ਅੰਮ੍ਰਿਤਸਰ (ਅਨਜਾਣ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਜਪਾ ਵਿੱਚ ਜਾਣ ਵਾਲੇ ਸਿੱਖਾਂ ‘ਤੇ ਗੁਰੂ ਸਾਹਿਬ ਨੂੰ ਬੇਦਾਵਾ ਦੇਣ ਪ੍ਰਤੀ ਲਗਾਏ ਦੋਸ਼ਾਂ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਗਿਆ ਹੈ। ਹਾਲ ਹੀ ‘ਚ ਭਾਜਪਾ ‘ਚ ਸ਼ਾਮਲ ਹੋਏ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖਿਆ। ਪੱਤਰ ਲਿਖਦਿਆਂ ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕਹੀ ਗਈ ਬੇਦਾਵੇ ਵਾਲੀ ਗੱਲ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਦੌਰਾਨ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ 4 ਸਕੂਲਾਂ ਖ਼ਿਲਾਫ ਸਿੱਖਿਆ ਵਿਭਾਗ ਨੇ ਜਾਰੀ ਕੀਤਾ ਨੋਟਿਸ
ਉਨ੍ਹਾਂ ਸਿੰਘ ਸਾਹਿਬ ਨੂੰ ਧਾਮੀ ਵੱਲੋਂ ਸਿੱਖ ਭਾਈਚਾਰਾ ਤੇ ਭਾਜਪਾ ‘ਚ ਟਕਰਾ ਪੈਦਾ ਕਰਨ ਲਈ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਦਾ ਨੋਟਿਸ ਲੈਣ। ਉਨ੍ਹਾਂ ਨੇ ਭਾਜਪਾ ਵਿੱਚ ਜਾਣ ਵਾਲੇ ਸਿੱਖਾਂ ਬਾਰੇ ਗ਼ਲਤ ਬਿਆਨ ਰੋਕਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸਿੱਖ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਕਿਸੇ ਤਰ੍ਹਾਂ ਸਿੱਖ ਰਹਿਤ ਮਰਯਾਦਾ ਦਾ ਖੰਡਨ ਨਹੀਂ ਹੁੰਦਾ ਅਤੇ ਨਾ ਹੀ ਗੁਰੂ ਤੋਂ ਬੇਮੁੱਖ ਹੋ ਕੇ ਧਰਮ ਤਬਦੀਲੀ ਦਾ ਮਾਮਲਾ ਹੈ, ਜਿਸ ਨੂੰ ਬੇਦਾਵਾ ਕਿਹਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋ ਦਹਾਕਿਆਂ ਤੋਂ ਵੱਧ ਸਮਾਂ ਭਾਰਤੀ ਜਨਤਾ ਪਾਰਟੀ ਨਾਲ ਹਰ ਤਰ੍ਹਾਂ ਦੀ ਸਾਂਝ ਰੱਖੀ। ਕੀ ਉਸ ਵਰਤਾਰੇ ਨੂੰ ਵੀ ਬੇਦਾਵਾ ਕਿਹਾ ਜਾਵੇ?
ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ: ਪਿਓ ਨੇ ਪੁੱਤਰਾਂ ਨਾਲ ਮਿਲ ਕੀਤਾ ਧੀ ਦਾ ਕਤਲ, ਫਿਰ ਟੋਏ ’ਚ ਦੱਬੀ ਲਾਸ਼
ਉਨ੍ਹਾਂ ਕਿਹਾ ਕਿ ਜੇ ਉਹ ਬੇਦਾਵਾ ਹੀ ਹੈ ਤਾਂ ਦੱਸਿਆ ਜਾਵੇ ਕਿ ਉਸ ਬੇਦਾਵੇ ਨੂੰ ਕਿਹੜੀ ਕੁਰਬਾਨੀ ਕਰਕੇ ਜਾਂ ਲਹੂ ਡੋਲ੍ਹਦਿਆਂ ਕਿਸ ਦੀ ਪਾਵਨ ਗੋਦ ਵਿੱਚ ਸੀਸ ਰੱਖਦਿਆਂ ਪੜ੍ਹਵਾਇਆ ਗਿਆ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਆਪਣੇ ਭਾਸ਼ਣ ‘ਚ ਸ੍ਰੀ ਦਰਬਾਰ ਸਾਹਿਬ ‘ਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਦਿਆਂ ਹਜ਼ਾਰਾਂ ਸ਼ਰਧਾਲੂਆਂ ਨੂੰ ਸ਼ਹੀਦ ਕਰਨ ਤੇ 84 ਦੌਰਾਨ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਜਮਾਤ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ‘ਤੁਝੇ ਸਿੱਖੀ ਸੇ ਨਿਕਾਲ ਦੇਤਾ ਤੋ ਕਿਆ ਹੋ ਜਾਤਾ’ ਕਹਿਣ ਵਾਲੇ ਅਰਵਿੰਦ ਕੇਜਰੀਵਾਲ ਖਿਲਾਫ਼ ਕਹਿਣ ਲਈ ਕੁਝ ਵੀ ਨਹੀਂ ਸੀ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ: ਪਤੰਗ ਲੁੱਟਦੇ ਸਮੇਂ ਟਰਾਂਸਫਾਰਮਰ ਦੀ ਲਪੇਟ 'ਚ ਆਇਆ 14 ਸਾਲਾ ਬੱਚਾ, ਤੜਫ਼-ਤੜਫ਼ ਨਿਕਲੀ ਜਾਨ
ਉਨ੍ਹਾਂ ਕਿਹਾ ਕਿ ਕੀ ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਕੇਵਲ ਉਹੀ ਗੁਰਸਿੱਖ ਜਾਂ ਪੰਥਕ ਨੇ ਜਿਨ੍ਹਾਂ ਰਾਮ ਰਹੀਮ ਨੂੰ ਬਿਨਾਂ ਮੰਗਿਆਂ ਮੁਆਫ਼ੀ ਦਿੱਤੀ ਅਤੇ ਆਪਣੇ ਕੂੜ ਨੂੰ ਸੱਚ ਸਾਬਤ ਕਰਨ ਲਈ 90 ਲੱਖ ਦੇ ਇਸ਼ਤਿਹਾਰ ਅਖਬਾਰਾਂ ‘ਚ ਦਿੱਤੇ। ਉਨ੍ਹਾਂ ਜਥੇਦਾਰ ਅਕਾਲ ਤਖ਼ਤ ਨੂੰ ਧਾਮੀ ਵੱਲੋਂ ਅੱਗੇ ਤੋਂ ਅਜਿਹੇ ਬਿਆਨ ਨਾ ਦਾਗਣ ਲਈ ਹਦਾਇਤ ਕਰਨ ਲਈ ਬੇਨਤੀ ਕੀਤੀ।
ਪੜ੍ਹੋ ਇਹ ਵੀ ਖ਼ਬਰ - ਰਾਘਵ ਚੱਢਾ ਨੇ ਨਵਜੋਤ ਸਿੱਧੂ ’ਤੇ ਕੱਸਿਆ ਤੰਜ, ਕਿਹਾ-ਪੰਜਾਬ ਦੀ ਸਿਆਸਤ ਦੇ ਸਭ ਤੋਂ ਵੱਡੇ ਡਰਾਮੇਬਾਜ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
'ਆਪ' ਦੀ ਸਰਕਾਰ 'ਚ ਮੈਰਿਟ 'ਤੇ ਹੋਵੇਗੀ ਸਰਕਾਰੀ ਭਰਤੀ, ਜਾਰੀ ਹੋਇਆ ਕਰੇਗੀ ਵੇਟਿੰਗ ਲਿਸਟ : ਹਰਪਾਲ ਚੀਮਾ
NEXT STORY