Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    11:08:41 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

  • takht sri hazur sahib  kuldeep singh gargaj

    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

PUNJAB News Punjabi(ਪੰਜਾਬ)

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਅਜਾਇਬ ਘਰ 'ਚ ਗਜਿੰਦਰ ਸਿੰਘ, ਪੰਜਵੜ ਤੇ ਨਿੱਝਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ

  • Edited By Shivani Bassan,
  • Updated: 15 Jul, 2024 10:47 AM
Amritsar
sgpc organized a memorial service for jalawan singh bhai gajinder singh
  • Share
    • Facebook
    • Tumblr
    • Linkedin
    • Twitter
  • Comment

ਜੈਤੋ(ਰਘੂਨੰਦਨ ਪਰਾਸ਼ਰ)-ਦਲ ਖ਼ਾਲਸਾ ਦੇ ਮੋਢੀ ਆਗੂ ਭਾਈ ਗਜਿੰਦਰ ਸਿੰਘ ਜੋ ਬੀਤੇ ਦਿਨੀਂ ਪਾਕਿਸਤਾਨ ਅੰਦਰ ਅਕਾਲ ਚਲਾਣਾ ਕਰ ਗਏ ਸਨ, ਨਮਿੱਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਲ ਖ਼ਾਲਸਾ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ-ਪੰਜਾਬ ਦੇ IIM ਕੈਂਪਸ 'ਚ ਤਲਵਾਰ ਲੈ ਕੇ ਨਿਹੰਗ ਬਾਣੇ 'ਚ ਪਹੁੰਚਿਆ ਵਿਅਕਤੀ, ਵਿਦਿਆਰਥੀਆਂ ਨੂੰ ਦਿੱਤੀ ਇਹ ਧਮਕੀ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਪੰਥਕ ਸੰਘਰਸ਼ ਦੇ ਉਹ ਯੋਧੇ ਸਨ, ਜਿਨ੍ਹਾਂ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਕੌਮ ਦੇ ਲੇਖੇ ਲਾਇਆ। ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਜਲਾਵਤਨੀ ਭਰੀ ਜ਼ਿੰਦਗੀ ਵਿਚ ਰਹਿੰਦਿਆਂ ਵੀ ਕੌਮੀ ਆਜ਼ਾਦੀ ਦੇ ਸੰਘਰਸ਼ ਪ੍ਰਤੀ ਆਪਣੀ ਦ੍ਰਿੜ੍ਹਤਾ ਤੇ ਸਮਰਪਣ ਭਾਵਨਾ ਨਾਲ ਸਮਝੌਤਾ ਨਹੀਂ ਕੀਤਾ ਅਤੇ ਉਹ ਪੰਥਕ ਸਿਧਾਂਤਾਂ ’ਤੇ ਪਹਿਰਾ ਦਿੰਦੇ ਰਹੇ। ਉਨ੍ਹਾਂ ਕਿਹਾ ਕਿ ਕੌਮ ਨੂੰ ਇਸ ਗੱਲ ਦਾ ਦੁੱਖ ਹੈ ਕਿ ਜਿਸ ਦੇਸ਼ ਵਿਚ ਅਸੀਂ ਰਹਿ ਰਹੇ ਹਾਂ, ਉਥੋਂ ਦੀਆਂ ਸਰਕਾਰਾਂ ਨੇ ਕਦੇ ਵੀ ਸਾਡੇ ਹੱਕਾਂ ਦਾ ਖ਼ਿਆਲ ਨਹੀਂ ਕੀਤਾ। 1947 ਦੀ ਦੇਸ਼ ਵੰਡ ਤੋਂ ਬਾਅਦ ਸਾਨੂੰ ਜਰਾਇਮ ਪੇਸ਼ਾ ਕਿਹਾ ਗਿਆ ਅਤੇ ਆਜ਼ਾਦ ਖਿੱਤੇ ਦਾ ਕੀਤਾ ਵਾਅਦਾ ਵੀ ਪੂਰਾ ਨਹੀਂ ਕੀਤਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅੱਜ ਵੀ ਸਾਡੇ ਕਈ ਸੰਘਰਸ਼ੀ ਯੋਧੇ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲਾਂ ਵਿਚ ਬੰਦ ਹਨ।

ਇਹ ਵੀ ਪੜ੍ਹੋ-  ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਲਾਵਤਨੀ ਸਿੱਖ ਯੋਧੇ ਦਾ ਖਿਤਾਬ ਦਿੱਤਾ ਗਿਆ ਹੈ, ਜਿਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਪ੍ਰੰਪਰਾਵਾਂ ਅਨੁਸਾਰ ਸਮਾਗਮ ਕਰ ਕੇ ਇਹ ਸਨਮਾਨ ਉਨ੍ਹਾਂ ਦੇ ਪਰਿਵਾਰ ਨੂੰ ਸੌਂਪਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਭਾਈ ਗਜਿੰਦਰ ਸਿੰਘ, ਭਾਈ ਹਰਦੀਪ ਸਿੰਘ ਨਿੱਝਰ ਤੇ ਭਾਈ ਪਰਮਜੀਤ ਸਿੰਘ ਪੰਜਵੜ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਕਾਰਵਾਈ ਕਰੇ। ਇਸ ਮੌਕੇ ਦਲ ਖ਼ਾਲਸਾ ਦੇ ਆਗੂ ਭਾਈ ਕੰਵਰਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਗਜਿੰਦਰ ਸਿੰਘ ਕਿਸੇ ਇਕ ਜਥੇਬੰਦੀ ਦੇ ਨਹੀਂ, ਸਗੋਂ ਸਮੁੱਚੇ ਖਾਲਸਾ ਪੰਥ ਦੇ ਸਨ ਅਤੇ ਪੰਥ ਵਲੋਂ ਉਨ੍ਹਾਂ ਨੂੰ ਬਹੁਤ ਸਤਿਕਾਰ ਮਿਲਿਆ। ਭਾਈ ਗਜਿੰਦਰ ਸਿੰਘ ਨੇ 53 ਸਾਲ ਸੰਘਰਸ਼ ਦੇ ਲੇਖੇ ਲਾਏ ਅਤੇ ਅਨੇਕਾਂ ਤਸ਼ੱਦਦ ਝੱਲੇ। ਉਨ੍ਹਾਂ ਭਾਈ ਗਜਿੰਦਰ ਸਿੰਘ ਦੇ ਜੀਵਨ ਬਾਰੇ ਗੱਲ ਕਰਦਿਆਂ ਉਨ੍ਹਾਂ ਨੂੰ ਸਿੱਖ ਰਹਿਤ ਮਰਯਾਦਾ ਦਾ ਪਹਿਰੇਦਾਰ ਦੱਸਿਆ। ਉਨ੍ਹਾਂ ਸਮਾਗਮ ਵਿਚ ਪਹੁੰਚੀਆਂ ਸਮੁੱਚੀਆਂ ਜਥੇਬੰਦੀਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਭਾਈ ਗਜਿੰਦਰ ਸਿੰਘ ਦੇ ਭਰਾ ਭਾਈ ਦਰਸ਼ਨ ਸਿੰਘ, ਸਪੁੱਤਰੀ ਬੀਬੀ ਬਿਕਰਮਜੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਦਿੱਤਾ।

PunjabKesari

ਇਹ ਵੀ ਪੜ੍ਹੋ-ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ

ਸਮਾਗਮ ’ਚ ਸ਼ਾਮਲ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਗਜਿੰਦਰ ਸਿੰਘ ਨੂੰ ਸ਼ਰਧਾਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਸਿੱਖ ਕੌਮ ਨੂੰ ਸਮਰਪਿਤ ਜੀਵਨ ਦੀ ਸ਼ਲਾਘਾ ਕੀਤੀ। ਐਡਵੋਕੇਟ ਧਾਮੀ ਨੇ ਭਾਈ ਗਜਿੰਦਰ ਸਿੰਘ ਨੂੰ ਦ੍ਰਿੜ੍ਹ ਸ਼ਖ਼ਸੀਅਤ ਕਰਾਰ ਦਿੰਦਿਆਂ ਆਖਿਆ ਕਿ ਕਈ ਮੁਸੀਬਤਾਂ ਦੇ ਬਾਵਜੂਦ ਵੀ ਅਟੱਲ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • SGPC
  • Jalawan Singh Bhai Gajinder Singh
  • pictures
  • SGPC
  • ਭਾਈ ਗਜਿੰਦਰ ਸਿੰਘ
  • ਤਸਵੀਰਾਂ

ਚੰਡੀਗੜ੍ਹ 'ਚ ਅਕਾਲੀ ਦਲ ਦੇ ਬਾਗੀ ਧੜੇ ਦੀ ਮੀਟਿੰਗ ਅੱਜ, ਅਗਲੀ ਰਣਨੀਤੀ 'ਤੇ ਹੋਵੇਗੀ ਚਰਚਾ

NEXT STORY

Stories You May Like

  • prayers to be held worldwide for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਦੁਨੀਆ ਭਰ 'ਚ ਹੋਵੇਗੀ ਅਰਦਾਸ ! ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਦੇਸ਼ ਜਾਰੀ
  • portraits of gajinder singh and hardeep singh nijjar unveiled
    ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਗਜਿੰਦਰ ਸਿੰਘ ਤੇ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਸੁਸ਼ੋਭਿਤ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • prayer offered at sri akal takht sahib for justice for parvinder jhota
    ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ (ਵੀਡੀਓ)
  • takht sri hazur sahib  kuldeep singh gargaj
    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਫੈਸਲੇ ਦਾ ਜਥੇਦਾਰ ਵੱਲੋਂ ਸਵਾਗਤ
  • parvinder singh jhota jathedar kuldeep singh gargaj
    ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ ਸ਼ਹੀਦ
  • pakistani sikh jatha pays obeisance at takht sri kesgarh sahib
    ਪਾਕਿਸਤਾਨੀ ਸਿੱਖ ਜਥੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਟੇਕਿਆ ਮੱਥਾ, 49 ਮੈਂਬਰੀ ਜਥੇ ਦਾ SGPC ਵੱਲੋਂ ਸਨਮਾਨ
  • robbers strike former sarpanch  s house
    ਸਾਬਕਾ ਸਰਪੰਚ ਦੇ ਘਰ ਲੁਟੇਰਿਆਂ ਦਾ ਡਾਕਾ, ਹਜ਼ਾਰਾਂ ਰੁਪਏ ਤੇ ਸੋਨੇ ਦੀਆਂ ਵਾਲੀਆਂ ਲੁੱਟ ਕੇ ਫਰਾਰ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • a new twist in the case of a daughter murdered by her father
      ਪੰਜਾਬ: ਪਿਓ ਵੱਲੋਂ ਕਤਲ ਕੀਤੀ ਧੀ ਦੇ ਮਾਮਲੇ 'ਚ ਨਵਾਂ ਮੋੜ! ਇਸ ਵਜ੍ਹਾ ਕਰਕੇ...
    • major incident in faridkot
      ਫਰੀਦਕੋਟ 'ਚ ਵੱਡੀ ਵਾਰਦਾਤ! ਧੀ ਦੇ ਸਹੁਰੇ ਘਰ ਆਏ ਪਿਓ ਦਾ ਜਵਾਈ ਵੱਲੋਂ ਕਤਲ
    • long power cut in punjab on saturday these areas will be affected
      ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
    • accident in khanna
      ਖੰਨਾ 'ਚ ਭਿਆਨਕ ਸੜਕ ਹਾਦਸਾ: ਦਿੱਲੀ ਤੋਂ ਪਰਤ ਰਹੇ NRI ਗੰਭੀਰ ਰੂਪ 'ਚ ਜ਼ਖ਼ਮੀ
    • parvinder jhota morcha
      ਪਰਵਿੰਦਰ ਝੋਟਾ ਇਨਸਾਫ਼ ਮੋਰਚਾ ਦੀ ਹਮਾਇਤ ਲਈ ਪਹੁੰਚੀਆਂ 50 ਜਥੇਬੰਦੀਆਂ, ਕੀਤਾ...
    • stamp duty case
      ਸਟੈਂਪ ਡਿਊਟੀ ਚੋਰੀ ਮਾਮਲਾ: 870 ਲੋਕਾਂ ਦੀ ਸੂਚੀ ਤਿਆਰ, ਜਲਦ ਜਾਰੀ ਹੋਣਗੇ ਨੋਟਿਸ
    • dispute over a field boundary claims a life in gurdaspur
      ਵੱਡੀ ਵਾਰਦਾਤ: ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ ਦਾ ਕਰ'ਤਾ ਕਤਲ
    • assembly elections sukhbir badal
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਦਾ ਵੱਡਾ ਦਾਅ, ਸੰਗਰੂਰ 'ਚ ਦਿੱਤੇ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • purse  money  bus
      ਜਦੋਂ ਬੱਸ ’ਚ ਇਕ ਗੁਆਚੇ ਪਰਸ ਵਿਚਲੇ ਪੈਸਿਆਂ ਦੀ ਵੰਡ ਨੂੰ ਲੈ ਕੇ ਹੋਇਆ ਝਗੜਾ..!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +