂ ਵਿਰੁੱਧ ਇਕਜੁਟ ਹੋਣ ਦੀ ਅਪੀਲ ਕੀਤੀ ਗਈ। ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਅਪੀਲ ਕੀਤੀ ਗਈ ਕਿ ਸਮੁੱਚਾ ਸਿੱਖ ਪੰਥ ਬੰਦੀ ਸਿੰਘਾਂ ਦੇ ਨਾਲ ਹੈ, ਇਸ ਲਈ ਉਹ ਜੇਲ੍ਹ ਅੰਦਰ ਕੋਈ ਵੀ ਅਜਿਹਾ ਕਦਮ ਨਾ ਚੁੱਕਣ ਜਿਸ ਨਾਲ ਕੌਮ ਅੰਦਰ ਚਿੰਤਾ ਪੈਦਾ ਹੋਵੇ।

ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਆਵੇਗਾ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ, ਟੀਮ ਨੇ ਸਾਂਝੀ ਕੀਤੀ ਜਾਣਕਾਰੀ

ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਦੀ ਪ੍ਰਕਿਰਿਆ ਸੁਖਾਲੀ ਕਰਨ ਅਤੇ ਵੋਟਾਂ ਬਣਾਉਣ ਦਾ ਸਮਾਂ ਵਧਾਉਣ ਦੀ ਇਕ ਮਤੇ ਰਾਹੀਂ ਮੰਗ ਕੀਤੀ ਗਈ। ਕਿਹਾ ਗਿਆ ਕਿ ਵੋਟਾਂ ਬਣਾਉਣ ਦੀ ਪ੍ਰਕਿਰਿਆ ਵਿਚ ਸਰਕਾਰਾਂ ਦੇ ਪ੍ਰਭਾਵ ਤੋਂ ਮੁਕਤ ਹੋ ਕੇ ਗੁਰਦੁਆਰਾ ਚੋਣ ਕਮਿਸ਼ਨਰ ਨਿਰਪੱਖ ਭੂਮਿਕਾ ਅਦਾ ਕਰੇ। ਇਸ ਮਤੇ ਰਾਹੀਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨੂੰ ਕਿਹਾ ਗਿਆ ਕਿ ਵੋਟਾਂ ਬਣਾਉਣ ਦਾ ਸਮਾਂ ਵਧਾਉਣ ਦੇ ਨਾਲ-ਨਾਲ ਸਮੂਹਕ ਤੌਰ ’ਤੇ ਫਾਰਮ ਪਿੰਡਾਂ ਵਿਚ ਜਾ ਕੇ ਲਏ ਜਾਣ ਅਤੇ ਵੋਟਰਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਬੂਥ ਪੱਧਰ ’ਤੇ ਵੋਟਾਂ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਦਾ ਪ੍ਰਬੰਧ ਕੀਤਾ ਜਾਵੇ। ਇਹ ਵੀ ਖਦਸ਼ਾ ਪ੍ਰਗਟ ਕੀਤਾ ਗਿਆ ਕਿ ਮੌਜੂਦਾ ਪੰਜਾਬ ਸਰਕਾਰ ਗੁਰਦੁਆਰਾ ਚੋਣ ਕਮਿਸ਼ਨਰ ਰਾਹੀਂ ਸਿੱਖਾਂ ਦੀ ਪੰਜਾਬ ਅੰਦਰ ਗਿਣਤੀ ਘੱਟ ਦਰਸਾਉਣ ਦੀ ਨੀਤੀ ’ਤੇ ਕੰਮ ਕਰ ਰਹੀ ਹੈ। 

ਪੰਜਾਬੀ ਭਾਸ਼ਾ ਨਾਲ ਹੋ ਰਹੇ ਵਿਤਕਰੇ ਨੂੰ ਲੈ ਕੇ ਪਾਸ ਕੀਤੇ ਮਤੇ ਵਿਚ ਕਿਹਾ ਗਿਆ ਹੈ ਕਿ ਪੰਜਾਬ ਨੂੰ ਤੋੜ ਕੇ ਬਣਾਏ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ’ਚ ਪੰਜਾਬੀ ਮੂਲ ਦੇ ਲੋਕਾਂ ਨੂੰ ਆਪਣੇ ਕੰਮਕਾਜ ਲਈ ਸਰਕਾਰੀ ਦਫ਼ਤਰਾਂ ਅੰਦਰ ਹਿੰਦੀ ਤੇ ਅੰਗਰੇਜ਼ੀ ਵਿਚ ਦਰਖ਼ਾਸਤਾਂ ਲਈ ਮਜਬੂਰ ਕੀਤਾ ਜਾਂਦਾ ਹੈ, ਜੋ ਤੁਰੰਤ ਬੰਦ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਅਤੇ ਪੰਜਾਬ ਅੰਦਰ ਪੰਜਾਬੀ ਨਾਲ ਵਿਤਕਰੇ/ਵਖਰੇਵੇਂ ਨੂੰ ਦੂਰ ਕਰਨ ਲਈ ਸਰਕਾਰ ਨੂੰ ਸੰਜੀਦਾ ਪਹੁੰਚ ਅਪਨਾਉਣ ਲਈ ਆਖਿਆ ਗਿਆ।

ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚ ਆਈ ਕੁੜੱਤਣ ਦੂਰ ਕਰਨ ਲਈ ਵੀ ਦੋਹਾਂ ਦੇਸ਼ਾਂ ਨੂੰ ਸਿਰ ਜੋੜਨ ਦੀ ਅਪੀਲ ਕੀਤੀ ਗਈ। ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਦੋਹਾਂ ਦੇਸ਼ਾਂ ਦਰਮਿਆਨ ਬਣੇ ਹਾਲਾਤ ਕਾਰਨ ਸਿੱਖਾਂ ਅਤੇ ਪੰਜਾਬੀਆਂ ਨੂੰ ਬਿਨਾਂ ਵਜ੍ਹਾ ਹੀ ਨਫ਼ਰਤੀ ਪ੍ਰਚਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਬੇਹੱਦ ਮੰਦਭਾਗਾ ਹੈ, ਜਿਸ ਪ੍ਰਤੀ ਸਰਕਾਰਾਂ ਨੂੰ ਗੰਭੀਰ ਵਿਚਾਰ ਦੇ ਰੂਬਰੂ ਹੋਣਾ ਚਾਹੀਦਾ ਹੈ। ਇਸੇ ਤਰ੍ਹਾਂ ਇਕ ਮਤੇ ਵਿਚ ਅਮਰੀਕਾ ਦੇ ਕਾਂਗਰਸ ਸੰਸਦ ਹਾਊਸ ਦੀ ਕਾਰਵਾਈ ਪਹਿਲੀ ਵਾਰ ਸਿੱਖ ਅਰਦਾਸ ਨਾਲ ਆਰੰਭ ਕਰਨ ’ਤੇ ਪ੍ਰਸ਼ੰਸਾ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਕਾਰਜ ਲਈ ਯਤਨ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ ਗਈ।

ਇਕ ਮਤੇ ਰਾਹੀਂ ਪੰਜਾਬ ਦੇ ਪਾਣੀਆਂ ਦੀ ਰਖਵਾਲੀ ਕਰਨ ਅਤੇ ਐਸਵਾਈਐਲ ਨਹਿਰ ਦੇ ਵਿਰੋਧ ਵਿਚ ਵਚਨਬੱਧਤਾ ਪ੍ਰਗਟਾਈ ਗਈ। ਕਿਹਾ ਗਿਆ ਕਿ ਸ਼੍ਰੋਮਣੀ ਕਮੇਟੀ ਪੰਜਾਬ ਦੇ ਪਾਣੀਆਂ ਲਈ ਹਰ ਸੰਘਰਸ਼ ਵਿਚ ਮੋਹਰੀ ਜੁੰਮੇਵਾਰੀ ਨਿਭਾਵੇਗੀ। ਇਸੇ ਤਰ੍ਹਾਂ ਇਕ ਮਤੇ ਵਿਚ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਅਤੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵਾਸਤੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਗਈ। ਕਿਹਾ ਗਿਆ ਕਿ ਬਹੁਤ ਸਾਰੇ ਅਸਥਾਨ ਅਣਗੌਲੇ ਪਏ ਹਨ, ਜਿਨ੍ਹਾਂ ਵੱਲ ਸਰਕਾਰ ਅਤੇ ਓਕਾਫ ਬੋਰਡ ਉਚੇਚਾ ਧਿਆਨ ਦੇਵੇ। ਇਸ ਵਿਚ ਸ਼੍ਰੋਮਣੀ ਕਮੇਟੀ ਵੀ ਸਹਿਯੋਗ ਦੇਣ ਲਈ ਤਿਆਰ ਹੈ।

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ’ਚ ਪੜ੍ਹਦੇ ਐਸਸੀ/ਐਸਟੀ/ਓਬੀਸੀ ਵਿਦਿਆਰਥੀਆਂ ਦੀ ਪੰਜਾਬ ਸਰਕਾਰ ਵੱਲ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਵੀ ਇਕ ਮਤੇ ਰਾਹੀਂ ਮੰਗ ਕੀਤੀ ਗਈ। ਕਿਹਾ ਗਿਆ ਕਿ ਸਿੱਖ ਸੰਸਥਾ ਦੇ ਅਦਾਰਿਆਂ ਦੀ 50 ਕਰੋੜ ਤੋਂ ਵੱਧ ਰਾਸ਼ੀ ਪੰਜਾਬ ਸਰਕਾਰ ਵੱਲ ਖੜ੍ਹੀ ਹੈ, ਜਿਸ ਕਾਰਨ ਵਿਦਿਅਕ ਅਦਾਰੇ ਆਰਥਿਕ ਮੰਦਹਾਲੀ ਵੱਲ ਜਾ ਰਹੇ ਹਨ। ਸਰਕਾਰ ਇਹ ਰਾਸ਼ੀ ਤੁਰੰਤ ਜਾਰੀ ਕਰੇ। 

ਇਹ ਖ਼ਬਰ ਵੀ ਪੜ੍ਹੋ - DGP ਗੌਰਵ ਯਾਦਵ ਨੇ ਪੰਜਾਬ ਦੇ ਸਮੂਹ ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਪਾਸ ਕੀਤੇ ਗਏ ਇਕ ਮਤੇ ਰਾਹੀਂ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਵਿਰੁੱਧ ਸਿਰਜੇ ਜਾ ਰਹੇ ਬਿਰਤਾਂਤ ਨੂੰ ਰੋਕਣ ਲਈ ਸਰਕਾਰ ਪਾਸੋਂ ਮੰਗ ਕੀਤੀ ਗਈ। ਇਸ ਵਿਚ ਕਿਹਾ ਗਿਆ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਸਿਧਾਂਤਾਂ, ਗੁਰਬਾਣੀ ਸਿੱਖ ਇਤਿਹਾਸ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਦੇ ਨਾਲ-ਨਾਲ ਗੁਰੂ ਸਾਹਿਬਾਨ, ਸਿੱਖ ਸ਼ਹੀਦਾਂ ਤੇ ਸਿੱਖ ਪਛਾਣ ਬਾਰੇ ਵੀ ਅਪਮਾਨਜਨਕ ਪ੍ਰਾਪੇਗੰਡਾ ਕੀਤਾ ਜਾ ਰਿਹਾ ਹੈ। ਸਿੱਖਾਂ ਦੀ ਮੂਲ ਅਤੇ ਵੱਖਰੀ ਪਛਾਣ ’ਤੇ ਵੀ ਹਮਲੇ ਹੋ ਰਹੇ ਹਨ। ਇਸ ਸਬੰਧੀ ਸਰਕਾਰਾਂ ਨੂੰ ਕਈ ਵਾਰ ਲਿਖਣ ’ਤੇ ਕਾਰਵਾਈ ਨਹੀਂ ਕੀਤੀ ਜਾ ਰਹੀ। ਇਜਲਾਸ ਨੇ ਮੰਗ ਕੀਤੀ ਕਿ ਇਸ ਨੀਤੀਗਤ ਭੰਡੀ ਪ੍ਰਚਾਰ ਨੂੰ ਰੋਕਣ ਲਈ ਭਾਰਤ ਸਰਕਾਰ ਠੋਸ ਕਦਮ ਉਠਾਏ ਅਤੇ ਇਸ ਦੇ ਨਾਲ ਹੀ ਵਿਦੇਸ਼ਾਂ ’ਚ ਸਿੱਖਾਂ ’ਤੇ ਨਫ਼ਰਤੀ ਹਮਲੇ ਰੋਕਣ ਲਈ ਵੀ ਕੂਟਨੀਤਕ ਪੱਧਰ ’ਤੇ ਜ਼ਰੂਰੀ ਕਦਮ ਚੁੱਕੇ ਜਾਣ।

ਇਕ ਮਤੇ ਰਾਹੀਂ ਸਿੱਖਾਂ ਦੀ ਪ੍ਰਸ਼ਾਸਨਿਕ ਸੇਵਾਵਾਂ ਅੰਦਰ ਭਰਵੀਂ ਭਾਗੀਦਾਰੀ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਆਖਿਆ ਗਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਸਿੱਖ ਨੌਜੁਆਨਾਂ ਨੂੰ ਯੂਪੀਐਸਸੀ, ਪੀਪੀਐਸਸੀ ਅਤੇ ਪੀਸੀਐਸ ਆਦਿ ਦੀ ਤਿਆਰੀ ਲਈ ਸਿਖਲਾਈ ਕੇਂਦਰ ਖੋਲ੍ਹਿਆ ਗਿਆ ਹੈ, ਜਿਥੇ ਮੁਫ਼ਤ ਸਿੱਖਿਆ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਵਿਸਥਾਰ ਲਈ ਦੇਸ਼ ਵਿਦੇਸ਼ ਦੀ ਸੰਗਤ ਦੀ ਸ਼ਮੂਲੀਅਤ ਅਤੇ ਸਹਿਯੋਗ ਦੀ ਲੋੜ ਮਹਿਸੂਸ ਕਰਦਿਆਂ ਇਕ ਵਿਸ਼ੇਸ਼ ਫੰਡ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ, ਤਾਂ ਜੋ ਹਰ ਸਾਲ ਸੈਂਕੜੇ ਗੁਰਸਿੱਖ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਮੁਫ਼ਤ ਵਿਚ ਕਰ ਸਕਣ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤਿਆਂ ਅਤੇ ਚੌਗਿਰਦੇ ਦੀ ਹਾਲਤ ਸੁਧਾਰਨ ਵੱਲ ਸਰਕਾਰ ਨੂੰ ਉਚੇਚਾ ਧਿਆਨ ਦੇਣ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ। ਇਕ ਮਤੇ ਰਾਹੀਂ ਸਿੱਖਾਂ ਦੇ ਮਸਲਿਆਂ ਵਿਚ ਗੈਰ ਪੰਥਕ ਅਤੇ ਸਿੱਖ ਸਿਧਾਂਤ ਤੋਂ ਕੋਰੀਆਂ ਰਾਜਸੀ ਧਿਰਾਂ ਅਤੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਕਰੜੀ ਨਿੰਦਾ ਕੀਤੀ ਗਈ। ਕਿਹਾ ਗਿਆ ਕਿ ਸਿੱਖਾਂ ਨੇ ਕਦੇ ਵੀ ਆਪਣੇ ਧਾਰਮਿਕ ਮਾਮਲਿਆਂ ਅਤੇ ਗੁਰਦੁਆਰਾ ਪ੍ਰਬੰਧਾਂ ਵਿਚ ਸਰਕਾਰੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਅਤੇ ਨਾ ਹੀ ਕੀਤੀ ਜਾਵੇਗੀ। ਇਸ ਵਿਚ ਸੰਗਤ ਨੂੰ ਅਪੀਲ ਕੀਤੀ ਗਈ ਕਿ ਉਹ ਸੁਚੇਤ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਚੇਤੰਨ ਰੂਪ ਵਿਚ ਜੁੰਮੇਵਾਰੀ ਨਿਭਾਉਣ।

ਇਹ ਖ਼ਬਰ ਵੀ ਪੜ੍ਹੋ - Breaking News: ਸਵਾਰੀਆਂ ਨਾਲ ਭਰੀ ਵੋਲਵੋ ਬੱਸ ਨੂੰ ਲੱਗੀ ਅੱਗ, 2 ਸਵਾਰੀਆਂ ਦੀ ਹੋਈ ਮੌਤ, ਕਈ ਹੋਰ ਝੁਲਸੇ

ਜਨਰਲ ਇਜਲਾਸ ਵੱਲੋਂ ਬੀਤੇ ਸਮੇਂ ’ਚ ਅਕਾਲ ਚਲਾਣਾ ਕਰ ਗਈਆਂ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਵੀ ਕੀਤੇ ਗਏ। ਇਨ੍ਹਾਂ ਸ਼ਖ਼ਸੀਅਤਾਂ ਵਿਚ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਪ੍ਰਕਾਸ਼ ਸਿੰਘ ਬਾਦਲ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ, ਨਿਰਮਲ ਸਿੰਘ ਹਰਿਆਓ ਮੈਂਬਰ ਸ਼੍ਰੋਮਣੀ ਕਮੇਟੀ, ਸਰਵਣ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ, ਸੁਖਦੇਵ ਸਿੰਘ ਬਾਹੀਆ ਮੈਂਬਰ ਸ਼੍ਰੋਮਣੀ ਕਮੇਟੀ, ਬੀਰਦਵਿੰਦਰ ਸਿੰਘ ਸਾਬਕਾ ਡਿਪਟੀ ਸਪੀਕਰ, ਸਵਰਨ ਸਿੰਘ ਚੂਸਲੇਵੜ੍ਹ ਸਿੱਖ ਵਿਦਵਾਨ, ਪ੍ਰਿਥੀਪਾਲ ਸਿੰਘ ਕਪੂਰ ਸਿੱਖ ਵਿਦਵਾਨ, ਭਪਿੰਦਰ ਸਿੰਘ ਮਿਨਹਾਸ ਸਾਬਕਾ ਪ੍ਰਧਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਅਤੇ ਬੇਗਮ ਮੁਨਵਰ ਉਨ ਨਿਸਾ ਨਵਾਬ ਮਲੇਰਕੋਟਲਾ ਖਾਨਦਾਨ ਦੀ ਆਖਰੀ ਵਾਰਸ ਸ਼ਾਮਲ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • SGPC
  • Shiromani Gurdwara Prabandak Committee
  • Bandi Singh
  • SYL
  • ਐੱਸਜੀਪੀਸੀ
  • ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
  • ਬੰਦੀ ਸਿੰਘ
  • ਜਨਰਲ ਇਜਲਾਸ
  • ਫ਼ੈਸਲੇ

ਤਰੁਣ ਚੁੱਘ ਵੱਲੋਂ ਨਿਤੀਸ਼ ਕੁਮਾਰ ਤੋਂ ਅਸਤੀਫ਼ੇ ਦੀ ਮੰਗ, ਗਾਂਧੀ ਪਰਿਵਾਰ ਦੀ ਚੁੱਪ 'ਤੇ ਵੀ ਚੁੱਕੇ ਸਵਾਲ

NEXT STORY

Stories You May Like

  • vidhan sabha  manpreet ayali  bandi singh
    ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ ਮਿਲੇ ਪੈਰੋਲ
  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • resolution on e 20 petrol passed in punjab vidhan sabha
    ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ
  • lahore  pok protest  pakistan police
    ਲਾਹੌਰ ਪਹੁੰਚੀ ਪੀਓਕੇ ਦੇ ਵਿਰੋਧ ਪ੍ਰਦਰਸ਼ਨ ਦੀ ਅੱਗ, ਪਾਕਿ ਪੁਲਸ ਨੇ ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • rebeca grynspan leads
    ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਦੌੜ 'ਚ ਕੋਸਟਾ ਰੀਕਾ ਦੇ ਗ੍ਰੀਨਸਪਨ ਅੱਗੇ
  • ganiv kaur majithia wrote a letter to sri akal takht
    ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਗਨੀਵ ਕੌਰ ਮਜੀਠੀਆ ਨੇ ਜਥੇਦਾਰ ਸਾਹਿਬ ਨੂੰ ਲਿਖਿਆ ਪੱਤਰ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • married woman takes a scary step
      ਭਰਾ ਨੂੰ ਰੱਖੜੀ ਬੰਨ੍ਹਣ ਦੀਆਂ ਰੀਝਾਂ ਰਹਿ ਗਈਆਂ ਅਧੂਰੀਆਂ! ਪਲਾਂ 'ਚ ਉਜੜਿਆ...
    • lok janshakti party will contest on 117 seats punjab vidhan sabha elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ...
    • bsf s major operation on india pakistan border infiltrator shot dead
      ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ...
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +