ਅੰਮ੍ਰਿਤਸਰ/ਜੈਤੋ (ਵੈੱਬ ਡੈਸਕ/ਰਘੂਨੰਦਨ ਪਰਾਸ਼ਰ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। ਇਸ ਮੀਟਿੰਗ ਵਿਚ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਰੂਰੀ ਮਾਮਲੇ 'ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਬਦਲਿਆ ਜਾਵੇਗਾ SGPC ਪ੍ਰਧਾਨ! ਧਾਮੀ ਦੀ ਜਗ੍ਹਾ ਇਸ ਆਗੂ ਨੂੰ ਸੌਂਪੀ ਜਾ ਸਕਦੀ ਹੈ ਜ਼ਿੰਮੇਵਾਰੀ
ਦੱਸ ਦਈਏ ਕਿ ਇਸ ਤੋਂ ਪਿਛਲੀ ਮੀਟਿੰਗ ਵਿਚ ਗਿਆਨੀ ਹਰਪ੍ਰੀਤ ਸਿੰਘ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਚਾਰਜ ਵਾਪਸ ਲੈ ਲਿਆ ਗਿਆ ਸੀ। ਉਨ੍ਹਾਂ 'ਤੇ ਰਿਸ਼ਤੇਦਾਰ ਵੱਲੋਂ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ 3 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਕਮੇਟੀ ਨੂੰ 15 ਦਿਨਾਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਗਿਆ ਸੀ। ਇਸ ਜਾਂਚ ਦੌਰਾਨ ਉਨ੍ਹਾਂ ਤੋਂ ਚਾਰਜ ਵਾਪਸ ਲੈ ਲਿਆ ਗਿਆ ਸੀ। ਇਸ ਮੀਟਿੰਗ ਵਿਚ ਵੀ ਕੋਈ ਵੱਡਾ ਫ਼ੈਸਲਾ ਲਏ ਜਾਣ ਦੀ ਚਰਚਾ ਸੀ, ਪਰ ਇਕ ਦਿਨ ਪਹਿਲਾਂ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ
NEXT STORY