ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ਵਿਚ ਗਰਮ ਖਿਆਲੀ ਬਲਵਿੰਦਰ ਜਟਾਣਾ ਦੀ ਤਸਵੀਰ ਸਥਾਪਤ ਕੀਤੀ ਗਈ ਹੈ। ਜਟਾਣਾ ਨੇ 1990 ਵਿਚ ਸਤਲੁਜ-ਯਮੁਨਾ ਲਿੰਕ (ਐੱਸ. ਵਾਈ. ਐੱਲ.) ਨਹਿਰ ਦੇ ਨਿਰਮਾਣ ਦੀ ਨਿਗਰਾਨੀ ਕਰ ਰਹੇ ਦੋ ਸਰਕਾਰੀ ਅਧਿਕਾਰੀਆਂ ਨੂੰ ਮਾਰ ਦਿੱਤਾ ਸੀ। ਜਟਾਣਾ ਦੀ ਤਸਵੀਰ ਤੋਂ ਇਲਾਵਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੋਗਿੰਦਰ ਸਿੰਘ ਪੰਜਗਰਾਈਂ ਅਤੇ ਹਰਿੰਦਰ ਸਿੰਘ ਰਣੀਆਂ ਦੀਆਂ ਤਸਵੀਰਾਂ ਵੀ ਲਗਾਈਆਂ ਹਨ।
ਇਹ ਵੀ ਪੜ੍ਹੋ : 18 ਸਾਲਾ ਪੁੱਤ ਦੀ ਨਸ਼ੇ ਕਾਰਣ ਮੌਤ, ਬਲਦੇ ਸਿਵੇ ਅੱਗੇ ਖੜ੍ਹੇ ਹੋ ਗ੍ਰੰਥੀ ਪਿਓ ਦੇ ਬੋਲਾਂ ਨੇ ਖੜ੍ਹੇ ਕੀਤੇ ਰੌਂਗਟੇ (Video)
ਇਸ ਦੌਰਾਨ ਐੱਸ. ਜੀ. ਪੀ. ਸੀ. ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਜਾਇਬ ਘਰ ਸਿੱਖ ਇਤਿਹਾਸ ਦਾ ਅਹਿਮ ਸਰੋਤ ਹੈ ਅਤੇ ਇੱਥੇ ਸਿੱਖ ਕੌਮ ਲਈ ਕੁਰਬਾਨੀਆਂ ਕਰਨ ਵਾਲਿਆਂ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਜਾਂਦੀਆਂ ਹਨ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਉਸ ਨੂੰ ਪੰਜਾਬ ਦੇ ਪਾਣੀਆਂ ਦਾ ਰਖਵਾਲਾ ਦੱਸਿਆ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ੀ ਯੋਧੇ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਤਲੁਜ ਯਮੁਨਾ ਲਿੰਕ ਨਹਿਰ ਦਾ ਕਰੜਾ ਵਿਰੋਧ ਕੀਤਾ ਸੀ। ਪੰਜਾਬ ਦੇ ਪਾਣੀਆਂ ਦੇ ਮਾਮਲੇ ’ਤੇ ਸਰਕਾਰਾਂ ਨੂੰ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ਦਾ ਅਤਿ ਅਹਿਮ ਤੇ ਸੰਵੇਦਨਸ਼ੀਲ ਮਸਲਾ ਹੈ ਅਤੇ ਸਰਕਾਰਾਂ ਨੂੰ ਇਸ ਨਾਲ ਬਿਨਾਂ ਮਤਲਬ ਦੇ ਛੇੜਛਾੜ ਅਤੇ ਦਖ਼ਲ-ਅੰਦਾਜ਼ੀ ਨਹੀਂ ਕਰਨੀ ਚਾਹੀਦੀ।
ਇਹ ਵੀ ਪੜ੍ਹੋ : ਦੇਸ਼ ’ਚ 5ਜੀ ਸੇਵਾ ਸ਼ੁਰੂ ਹੋਣ ’ਤੇ ਪੰਜਾਬ ਦੇ ਡੀ. ਜੀ. ਪੀ. ਦਾ ਅਲਰਟ, ਲੋਕਾਂ ਨੂੰ ਦਿੱਤੀ ਵੱਡੀ ਚਿਤਾਵਨੀ
ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਨਿਭਾਈ। ਸਮਾਗਮ ਵਿਚ ਨਵਾਬ ਰਾਏ ਬੁਲਾਰ ਅਹਿਮਦ ਭੱਟੀ ਦੇ ਪਰਿਵਾਰਕ ਜੀਆਂ ਨੂੰ ਛੱਡ ਕੇ ਬਾਕੀ ਤਿੰਨ ਸ਼ਖ਼ਸੀਅਤਾਂ, ਜਿਨ੍ਹਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਗਈਆਂ ਹਨ, ਦੇ ਪਰਿਵਾਰਕ ਮੈਂਬਰ ਹਾਜ਼ਰ ਸਨ। ਰਾਏ ਬੁਲਾਰ ਅਹਿਮਦ ਭੱਟੀ ਦੇ ਵੰਸ਼ ਵਿਚੋਂ 19ਵੀਂ ਪੀੜ੍ਹੀ ਵਿਚੋਂ ਰਾਏ ਸਲੀਮ ਭੱਟੀ ਨੇ ਲਾਹੌਰ ਤੋਂ ਇਕ ਵੀਡੀਓ ਸੁਨੇਹੇ ਰਾਹੀਂ ਸਿੱਖ ਜਗਤ ਅਤੇ ਸ਼੍ਰੋਮਣੀ ਕਮੇਟੀ ਦਾ ਇਸ ਕਾਰਜ ਲਈ ਸ਼ੁਕਰੀਆ ਕੀਤਾ ਹੈ। ਭੱਟੀ ਪਰਿਵਾਰ ਦੇ ਬਜ਼ੁਰਗ ਰਾਏ ਬੁਲਾਰ ਭੱਟੀ ਅਜਿਹੇ ਪਹਿਲੇ ਮੁਸਲਮਾਨ ਸ਼ਖ਼ਸ ਸਨ, ਜਿਨ੍ਹਾਂ ਗੁਰੂ ਨਾਨਕ ਦੇਵ ਜੀ ਦੇ ਅੰਦਰ ਗੁਰੂ ਰੂਪੀ ਰੱਬੀ ਜੋਤ ਨੂੰ ਪਛਾਣਿਆ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅੱਜ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸਥਾਪਤ ਕਰਕੇ 550 ਸਾਲਾਂ ਦੀ ਪਰਿਵਾਰ ਦੀ ਸਿੱਖ ਧਰਮ ਨਾਲ ਸਾਂਝ ਨੂੰ ਤਾਜ਼ਾ ਕੀਤਾ ਹੈ।
ਇਹ ਵੀ ਪੜ੍ਹੋ : 40 ਲੱਖ ਰੁਪਏ ਲਗਾ ਕੇ ਨਿਊਜ਼ੀਲੈਂਡ ਭੇਜੀ ਪਤਨੀ ਨੇ ਦਿਖਾਏ ਤੇਵਰ, ਸੋਚਿਆ ਨਹੀਂ ਸੀ ਹੋਵੇਗਾ ਇਹ ਕੁੱਝ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਮੋਗਾ ਦੀ ਅਦਾਲਤ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ
NEXT STORY