ਪਟਿਆਲਾ/ਰੱਖੜਾ (ਰਾਣਾ) : ਪਿਛਲੇ ਲੰਮੇਂ ਸਮੇਂ ਤੋਂ ਸਿੱਖਾਂ ਦੀ ਤਰਜ਼ਮਾਨੀ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਦੇ ਆਪਸੀ ਤਾਲ-ਮੇਲ ਦੀ ਘਾਟ ਕਾਰਨ ਪੈਂਡਿੰਗ ਚੱਲ ਰਹੀਆਂ ਹਨ। ਇਸ ਕਾਰਨ ਇਕ ਪਾਸੇ ਕਾਬਜ਼ ਧਿਰ ਨੂੰ ਮੌਜ ਲੱਗੀ ਹੋਈ ਹੈ ਅਤੇ ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਇਸ ਨੂੰ ਸਰਕਾਰ ਦੀ ਮਿਲੀ-ਭੁਗਤ ਦੱਸ ਰਹੇ ਹਨ। ਭਾਵੇਂ ਕਿ ਜਨਰਲ ਚੋਣਾਂ ਪੈਂਡਿੰਗ ਹਨ, ਫਿਰ ਵੀ ਹਰ ਸਾਲ ਪ੍ਰਧਾਨ ਦੀ ਚੋਣ ਅਤੇ ਕਾਰਜਕਾਰਨੀ ਕਮੇਟੀ ਦੀ ਚੋਣ ਕਰਨੀ ਜ਼ਰੂਰੀ ਹੈ, ਜਿਸ ਲਈ ਜਨਰਲ ਇਜਲਾਸ 29 ਨਵੰਬਰ ਨੂੰ ਸੱਦਿਆ ਗਿਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਧਾਨ ਸਭਾ ਅੰਦਰ ਬਿਜਲੀ ਸਮਝੌਤਿਆਂ 'ਤੇ ਵ੍ਹਾਈਟ ਪੇਪਰ ਪੇਸ਼ ਕਰੇਗੀ ਚੰਨੀ ਸਰਕਾਰ
ਦੱਸਣਯੋਗ ਹੈ ਕਿ ਪਿਛਲੀ ਟਰਮ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਹਲਕਾ ਲਹਿਰਾਗਾਗਾ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ ਅਤੇ ਦੂਜੇ ਪਾਸੇ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਲਕਾ ਭੁਲੱਥ ਤੋਂ ਆਪਣੇ ਉਮੀਦਵਾਰ ਬਣਾਏ ਜਾਣ ’ਤੇ ਚੋਣ ਲੜਨ ਦੀ ਇੱਛਾ ਪ੍ਰਗਟਾ ਦਿੱਤੀ ਗਈ ਹੈ। ਇਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਲਈ ਕਿਸੇ ਨਵੇਂ ਚਿਹਰੇ ਦੀ ਤਲਾਸ਼ ਕੀਤੀ ਜਾ ਰਹੀ ਹੈ। ਇਹ ਗੱਲ ਯਕੀਨੀ ਹੈ ਕਿ ਇਹ ਨਵਾਂ ਪ੍ਰਧਾਨ ਐੱਸ. ਸੀ. ਭਾਈਚਾਰੇ ਵਿਚੋਂ ਹੋ ਸਕਦਾ ਹੈ ਕਿਉਂਕਿ ਸੂਬੇ ਅੰਦਰ ਚੱਲ ਰਹੇ ਹਾਲੀਆ ਹਾਲਾਤ ਮੁਤਾਬਕ ਐੱਸ. ਸੀ. ਭਾਈਚਾਰੇ ਦੀ ਵਿਸ਼ੇਸ਼ ਤੌਰ ’ਤੇ ਪੁੱਛ-ਪ੍ਰਤੀਤ ਹੋ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਜ਼ਬਰਦਸਤ ਹੰਗਾਮਾ, ਚੰਨੀ-ਸਿੱਧੂ ਤੇ ਮਜੀਠੀਆ ਵਿਚਕਾਰ ਤਿੱਖੀ ਤਕਰਾਰ
ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਦੂਜੀਆਂ ਪਾਰਟੀਆਂ ਵੱਲੋਂ ਸਰਕਾਰ ਬਣਨ ’ਤੇ ਐੱਸ. ਸੀ. ਭਾਈਚਾਰੇ ਨੂੰ ਅਹੁਦੇਦਾਰੀਆਂ ਦੇਣ ਦੇ ਵਾਅਦਿਆਂ ਦੀ ਫੂਕ ਕੱਢ ਕੇ ਰੱਖ ਦਿੱਤੀ ਹੈ। ਇਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੁਪਰੀਮੋ ਬਾਦਲਾਂ ਵੱਲੋਂ ਵੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਟੱਕਰ ਲੈਣ ਲਈ ਐੱਸ. ਜੀ. ਪੀ. ਸੀ. ਰਾਹੀਂ ਐੱਸ. ਸੀ. ਭਾਈਚਾਰੇ ਨਾਲ ਸਬੰਧਿਤ ਕਿਸੇ ਮੈਂਬਰ ਨੂੰ ਪ੍ਰਧਾਨਗੀ ਸੌਂਪ ਕੇ ਸਮੂਹ ਐੱਸ. ਸੀ. ਭਾਈਚਾਰੇ ਦੀ ਹਮਦਰਦੀ ਲੈਣ ਦਾ ਚਾਰਾਜੋਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਅੰਦਰ ਕੁੱਲ 15 ਬਿੱਲਾਂ ਨੂੰ ਕੀਤਾ ਗਿਆ ਪਾਸ
ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਲਈ ਮਨ ਦੀ ਗੱਲ ਟਟੋਲਣ ਲਈ ਪਾਰਟੀ ਪ੍ਰਧਾਨ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਰਾਬਤਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਸੱਦੇ ਗਏ ਇਜਲਾਸ ਵਿਚ ਬਿਨ੍ਹਾਂ ਕਿਸੇ ਹੰਗਾਮੇ ਤੋਂ ਸਰਬ ਸੰਮਤੀ ਨਾਲ ਪ੍ਰਧਾਨ ਦਾ ਨਾਮ ਐਲਾਨ ਦਿੱਤਾ ਜਾਵੇ। ਇਹ ਵੀ ਸੰਭਵ ਹੈ ਕਿ ਨਵਾਂ ਪ੍ਰਧਾਨ ਮਾਝੇ ਇਲਾਕੇ ਨਾਲ ਸਬੰਧਿਤ ਹੋਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਵਿਸ਼ੇਸ਼ ਇਜਲਾਸ : ਪੰਜਾਬ ਵਿਧਾਨ ਸਭਾ ਅੰਦਰ ਕੁੱਲ 15 ਬਿੱਲਾਂ ਨੂੰ ਕੀਤਾ ਗਿਆ ਪਾਸ
NEXT STORY