ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ ਜਨਰਲ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਅਰਦਾਸ ਨਾਲ ਆਰੰਭ ਕੀਤਾ ਗਿਆ ਹੈ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਨੂੰ ਲੈ ਕੇ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣਗੀਆਂ। ਜਿਥੇ ਇਕ ਪਾਸੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਧੜੇ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ, ਜਦਕਿ ਦੂਜੇ ਪਾਸੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਭੁੱਲਰ ਸੁਰਜੀਤ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਮੈਦਾਨ 'ਚ ਉਤਰੇ ਹਨ।
ਇਹ ਵੀ ਪੜ੍ਹੋ- SGPC ਚੋਣ: ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਵਿਰੋਧੀ ਧਿਰ ਵਲੋਂ ਮਾਸਟਰ ਮਿੱਠੂ ਸਿੰਘ ਕਾਹਨੇਕੇ ਹੋਣਗੇ ਉਮੀਦਵਾਰ
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰ ਸਨ। ਜਿਨ੍ਹਾਂ 'ਚੋਂ 148 ਮੈਂਬਰਾਂ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਕਿਉਂਕਿ 33 ਮੈਂਬਰ ਦੁਨੀਆ ਨੂੰ ਅਲਵਿਦਾ ਆਖ ਗਏ ਹਨ ਅਤੇ 4 ਮੈਂਬਰਾਂ ਨੇ ਅਸਤੀਫ਼ਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਮਾਸਟਰ ਕਾਹਨੇਕੇ ਤਿੰਨ ਸਾਲ ਪਹਿਲਾਂ ਵੀ ਹਰਜਿੰਦਰ ਸਿੰਘ ਧਾਮੀ ਦੇ ਮੁਕਾਬਲੇ ਚੋਣ ਲੜ ਚੁੱਕੇ ਹਨ। ਹਾਲਾਂਕਿ ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ 'ਤੇ 4 ਵਾਰ ਪ੍ਰਧਾਨ ਰਹਿ ਚੁੱਕੇ ਹਨ। ਹੁਣ ਇਹ ਵੇਖਣਾ ਹੋਵੇਗਾ ਕਿ ਪ੍ਰਧਾਨਗੀ ਕਿਸ ਦੇ ਹੱਥ ਆਉਂਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚਿੱਟੇ ਨੇ ਇਕ ਹੋਰ ਘਰ 'ਚ ਵਿਛਾਏ ਸੱਥਰ, ਘਰ ਦੇ ਵਿਹੜੇ 'ਚ ਮੁੰਡੇ ਨੇ ਤੋੜਿਆ ਦਮ
NEXT STORY