ਅੰਮ੍ਰਿਤਸਰ (ਦੀਪਕ/ ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਹਾਵਾ ਨੇੜੇ ਡਿਫੈਂਸ ਨਾਲੇ ਵਿਚ ਡੀ. ਏ. ਵੀ. ਪਬਲਿਕ ਸਕੂਲ ਦੀ ਬੱਸ ਡਿਗਣ ਕਾਰਨ ਦਰਦਨਾਕ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਵਜੋਂ ਦੇਵੇਗੀ ਅਤੇ ਉਨ੍ਹਾਂ ਦੇ ਅੰਤਿਮ ਅਰਦਾਸ ਸਮੇਂ ਲੰਗਰ ਆਦਿ ਦਾ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਇਸ ਹਾਦਸੇ 'ਚ ਮਾਰੇ ਗਏ ਸਕੂਲੀ ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰ੍ਰਗਟ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਕਮੇਟੀ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦੇਵੇਗੀ ਅਤੇ 29 ਸਤੰਬਰ ਨੂੰ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਏ ਜਾ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਲੰਗਰ ਅਤੇ ਟੈਂਟ ਸ਼ਮਿਆਨੇ ਆਦਿ ਦਾ ਪ੍ਰਬੰਧ ਕਰੇਗੀ।
ਉਨ੍ਹਾਂ ਕਿਹਾ ਕਿ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਹਨ, ਜਿਨ੍ਹਾਂ ਦਾ ਭੋਗ ਮਿਤੀ 29-09-2016 ਨੂੰ ਪਵੇਗਾ। ਉਨ੍ਹਾਂ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਬੱਚਿਆਂ ਦੇ ਅਕਾਲ ਚਲਾਣੇ ਨਾਲ ਪਿਆ ਘਾਟਾ ਪੂਰਾ ਨਹੀਂ ਕੀਤਾ ਜਾ ਸਕਦਾ। ਬੱਚਿਆਂ ਵਿਚ ਮਾਪਿਆਂ ਦੀ ਜਾਨ ਹੁੰਦੀ ਹੈ ਤੇ ਇਸ ਦੁਰਘਟਨਾ ਨੇ ਮਾਪਿਆਂ ਨੂੰ ਸਾਰੀ ਉਮਰ ਦਾ ਦੁੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਬੱਚਿਆਂ ਦੇ ਪਰਿਵਾਰਾਂ ਨਾਲ ਖੜ੍ਹੀ ਹੈ।
'ਆਪ' 'ਚੋਂ ਮੁਅੱਤਲ ਧਰਮਵੀਰ ਗਾਂਧੀ ਨੇ ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ
NEXT STORY